Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਡੇਂਗੂ ਦੀ ਰੋਕਥਾਮ ਲਈ ਡੇੰਗੂ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

06 ਅਗਸਤ, 2025 03:58 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਪਿੰਡ ਬਰਨਾਲਾ ਕਲਾਂ ਵਿਖੇ ਇਕ ਡੇੰਗੂ ਪਾਜੇਟਿਵ ਮਰੀਜ਼ ਦੇ ਘਰ ਦਾ ਦੌਰਾ ਕਰਕੇ ਉੱਥੇ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਗਈਆਂ ਗਤੀਵਿਧੀਆਂ ਦੀ ਚੈਕਿੰਗ ਕੀਤੀ ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਉਨ੍ਹਾਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਡੇੰਗੂ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਪੂਰੇ ਜ਼ਿਲ੍ਹੇ ਵਿੱਚ ਡੇਂਗੂ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਘਰ-ਘਰ ਜਾ ਕੇ ਲਾਰਵਾ ਖ਼ਤਮ ਕੀਤਾ ਜਾਵੇ। ਜਿਨ੍ਹਾਂ ਘਰਾਂ ਵਿੱਚ ਪਹਿਲੀ ਵਾਰ ਲਾਰਵਾ ਮਿਲਦਾ ਹੈ, ਉਸ ਘਰ ਨੂੰ ਵਾਰਨਿੰਗ ਲੈਟਰ ਜਾਰੀ ਕੀਤੀ ਜਾਵੇ, ਜਦੋਂਕਿ ਦੂਜੀ ਵਾਰ ਲਾਰਵਾ ਮਿਲਣ 'ਤੇ ਨਗਰ ਕੌਂਸਲ ਨਾਲ ਤਾਲਮੇਲ ਕਾਇਮ ਕਰਦੇ ਹੋਏ ਚਲਾਣ ਕਟਵਾਇਆ ਜਾਵੇ।
 
ਇਸ ਮੌਕੇ ਡਾ. ਗੁਰਿੰਦਰਜੀਤ ਸਿੰਘ ਨੇ ਪਿੰਡ ਦੇ ਲੋਕਾਂ ਨੂੰ ਡੇਂਗੂ ਸਬੰਧੀ ਸਿਹਤ ਸਿੱਖਿਆ ਵੀ ਦਿੱਤੀ। ਉਨ੍ਹਾਂ ਨੇ ਲੋਕਾਂ ਨੂੰ ਪ੍ਰੇਰਿਤ ਕਰਦੇ ਹੋਏ ਦੱਸਿਆ ਕਿ ਉਹ ਆਪਣੇ ਘਰਾਂ, ਫਰਿੱਜਾਂ ਦੀਆਂ ਟਰੇਆਂ, ਕੰਟੇਨਰਾਂ, ਗਮਲਿਆਂ, ਛੱਤਾਂ 'ਤੇ ਪਏ ਕਬਾੜ ਆਦਿ ਸਮੇਤ ਪਾਣੀ ਖੜ੍ਹਾ ਹੋਣ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੰਭਾਵਿਤ ਥਾਵਾਂ ਨੂੰ ਹਰੇਕ ਹਫਤੇ ਸਾਫ਼ ਕਰਕੇ ਸੁਕਾਉਣ। ਉਨ੍ਹਾਂ ਨੇ ਕਿਹਾ ਕਿ ਮੱਛਰਾਂ, ਜੋ ਸਿਰਫ ਇੱਕ ਹਫ਼ਤੇ ਵਿੱਚ ਅੰਡੇ ਤੋਂ ਵਿਕਸਿਤ ਹੋ ਸਕਦੇ ਹਨ, ਦੇ ਪ੍ਰਜਨਨ ਚੱਕਰ ਨੂੰ ਤੋੜਨ ਦਾ ਇਹ ਇੱਕੋ-ਇੱਕ ਤਰੀਕਾ ਹੈ। ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਕਾਰਨ ਮੱਛਰ ਦੇ ਪ੍ਰਜਣਨ ਵਿੱਚ ਹੁੰਦੇ ਵਾਧੇ ਨੂੰ ਰੋਕਣ ਦੀ ਸਖ਼ਤ ਲੋੜ ਹੈ। ਇਸ ਗਤੀਵਿਧੀ ਦਾ ਕੇਂਦਰ ਮੱਛਰਾਂ ਤੋਂ ਮੁਕਤ ਕਰਨ 'ਤੇ ਕੇਂਦਰਿਤ ਹੈ ਤਾਂ ਜੋ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ। ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਨ ਕਾਰਨ ਪੈਦਾ ਹੋਈਆਂ ਬਿਮਾਰੀਆਂ 'ਤੇ ਕਾਬੂ ਪਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ।
 
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ ਹੈ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਡੇਂਗੂ ਬੁਖਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ