Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਡੀ. ਏ. ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਫ਼ੈਸਲਾ ਰੱਖਿਆ ਬਰਕਰਾਰ, ਇਸ ਤਾਰੀਖ਼ ਤੱਕ...

26 ਮਈ, 2026 07:22 PM

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ (ਡੀ. ਏ.) ਜਾਰੀ ਕਰਨ ਦੇ ਮਾਮਲੇ ’ਚ ਸੂਬਾ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਸਰਕਾਰ ਵੱਲੋਂ ਹਾਈਕੋਰਟ ’ਚ ਕੈਬਨਿਟ ਸਬ-ਕਮੇਟੀ ਦੀ ਇੱਕ ਸੀਲਬੰਦ ਰਿਪੋਰਟ ਪੇਸ਼ ਕੀਤੀ ਗਈ, ਜਿਸ ’ਚ ਇਹ ਦੱਸਿਆ ਗਿਆ ਕਿ ਕਰਮਚਾਰੀਆਂ ਦਾ ਬਕਾਇਆ ਡੀ. ਏ. ਕਿਵੇਂ ਜਾਰੀ ਕੀਤਾ ਜਾਵੇਗਾ। ਹਾਲਾਂਕਿ ਹਾਈਕੋਰਟ ਨੇ ਸਰਕਾਰ ਦੇ ਇਸ ਰਵੱਈਏ ’ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਰਕਾਰਾਂ ਦਾ ਪੁਰਾਣਾ ਹਥਕੰਡਾ ਹੈ ਕਿ ਜਦੋਂ ਵੀ ਕਿਸੇ ਮਾਮਲੇ ਨੂੰ ਲੰਮਾ ਖਿੱਚਣਾ ਹੁੰਦਾ ਹੈ ਤਾਂ ਇੱਕ ਕਮੇਟੀ ਬਣਾ ਦਿੱਤੀ ਜਾਂਦੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਸੂਬਾ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਸਰਕਾਰ ਦੀ ਮੰਸ਼ਾ ਪੂਰੀ ਤਰ੍ਹਾਂ ਸਕਾਰਾਤਮਕ ਹੈ ਅਤੇ ਉਹ ਕਰਮਚਾਰੀਆਂ ਨੂੰ ਡੀ. ਏ. ਜਾਰੀ ਕਰਨ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਕੈਬਨਿਟ ਸਬ-ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਪਰ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਕੁੱਝ ਸਮਾਂ ਚਾਹੀਦਾ। ਇਸੇ ਆਧਾਰ ’ਤੇ ਸਰਕਾਰ ਨੇ ਹਾਈਕੋਰਟ ਤੋਂ ਮੰਗ ਕੀਤੀ ਕਿ ਸਿੰਗਲ ਬੈਂਚ ਵੱਲੋਂ ਦਿੱਤੇ ਗਏ ਹੁਕਮ ’ਤੇ ਰੋਕ ਲਗਾ ਦਿੱਤੀ ਜਾਵੇ ਪਰ ਹਾਈਕੋਰਟ ਸਰਕਾਰ ਦੀ ਇਸ ਦਲੀਲ ਤੋਂ ਸੰਤੁਸ਼ਟ ਨਹੀਂ ਹੋਈ। ਅਦਾਲਤ ਨੇ ਸਪੱਸ਼ਟ ਕਿਹਾ ਕਿ ਸਿਰਫ਼ ਰਿਪੋਰਟ ਪੇਸ਼ ਕਰਨਾ ਜਾਂ ਭਰੋਸਾ ਦੇਣ ਨਾਲ ਕੰਮ ਨਹੀਂ ਚੱਲੇਗਾ, ਸਰਕਾਰ ਨੂੰ ਪ੍ਰੈਕਟੀਕਲ ਪੱਧਰ ’ਤੇ ਕਾਰਵਾਈ ਕਰ ਕੇ ਦਿਖਾਉਣੀ ਪਵੇਗੀ। ਅਦਾਲਤ ਨੇ ਇਹ ਵੀ ਕਿਹਾ ਕਿ ਸੀਲਬੰਦ ਲਿਫਾਫੇ ’ਚ ਰਿਪੋਰਟ ਪੇਸ਼ ਕਰਨਾ ਦਾ ਕੋਈ ਆਧਾਰ ਨਹੀਂ ਹੈ। ਇਸ ਦੇ ਬਾਅਦ ਅਦਾਲਤ ਨੇ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਕੈਬਨਿਟ ਸਬ ਕਮੇਟੀ ਦੀ ਰਿਪੋਰਟ ਦੀ ਕਾਪੀ ਪਟੀਸ਼ਨਕਰਤਾਵਾਂ ਨੂੰ ਮੁਹੱਈਆ ਕਰਵਾਈ ਜਾਏ, ਤਾਂ ਜੋ ਉਹ ਉਸਦਾ ਅਧਿਐਨ ਕਰ ਕੇ ਆਪਣਾ ਜਵਾਬ ਦਾਇਰ ਕਰ ਸਕਣ।

ਹਾਈਕੋਰਟ ਨੇ ਇਸ ਰਿਪੋਰਟ ’ਤੇ ਪਟੀਸ਼ਨਕਰਤਾਵਾਂ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ। ਨਾਲ ਹੀ ਇਸ ਨੇ ਸਰਕਾਰ ਦੀ ਉਹ ਮੰਗ ਵੀ ਖਾਰਜ ਕਰ ਦਿੱਤੀ, ਜਿਸ ’ਚ ਸਿੰਗਲ ਬੈਂਚ ਦੇ ਫ਼ੈਸਲੇ ’ਤੇ ਰੋਕ ਲਗਾਉਣ ਦੀ ਬੇਨਤੀ ਕੀਤੀ ਗਈ ਸੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਸਿੰਗਲ ਬੈਂਚ ਦਾ ਹੁਕਮ ਪੂਰੀ ਤਰ੍ਹਾਂ ਪ੍ਰਭਾਵੀ ਰਹੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਹਾਈਕੋਰਟ ਨੇ ਸਿੰਗਲ ਬੈਂਚ ਦੇ ਉਸ ਹੁਕਮ ’ਤੇ ਕੋਈ ਰੋਕ ਨਹੀਂ ਲਗਾਈ, ਜਿਸ ’ਚ ਸੂਬਾ ਸਰਕਾਰ ਨੂੰ 30 ਜੂਨ ਤੱਕ ਕਰਮਚਾਰੀਆਂ ਦਾ ਡੀ. ਏ. ਬਕਾਇਆ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਯਾਨੀ ਫਿਲਹਾਲ ਸਰਕਾਰ ’ਤੇ ਤੈਅ ਸਮਾਂ ਸੀਮਾ ਦੇ ਅੰਦਰ ਭੁਗਤਾਨ ਕਰਨ ਦੀ ਜ਼ਿੰਮੇਵਾਰੀ ਬਣੀ ਹੋਈ ਹੈ। ਹਾਲਾਂਕਿ ਅਦਾਲਤ ਨੇ ਇਸ ਮੁੱਦੇ ’ਤੇ ਨੋਟਿਸ ਜਾਰੀ ਕਰ ਕੇ ਇਹ ਜ਼ਰੂਰ ਪੁੱਛਿਆ ਹੈ ਕਿ ਆਖ਼ਿਰ ਕਿਉਂ ਨਾ ਸਿੰਗਲ ਬੈਂਚ ਦੇ ਫ਼ੈਸਲੇ ’ਤੇ ਰੋਕ ਲਗਾਈ ਜਾਵੇ। ਹੁਣ ਇਸ ਪੂਰੇ ਮਾਮਲੇ ’ਤੇ ਅਗਲੀ ਸੁਣਵਾਈ ਇੱਕ ਜੁਲਾਈ ਨੂੰ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ