Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ

02 ਜੂਨ, 2026 06:58 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਰਵਾਈ ਜਾ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਜਾਇਜ਼ਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਗਿਆ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਪੇ. ਵਿਕਾਸ) ਅਵਨੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਪੰਜਾਬ ਸਰਕਾਰ ਵਲੋਂ ਭਲਾਈ ਯੋਜਨਾਬੰਦੀ ਨੂੰ ਬਿਹਤਰ ਬਣਾਉਣ ਲਈ ਇਹ ਜਨਗਣਨਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗਿਣਤੀਕਾਰ ਘਰ ਘਰ ਜਾ ਕੇ ਡਾਟਾ ਇਕੱਠਾ ਕਰਨਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ ਦੌਰਾਨ ਜ਼ਿਲ੍ਹਾ ਵਾਸੀਆਂ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਪੂਰਨ ਤੌਰ ’ਤੇ ਗੁਪਤ ਅਤੇ ਸੁਰੱਖਿਅਤ ਰੱਖਿਆ ਜਾਵੇਗਾ ਤੇ ਇਕੱਤਰ ਡਾਟਾ ਸਿਰ਼ਫ ਨੀਤੀ ਯੋਜਨਾਬੰਦੀ ਅਤੇ ਭਲਾਈ ਕਾਰਜਾਂ ਲਈ ਹੀ ਵਰਤਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕੋਈ ਵੀ ਜਾਣਕਾਰੀ ਕਿਸੇ ਵੀ ਸ਼ਜਾ ਵਾਲੀ ਕਾਰਵਾਈ ਲਈ ਨਹੀਂ ਵਰਤੀ ਜਾਵੇਗੀ।
 
          ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰਵਾਈ ਜਾ ਰਹੀ ਜਨਗਣਨਾ ਦਾ ਉਦੇਸ਼ ਨਸ਼ੇ ਕਰਨ ਦੀ ਹੱਦ ਅਤੇ ਇਸ ਦੇ ਪ੍ਰਭਾਵ ਦਾ ਮੁਲਾਂਕਣ ਕਰਨਾ, ਪਰਿਵਾਰ ਦੀਆਂ ਸਮਾਜਿਕ ਅਤੇ ਆਰਥਿਕ ਸਥਿਤੀਆਂ ਨੂੰ ਸਮਝਣਾ, ਸਰਕਾਰੀ ਯੋਜਨਾਵਾਂ ਦੀ ਪਹੁੰਚ ਤੇ ਪ੍ਰਭਾਵ ਦਾ ਮੁਲਾਂਕਣ ਤੇ ਬਿਹਤਰ ਭਲਾਈ ਯੋਜਨਾਵਾਂ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ ਬਿਹਤਰ ਸਿਹਤ ਸੰਭਾਲ ਅਤੇ ਨਸ਼ਾ ਛੁਡਾਊ ਸੇਵਾਵਾਂ ਮੁਹੱਈਆ ਕਰਵਾਉਣ, ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ, ਸਿੱਖਿਆ ਅਤੇ ਸਮਾਜ ਭਲਾਈ ਪ੍ਰਣਾਲੀਆਂ ਮਜ਼ਬੂਤ ਕਰਨ ਅਤੇ ਮੌਜੂਦਾ ਯੋਜਨਾਵਾਂ ਵਿੱਚ ਕਮੀਆਂ ਦੀ ਪਛਾਣ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ।  ਉਨ੍ਹਾਂ ਸਬੰਧਤ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ।
 
   ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਾ ਤੇ ਸਮਾਜਿਕ-ਆਰਥਿਕ ਜਨਗਣਨਾ ਨੂੰ ਮੁਕੰਮਲ ਕਰਨ ਲਈ 370 ਗਿਣਤੀਕਾਰ ਤਾਇਨਾਤ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਇਹ ਜਨਗਣਨਾ ਸਹਾਇਤਾ ਅਤੇ ਮੁੜ ਵਸੇਬੇ ਦੀ ਲੋੜ ਵਾਲੇ ਪਰਿਵਾਰਾਂ ਅਤੇ ਸਰਕਾਰੀ ਯੋਜਨਾਵਾਂ ਸਹੀ ਲਾਭਪਾਤਰੀਆਂ ਤੱਕ ਪਹੁੰਚ ਰਹੀਆਂ ਹਨ ਦੀ ਪਹਿਚਾਣ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਜ਼ਬੂਤ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਵਿੱਚ ਵੱਡਮੁੱਲਾ ਸਹਿਯੋਗ ਦੇਣ ਅਤੇ ਸਹੀ ਜਾਣਕਾਰੀ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਬਿਹਤਰ ਭਲਾਈ ਯੋਜਨਾਵਾਂ ਅਤੇ ਭਵਿੱਖ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
 
     ਇਸ ਉਪਰੰਤ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਵਲੋਂ ਰੰਗਲਾ ਪੰਜਾਬ ਅਤੇ ਮਾਵਾਂ-ਧੀਆਂ ਸਤਿਕਾਰ ਯੋਜਾਨਾ ਤਹਿਤ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ