Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਡੇਂਗੂ ਦੀ ਰੋਕਥਾਮ ਲਈ ਹਰ ਛੋਟੇ ਵੱਡੇ ਦਾ ਜਾਗਰੂਕ ਹੋਣਾ ਸਮੇੰ ਦੀ ਲੋੜ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

17 ਅਕਤੂਬਰ, 2025 04:54 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਯਤਨਸ਼ੀਲ ਹੈ।
 
ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਅੱਜ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਮੌਕੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਦੇ ਡੰਗ ਤੋਂ ਲੋਕਾਂ ਨੂੰ ਬਚਾਉਣ ਲਈ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਦਾ ਦੌਰਾ ਕੀਤਾ ਤੇ ਲਾਰਵੇ ਦੀ ਜਾਂਚ ਤੇ ਪਛਾਣ ਕਰਨ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ।
 
ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦਾ ਮਕਸਦ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਵਿੱਚ ਪਾਣੀ ਵਾਲੇ ਸਰੋਤਾਂ, ਫੁੱਲਾਂ ਦੇ ਗਮਲੇ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਵਲ ਸਰਜਨ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ, ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ। 
 
ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ।
 
ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ।
 
ਇਸ ਮੌਕੇ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.