Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰਣਜੀਤ ਹਰੀਸ਼

10 ਸਤੰਬਰ, 2025 12:56 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਇਸੇ ਕੜੀ ਤਹਿਤ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪਿੰਡ ਜਲਵਾਹਾ ਵਿਖੇ ਬੁੱਧਵਾਰ ਨੂੰ ਆਂਗਣਵਾੜੀ ਸੈਂਟਰ ਵਿਖੇ ਮਮਤਾ ਦਿਵਸ ਮੌਕੇ ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਤੇ ਗਰਭਵਤੀਆਂ ਦਾ ਟੀਕਾਕਰਨ ਕੀਤਾ ਗਿਆ। 

ਇਸ ਮੌਕੇ ਮੈਡੀਕਲ ਅਫ਼ਸਰ ਡਾ. ਰਣਜੀਤ ਹਰੀਸ਼ ਨੇ ਆਏ ਹੋਏ ਲੋਕਾਂ ਨੂੰ ਡੇਂਗੂ ਮਲੇਰੀਆ ਤੇ ਚਿਕਨਗੁਨੀਆ ਵਰਗੀਆਂ ਵੈਕਟਰ ਬੌਰਨ ਬਿਮਾਰੀਆਂ ਸਮੇਤ ਹੋਰ ਬਿਮਾਰੀਆਂ ਬਾਰੇ ਗਰਭਵਤੀ ਔਰਤਾਂ ਸਮੇਤ ਆਮ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਹਫਤੇ ਵਿੱਚ ਘੱਟੋ-ਘੱਟ ਇੱਕ ਵਾਰ ਪਾਣੀ ਵਾਲੇ ਸਰੋਤਾਂ, ਕੂਲਰਾਂ, ਫੁੱਲਾਂ ਦੇ ਗਮਲੇ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਨਾਲ ਸੁਕਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ।
 
ਡਾ. ਰਣਜੀਤ ਹਰੀਸ਼ ਨੇ ਦੱਸਿਆ ਕਿ ਮਮਤਾ ਦਿਵਸ ਹਰ ਬੁੱਧਵਾਰ ਨੂੰ ਮਨਾਇਆ ਜਾਂਦਾ ਹੈ, ਜਿਸ ਦੌਰਾਨ 11 ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਨੂੰ ਟੀਕੇ ਲਗਾਏ ਜਾਂਦੇ ਹਨ। ਨਾਲ ਹੀ ਗਰਭਵਤੀਆਂ ਦਾ ਟੀਕਾਕਰਨ ਵੀ ਕੀਤਾ ਜਾਂਦਾ ਹੈ। ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਸੰਪੂਰਨ ਟੀਕਾਕਰਨ ਯਕੀਨੀ ਬਣਾਉਣਾ ਜ਼ਰੂਰੀ ਹੈ। ਸਿਹਤ ਵਿਭਾਗ ਦਾ ਮਕਸਦ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨਾ ਹੈ। ਇਸ ਲਈ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮਮਤਾ ਦਿਵਸ ਨਿਯਮਤ ਟੀਕਾਕਰਨ ਯਕੀਨੀ ਬਣਾਉਣ, ਗਰਭਵਤੀ ਔਰਤਾਂ ਲਈ ਮੁੱਢਲੇ ਪੜਾਅ 'ਤੇ ਬਿਮਾਰੀ ਦਾ ਪਤਾ ਲਗਾਉਣ, ਇਲਾਜ ਪ੍ਰਬੰਧਨ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਪੈਦਾ ਕਰਨ ਲਈ ਇਕ ਵੱਡਾ ਪਲੇਟਫਾਰਮ ਹੈ। ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਗਰਭਵਤੀ ਔਰਤਾਂ ਦੀਆਂ ਹੋਣ ਵਾਲੀਆਂ ਮੌਤਾਂ 'ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
 
ਡਾ. ਹਰੀਸ਼ ਨੇ ਦੱਸਿਆ ਕਿ ਮਮਤਾ ਦਿਵਸ 'ਤੇ ਗਰਭਵਤੀ ਔਰਤਾਂ ਨੂੰ ਟੈਟਨੈੱਸ ਦੇ ਟੀਕੇ ਅਤੇ ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਹ ਟੀਕੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਖਸਰਾ, ਪੀਲੀਆ, ਨਿਮੋਨੀਆ ਅਤੇ ਟੈਟਨੈੱਸ ਆਦਿ ਤੋਂ ਬਚਾਅ ਸਬੰਧੀ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਇਹ ਬੱਚਿਆਂ 'ਚ ਅੰਧਰਾਤੇ ਦੀ ਬਿਮਾਰੀ ਤੋਂ ਬਚਾਅ ਲਈ ਵਿਟਾਮਿਨ-ਏ ਦਾ ਘੋਲ ਵੀ ਮੁਫ਼ਤ ਦਿੱਤਾ ਜਾਂਦਾ ਹੈ। 
 
ਇਸ ਮੌਕੇ ਮ.ਪ.ਹ.ਵ. (ਮੇਲ) ਮਨਦੀਪ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਅਤੇ ਆਮ ਲੋਕ ਵੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ