Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਡਿਵਿਲੀਅਰਸ ਨੇ IPL 2026 ਦੇ ਖਿਤਾਬੀ ਮੁਕਾਬਲੇ 'ਚ ਕੋਹਲੀ ਦੀ ਮੈਚ ਜੇਤੂ ਪਾਰੀ ਕੀਤੀ ਤਾਰੀਫ

01 ਜੂਨ, 2026 06:38 PM

ਅਹਿਮਦਾਬਾਦ : ਰਾਇਲ ਚੈਲੰਜਰਜ਼ ਬੈਂਗਲੁਰੂ (RCB) ਦੇ ਦਿੱਗਜ ਬੱਲੇਬਾਜ਼ ਏਬੀ ਡਿਵਿਲੀਅਰਸ ਨੇ ਆਈਪੀਐਲ (IPL) 2026 ਦੇ ਫਾਈਨਲ ਵਿੱਚ ਵਿਰਾਟ ਕੋਹਲੀ ਦੀ ਅਜੇਤੂ 75 ਦੌੜਾਂ ਦੀ ਪਾਰੀ ਦੀ ਰੱਜ ਕੇ ਸ਼ਲਾਘਾ ਕੀਤੀ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਇਸ ਖ਼ਿਤਾਬੀ ਮੁਕਾਬਲੇ ਵਿੱਚ RCB ਨੇ ਗੁਜਰਾਤ ਟਾਈਟਨਸ (GT) ਨੂੰ 5 ਵਿਕਟਾਂ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਆਈਪੀਐਲ ਟਰਾਫੀ 'ਤੇ ਕਬਜ਼ਾ ਕੀਤਾ ਹੈ।

ਕੋਹਲੀ ਦੀ ਸ਼ਾਨਦਾਰ ਬੱਲੇਬਾਜ਼ੀ 
ਵਿਰਾਟ ਕੋਹਲੀ ਨੇ 156 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਮਹਿਜ਼ 42 ਗੇਂਦਾਂ ਵਿੱਚ ਨਾਬਾਦ 75 ਦੌੜਾਂ ਬਣਾਈਆਂ, ਜਿਸ ਵਿੱਚ 9 ਚੌਕੇ ਅਤੇ 3 ਛੱਕੇ ਸ਼ਾਮਲ ਸਨ। ਡਿਵਿਲੀਅਰਸ ਨੇ ਕਿਹਾ ਕਿ ਕੋਹਲੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਟੀਚੇ ਦਾ ਪਿੱਛਾ ਕਰਦੇ ਹੋਏ ਪਾਰੀ ਦੀ ਰਫ਼ਤਾਰ ਨੂੰ ਕਿਵੇਂ ਕੰਟਰੋਲ ਕਰਨਾ ਹੈ ਅਤੇ ਮੈਚ ਨੂੰ ਕਿਵੇਂ ਖ਼ਤਮ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਗੁਜਰਾਤ ਦੇ ਗੇਂਦਬਾਜ਼ ਰਾਸ਼ਿਦ ਖਾਨ ਸ਼ਾਨਦਾਰ ਗੇਂਦਬਾਜ਼ੀ ਕਰ ਰਹੇ ਸਨ, ਉਦੋਂ ਵੀ ਕੋਹਲੀ ਨੇ ਆਪਣਾ ਸੰਜਮ ਬਣਾਈ ਰੱਖਿਆ ਅਤੇ ਅੰਤ ਤੱਕ ਮੈਦਾਨ 'ਤੇ ਟਿਕੇ ਰਹੇ।

ਗੁਜਰਾਤ ਦੀਆਂ ਗਲਤੀਆਂ ਅਤੇ ਕੋਹਲੀ ਦਾ ਆਤਮ-ਵਿਸ਼ਵਾਸ 
ਡਿਵਿਲੀਅਰਸ ਅਨੁਸਾਰ ਗੁਜਰਾਤ ਟਾਈਟਨਸ ਨੇ ਕੋਹਲੀ ਦੀਆਂ ਮਜ਼ਬੂਤ ਥਾਵਾਂ 'ਤੇ ਗੇਂਦਬਾਜ਼ੀ ਕਰਕੇ ਨਾਦਾਨੀ ਕੀਤੀ। ਉਨ੍ਹਾਂ ਦੱਸਿਆ ਕਿ ਕੋਹਲੀ ਦੀਆਂ ਸ਼ੁਰੂਆਤੀ 20-30 ਦੌੜਾਂ ਦੌਰਾਨ ਕਈ ਗੇਂਦਾਂ ਉਨ੍ਹਾਂ ਦੇ ਪੈਰਾਂ 'ਤੇ ਸੁੱਟੀਆਂ ਗਈਆਂ, ਜਿਸ ਦਾ ਫਾਇਦਾ ਉਠਾਉਂਦੇ ਹੋਏ ਉਨ੍ਹਾਂ ਨੇ ਗੇਂਦਬਾਜ਼ਾਂ ਦਾ ਰੱਜ ਕੇ ਕੁੱਟਾਪਾ ਚਾੜ੍ਹਿਆ। ਡਿਵਿਲੀਅਰਸ ਨੇ ਇਹ ਵੀ ਸਾਂਝਾ ਕੀਤਾ ਕਿ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੋਹਲੀ ਦੇ ਚਿਹਰੇ 'ਤੇ ਇੱਕ ਸ਼ਾਂਤ ਆਤਮ-ਵਿਸ਼ਵਾਸ ਝਲਕ ਰਿਹਾ ਸੀ।

RCB ਦੀ ਇਤਿਹਾਸਕ ਪ੍ਰਾਪਤੀ 
ਇਸ ਜਿੱਤ ਦੇ ਨਾਲ RCB ਨੇ ਆਪਣੇ ਉਸ ਖ਼ਿਤਾਬ ਨੂੰ ਬਰਕਰਾਰ ਰੱਖਿਆ ਹੈ ਜੋ ਉਨ੍ਹਾਂ ਨੇ 2025 ਵਿੱਚ ਇਸੇ ਮੈਦਾਨ 'ਤੇ ਜਿੱਤਿਆ ਸੀ। ਡਿਵਿਲੀਅਰਸ ਨੇ ਟੀਮ ਦੇ ਭਰੋਸੇ ਦੀ ਤਾਰੀਫ਼ ਕਰਦਿਆਂ ਕਿਹਾ ਕਿ ਲਗਾਤਾਰ ਦੋ ਵਾਰ ਚੈਂਪੀਅਨ ਬਣਨਾ ਇੱਕ ਸ਼ਾਨਦਾਰ ਉਪਲਬਧੀ ਹੈ ਅਤੇ ਉਨ੍ਹਾਂ ਨੂੰ ਆਪਣੀ ਟੀਮ 'ਤੇ ਬਹੁਤ ਮਾਣ ਹੈ।

ਅਗਲੀ ਚੁਣੌਤੀ ਆਈਪੀਐਲ ਦੇ ਜਸ਼ਨਾਂ ਤੋਂ ਬਾਅਦ ਵਿਰਾਟ ਕੋਹਲੀ ਹੁਣ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਵਾਪਸੀ ਕਰਨਗੇ। ਉਹ 13 ਜੂਨ ਤੋਂ ਧਰਮਸ਼ਾਲਾ ਵਿੱਚ ਅਫਗਾਨਿਸਤਾਨ ਵਿਰੁੱਧ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ (ODI) ਸੀਰੀਜ਼ ਵਿੱਚ ਭਾਰਤੀ ਟੀਮ ਵੱਲੋਂ ਖੇਡਦੇ ਨਜ਼ਰ ਆਉਣਗੇ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ