Wednesday, November 11, 2026
BREAKING
• ਹੋਮਬਲੇ ਫਿਲਮਸ ਤੇ ਟ੍ਰਾਂਸੇਡੈਂਟਲ ਫਿਲਮਸ ਨੇ ਮਿਲਾਇਆ ਹੱਥ • ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ 2029 ਦੀ ਮੇਜ਼ਬਾਨੀ ਕਰੇਗਾ ਚੇਨਈ • ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ 'ਚ ਫਿਟਨੈੱਸ ਅਤੇ ਅਨੁਸ਼ਾਸਨ ਦੀ ਕਮੀ: ਸਾਬਕਾ ਕੋਚ ਸਰਵਰ ਇਮਰਾਨ • ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ • ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ • ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ • ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ • ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਪੰਜਾਬ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

11 ਨਵੰਬਰ, 2026 05:50 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮੂਹ ਚਾਰਜ ਅਫਸਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸੈਂਸਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਸਵੈ ਗਣਨਾ ਦੀ ਪ੍ਰਕਿਰਿਆ ਵਿੱਚ ਭਾਗੀਦਾਰ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਂਸਸ 2027 ਦੇ ਦੂਜੇ ਫੇਸ ਤਹਿਤ ਸਵੈ ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਲੋਕਾਂ ਨੂੰ ਸਵੈ ਗਣਨਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਜਨਗਣਨਾ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਤੋਂ ਬਾਅਦ 1 ਦਸੰਬਰ 2026 ਤੋਂ ਜਨਗਣਨਾ ਦਾ ਦੂਜਾ ਫੇਸ ਸ਼ੁਰੂ ਹੋਵੇਗਾ, ਜਿਸ ਦੌਰਾਨ ਜ਼ਿਲ੍ਹੇ ਦੇ ਸਾਰੇ ਇਨੂਮੀਰੇਟਰ ਅਤੇ ਸੁਪਰਵਾਈਜ਼ਰ ਆਪਣੇ ਨਿਰਧਾਰਤ ਬਲਾਕਾਂ ਵਿੱਚ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕਰਨਗੇ।

ਉਨ੍ਹਾਂ ਦੱਸਿਆ ਕਿ ਡਾਇਰੈਕਟਰ ਸੈਂਸਸ ਆਪਰੇਸ਼ਨਜ਼, ਚੰਡੀਗੜ੍ਹ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਜਨਗਣਨਾ ਸਬੰਧੀ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਪ੍ਰਚਾਰ ਵੈਨ ਭੇਜੀ ਗਈ ਹੈ। ਇਹ ਵੈਨ ਅਗਲੇ 10 ਦਿਨਾਂ ਦੌਰਾਨ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਸੈਂਸਸ ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰੇਗੀ। ਇਹ ਵੈਨ ਨਵਾਂ ਸ਼ਹਿਰ ਵਿੱਚ ਚਾਰ ਦਿਨ, ਬਲਾਚੌਰ ਵਿੱਚ ਤਿੰਨ ਦਿਨ ਅਤੇ ਬੰਗਾ ਵਿੱਚ ਤਿੰਨ ਦਿਨ ਪ੍ਰਚਾਰ ਕਰੇਗੀ। ਤਹਿਸੀਲ ਨਵਾਂ ਸ਼ਹਿਰ ਵਿੱਚ 11 ਤੋਂ 15 ਨਵੰਬਰ, ਤਹਿਸੀਲ ਬੰਗਾ ਵਿੱਚ 16 ਤੋਂ 18 ਨਵੰਬਰ ਅਤੇ ਤਹਿਸੀਲ ਬਲਾਚੌਰ ਵਿੱਚ 19 ਤੋਂ 21 ਨਵੰਬਰ ਤੱਕ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਜਨਗਣਨਾ ਸਬੰਧੀ ਜਾਣਕਾਰੀ ਹਰ ਵਰਗ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ, ਸ੍ਰੀ ਅਰੁਣ ਮਹਾਜਨ ਡਿਪਟੀ ਈ.ਐਸ.ਏ., ਸ੍ਰੀ ਗੁਰਿੰਦਰ ਵੱਧਣ ਇਨਵੈਸਟੀਗੇਟਰ, ਸ੍ਰੀ ਸੁਖਵਿੰਦਰ ਸਿੰਘ ਯੰਗ ਪ੍ਰੋਫੈਸ਼ਨਲ, ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਨੁਮਾਇੰਦਿਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ