Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਡਿਪਟੀ ਕਮਿਸ਼ਨਰ ਵਲੋਂ ਪਾਣੀ ਅਤੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ‘ਤੇ ਜ਼ੋਰ

22 ਮਾਰਚ, 2026 08:21 PM

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਜਲ ਸ਼ਕਤੀ ਕੇਂਦਰ ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸ ਅਤੇ ਲੁਧਿਆਣਾ ਬੈਵਰੇਜ ਕੰਪਨੀ ਦੇ ਸਹਿਯੋਗ ਨਾਲ ਵਿਸ਼ਵ ਜਲ ਦਿਵਸ ਮਨਾਇਆ ਗਿਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਪਾਣੀ ਦੀ ਵੱਧ ਤੋਂ ਵੱਧ ਬੱਚਤ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ ਅਤੇ ਘੱਟ ਪਾਣੀ ਦੀ ਖਪਤ ਵਾਲੀਆਂ ਫ਼ਸਲਾਂ ਦੀ ਪੈਦਾਵਾਰ ਨੂੰ ਤਰਜੀਹ ਦਿੱਤੀ ਜਾਵੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰੀ ਗਿਣਤੀ ਕਿਸਾਨਾਂ ਦੀ ਮੌਜੂਦਗੀ ਵਿਚ ਮਨਾਏ ਗਏ ਵਿਸ਼ਵ ਜਲ ਦਿਵਸ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪਾਣੀ ਦੀ ਲੋੜ ਅਨੁਸਾਰ ਵਰਤੋਂ ‘ਤੇ ਧਿਆਨ ਕੇਂਦਰਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਲਈ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨਾਲ ਪਾਣੀ ਦੀ ਸੰਭਾਲ ਅਤੇ ਬੱਚਤ ਦਾ ਗੂੜਾ ਸਬੰਧ ਹੈ ਜਿਸ ਲਈ ਕਿਸਾਨਾਂ ਨੂੰ ਘੱਟ ਪਾਣੀ ਦੀ ਖਪਤ ਵਾਲੀਆਂ ਫ਼ਸਲਾਂ ਦੀ ਬਿਜਾਈ ਅਤੇ ਪੈਦਾਵਾਰ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬਹੁਤ ਸਾਰੇ ਖੇਤਰਾਂ ਵਿਚ ਕਿਸਾਨਾਂ ਵਲੋਂ ਪਾਣੀ ਦੀ ਬੱਚਤ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜੋ ਕਿ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ।

ਵਿਸ਼ਵ ਜਲ ਦਿਵਸ ਮਨਾਉਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਖੇਤੀਬਾੜੀ ਅਧਿਕਾਰੀ ਦੁਪਿੰਦਰ ਸਿੰਘ, ਬਾਗਬਾਨੀ ਵਿਭਾਗ ਦੇ ਡਾ. ਵਿਕਰਮ ਵਰਮਾ, ਐਸ.ਡੀ.ਓ ਮੀਨਾਕਸ਼ੀ ਭੱਲਾ, ਗੁੱਡ ਗਰੋਅ ਫਗਵਾੜਾ ਦੇ ਸੰਸਥਾਪਕ ਡਾ. ਅਵਤਾਰ ਸਿੰਘ ਅਤੇ ਫੋਰਸ ਟਰੱਸਟ ਦੇ ਡਾਇਰੈਕਟਰ ਸੰਜੀਵ ਸ਼ਰਮਾ ਦੀ ਮੌਜੂਦਗੀ ਵਿਚ ਬੈਡ ਤਕਨੀਕ ਨਾਲ ਖੇਤਾਂ ਵਿਚ ਫ਼ਸਲਾਂ ਨੂੰ ਪਾਣੀ ਲਾਉਣ ਵਾਲੇ ਕਿਸਾਨਾਂ ਨਾਲ ਵਿਸਥਾਰ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮੇਂ-ਸਮੇਂ ਸਿਰ ਖੇਤੀ ਲਈ ਸਮੇਂ ਦੀਆਂ ਹਾਣੀ ਤਕਨੀਕਾਂ ਬਾਰੇ ਜਾਗਰੂਕਤਾ ਸਰਗਰਮੀਆਂ ਕਰਦਾ ਰਹਿੰਦਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਵਲੋਂ ਇਨ੍ਹਾਂ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ ਵੀ ਕੀਤਾ ਜਾਵੇਗਾ ਤਾਂ ਜੋ ਪਾਣੀ ਦੀ ਸਾਂਭ-ਸੰਭਾਲ ਦੇ ਉਪਰਾਲਿਆਂ ਬਾਰੇ ਵੱਧ ਤੋਂ ਵੱਧ ਕਿਸਾਨਾਂ ਨੂੰ ਦੱਸਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਵਾਤਾਵਰਣ ਅਤੇ ਪਾਣੀ ਦੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਮੌਕੇ ‘ਤੇ ਜ਼ਿਲ੍ਹੇ ਦੇ 26 ਕਿਸਾਨਾਂ ਨੂੰ ਹੌਂਸਲਾਅਫਜਾਈ ਵਜੋਂ ਚੈਕ ਵੀ ਸੌਂਪੇ।

ਡਾ. ਅਵਤਾਰ ਸਿੰਘ ਨੇ ਕਿਹਾ ਕਿ ਕੁਦਰਤੀ ਖੇਤੀ ਨੂੰ ਅਪਣਾ ਕੇ ਫ਼ਸਲਾਂ ਦੀ ਸਿਹਤਮੰਦ ਪੈਦਾਵਾਰ ਨੂੰ ਤਰਜੀਹ ਦੇਣੀ ਸਾਰਿਆਂ ਦਾ ਸਾਂਝਾ ਫਰਜ਼ ਬਣਦਾ ਹੈ ਤਾਂ ਜੋ ਕੁਦਰਤੀ ਸੋਮਿਆਂ ਦੀ ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਨੇ ਆਧੁਨਿਕ ਸੰਚਾਈ ਤਕਨੀਕਾਂ ਅਤੇ ਪਾਣੀ ਦੀ ਸੰਭਾਲ ਲਈ ਕਮਿਊਨਿਟੀ ਹਿੱਸੇਦਾਰੀ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਕਿਸਾਨਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਲਾਗਲੇ ਖੇਤਰਾਂ ਦੇ ਕਿਸਾਨਾਂ ਨੂੰ ਵੀ ਪਾਣੀ ਦੀ ਸੰਭਾਲ ਲਈ ਜਾਗਰੂਕ ਕਰਨਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ