Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ

04 ਫ਼ਰਵਰੀ, 2026 05:04 PM

ਜਲੰਧਰ/ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨਾਲ ਜੇਲ੍ਹ 'ਚ ਮੁਲਾਕਾਤ ਕਰਨ ਨੂੰ ਲੈ ਕੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਬਾਰੇ ਅਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ 'ਤੇ ਬਿਆਨ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਹੁਣ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੁੱਖ ਮੰਤਰੀ ਦੇ ਇਸ ਬਿਆਨ ਖ਼ਿਲਾਫ਼ ਉਤਰ ਆਏ ਹਨ ਅਤੇ ਇਸ ਬਿਆਨ ਦੀ ਬਾਜਵਾ ਵਲੋਂ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ ਗਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਦੇ ਇਸ ਬਿਆਨ ਨੂੰ ਪੰਜਾਬੀ ਵਿਰਸੇ ਅਤੇ ਸੰਤਾਂ ਦੀ ਮਰਿਆਦਾ ਦੇ ਖ਼ਿਲਾਫ਼ ਦੱਸਿਆ ਹੈ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਨੂੰ "ਸਟੇਜ ਛੱਡ ਕੇ ਸਟੇਟ ਸੰਭਾਲਣ" ਦੀ ਸਲਾਹ ਦਿੱਤੀ ਹੈ।


ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ''ਐਕਸ'' (ਟਵਿੱਟਰ) ਅਕਾਊਂਟ 'ਤੇ ਲਿਖਿਆ ਸੀ, "ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਉਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ"। ਪ੍ਰਤਾਪ ਸਿੰਘ ਬਾਜਵਾ ਨੇ ਇਸ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਸਾਡੇ ਸੂਬੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ''ਐਕਸ'' ਅਕਾਊਂਟ ’ਤੇ ਲਿਖਿਆ ਗਿਆ ''ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਉਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ'' ਇਹ ਪੜ੍ਹ ਕੇ ਮਨ ਬਹੁਤ ਉਦਾਸ ਹੋਇਆ। ਉਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਹੋ ਰਹੀ ਚਰਚਾ ਅਤੇ ਅੱਜ ਅਖ਼ਬਾਰਾਂ ਵਿੱਚ ਛਪੀਆਂ ਖ਼ਬਰਾਂ ਨੂੰ ਪੜ੍ਹ ਕੇ ਤੇ ਸੁਣ ਕੇ ਮੇਰੇ ਮਨ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਭਾਸ਼ਾ ਪੰਜਾਬ ਦੇ ਇਤਿਹਾਸ 'ਚ ਕਿਸੇ ਮੁੱਖ ਮੰਤਰੀ ਨੇ ਕਦੇ ਨਹੀਂ ਵਰਤੀ।


ਬਾਜਵਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੰਵੇਦਨਸ਼ੀਲ ਮੁੱਦੇ ’ਤੇ ਬੋਲਣ ਤੋਂ ਪਹਿਲਾਂ ਮੈਂ ਸਮੂਹ ਸੰਗਤਾਂ ਦੇ ਧਿਆਨ 'ਚ ਇਹ ਗੱਲ ਲਿਆਉਣਾ ਚਾਹੁੰਦਾ ਹਾਂ ਕਿ ਜਿਵੇਂ ਅਸੀਂ ਸਭ ਜਾਣਦੇ ਹਾਂ, ਇਹ ਸਾਡਾ ਪੰਜਾਬੀ ਵਿਰਸਾ ਨਹੀਂ ਹੈ ਅਤੇ ਨਾ ਹੀ ਇਤਿਹਾਸ ਵਿੱਚ ਕਿਤੇ ਅਜਿਹੀ ਕੋਈ ਉਦਾਹਰਣ ਮਿਲਦੀ ਹੈ ਕਿ ਕਿਸੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਕਿਸੇ ਸੰਤ ਮਹਾਂਪੁਰਸ਼ਾਂ ਬਾਰੇ ਅਜਿਹੀ ਟਿੱਪਣੀ ਕੀਤੀ ਗਈ ਹੋਵੇ। ਪੰਜਾਬੀ ਸਦਾ ਹੀ ਆਪਣੇ ਗੁਰੂਆਂ, ਪੀਰ-ਪੈਗੰਬਰਾਂ, ਸਾਧੂ-ਸੰਤਾਂ ਅਤੇ ਮਹਾਂਪੁਰਸ਼ਾਂ ਦਾ ਸਤਿਕਾਰ ਕਰਦੇ ਆਏ ਹਨ। ਗੁਰਬਾਣੀ ਵਿੱਚ ਸੰਤਾਂ, ਸਾਧਾਂ ਅਤੇ ਬ੍ਰਹਮਗਿਆਨੀਆਂ ਦੀ ਮਹਾਨਤਾ ਬਹੁਤ ਉੱਚੇ ਰੂਪ ਵਿੱਚ ਦਰਸਾਈ ਗਈ ਹੈ। ਉਹ ਪ੍ਰਮਾਤਮਾ ਨਾਲ ਇੱਕਮਿਕ ਹੁੰਦੇ ਹਨ। ਸੁਖਮਨੀ ਸਾਹਿਬ ਦੀ 23ਵੀਂ ਅਸ਼ਟਪਦੀ ਵਿੱਚ ਸੰਤ ਦੀ ਮਹਿਮਾ ਦਾ ਵਿਸ਼ੇਸ਼ ਵਰਣਨ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਨੂੰ ਪ੍ਰਭੂ ਦਾ ਰੂਪ ਮੰਨਿਆ ਗਿਆ ਹੈ। ਸੰਤ ਉਹ ਹਨ, ਜੋ ਨਾਮ ਜਪਦੇ ਹਨ, ਸੇਵਾ ਕਰਦੇ ਹਨ ਅਤੇ ਮਨੁੱਖ ਨੂੰ ਅਕਾਲ ਪੁਰਖ ਨਾਲ ਜੋੜਦੇ ਹਨ।
ਗੁਰਬਾਣੀ ਵਿੱਚ ਸੰਤਾਂ ਦੀ ਵਡਿਆਈ ਇਸ ਪ੍ਰਕਾਰ ਕੀਤੀ ਗਈ ਹੈ:


ਨਾਮ ਕੀ ਮਹਿਮਾ ਸੰਤ ਰਿਦ ਵਸੈ॥
ਸੰਤ ਪ੍ਰਤਾਪਿ ਦੁਰਤੁ ਸਭੁ ਨਸੈ॥
ਸੰਤ ਕਾ ਸੰਗੁ ਵਡਭਾਗੀ ਪਾਈਐ॥
ਸੰਤ ਕੀ ਸੇਵਾ ਨਾਮੁ ਧਿਆਈਐ॥


ਮੈਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ ਸਮੂਹ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ, ਮੰਤਰੀ, ਵਿਧਾਇਕ, ਐੱਮ. ਪੀ ਅਤੇ ਵਿਸ਼ੇਸ਼ ਤੌਰ ’ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਮੰਤਰੀ ਹਰਜੋਤ ਸਿੰਘ ਬੈਂਸ, ਐੱਮ. ਪੀ. ਸ੍ਰੀ ਆਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ, ਮੁੱਖ ਬੁਲਾਰੇ ਕੁਲਦੀਪ ਧਾਲੀਵਾਲ, ਐੱਮ. ਐੱਲ. ਏ. ਦੇਵ ਮਾਨ ਅਤੇ ਹੋਰ ਉਹ ਆਗੂ ਜੋ ਡੇਰਾ ਬਿਆਸ ਦੇ ਪੈਰੋਕਾਰ ਅਤੇ ਪ੍ਰੇਮੀ ਹਨ, ਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਉਹ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਅਤੇ ਦੇਸ਼-ਵਿਦੇਸ਼ ਵਿੱਚ ਰਹਿੰਦੇ ਡੇਰਾ ਬਿਆਸ ਦੇ ਪੈਰੋਕਾਰਾਂ ਤੇ ਸ਼ਰਧਾਲੂਆਂ ਨੂੰ ਇਹ ਸਪੱਸ਼ਟ ਕਰਨਗੇ ਕਿ ਕੀ ਇਹ ਉਨ੍ਹਾਂ ਦੀ ਪਾਰਟੀ ਦੀ ਅਧਿਕਾਰਿਕ ਲਾਈਨ ਹੈ ਜਾਂ ਸਿਰਫ਼ ਭਗਵੰਤ ਮਾਨ ਦਾ ਨਿੱਜੀ ਵਿਚਾਰ, ਜੋ ਉਨ੍ਹਾਂ ਦੇ ਨਿੱਜੀ ਐਕਸ ਅਕਾਊਂਟ ’ਤੇ ਪ੍ਰਗਟ ਕੀਤਾ ਗਿਆ ਹੈ? ਇਸ ਬਾਰੇ ਆਮ ਆਦਮੀ ਪਾਰਟੀ ਦਾ ਸਟੈਂਡ ਲੋਕਾਂ ਦੇ ਸਾਹਮਣੇ ਸਾਫ਼ ਹੋਣਾ ਚਾਹੀਦਾ ਹੈ।


ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਵਧਾਈ ਦਿੰਦਾ ਹਾਂ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਲਾਈਨ ਤੋਂ ਹਟ ਕੇ ਆਪਣੀ ਕੈਬਨਿਟ ਰੈਂਕ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਕੇ ਰੱਸੋਖਾਨਾ ਸ੍ਰੀ ਨਾਭਾ ਕੰਵਲ ਰਾਜਾ ਸਾਹਿਬ (ਬੰਗਾ) ਨਾਲ ਜੁੜੀਆਂ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ ਹੈ। ਭਗਵੰਤ ਮਾਨ ਜੀ, ਪੰਜਾਬ ਦੇ ਲੋਕ ਪਿਛਲੇ ਚਾਰ ਸਾਲਾਂ ਤੋਂ ਤੁਹਾਡੇ ਚੁਟਕਲੇ, ਕਹਾਣੀਆਂ ਅਤੇ ਕਮੇਡੀਪੁਣੇ ਨੂੰ ਵੇਖ-ਵੇਖ ਕੇ ਅੱਕ ਚੁੱਕੇ ਹਨ। ਅੱਜ ਲੋੜ ਹੈ ਪੰਜਾਬ ਨੂੰ ਅੱਗੇ ਲੈ ਕੇ ਜਾਣ ਦੀ। ਹੁਣ ਬੱਸ ਕਰੋ, ਬਹੁਤ ਕਮੇਡੀ ਹੋ ਚੁੱਕੀ ਹੈ। ਸਟੇਜ ਛੱਡੋ ਅਤੇ ਸਟੇਟ ਨੂੰ ਸੰਭਾਲੋ। ਟਿੱਚਰਾਂ ਅਤੇ ਵਿਅੰਗ ਕਰਨੇ ਬੰਦ ਕਰੋ। ਪਹਿਲਾਂ ਤੁਸੀਂ ਕਿਸਾਨਾਂ ’ਤੇ ਤੰਜ ਕੱਸੇ, ਫਿਰ ਮੁਲਾਜ਼ਮਾਂ ’ਤੇ, ਉਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ’ਤੇ ਅਤੇ ਹੁਣ ਸੰਤਾਂ ’ਤੇ ਵੀ। ਇਹ ਸਭ ਕੁਝ ਮੁੱਖ ਮੰਤਰੀ ਦੇ ਅਹੁਦੇ ਨੂੰ ਕਦਾਚਿਤ ਸ਼ੋਭਾ ਨਹੀਂ ਦਿੰਦਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ