Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਤਪਦੀ ਗਰਮੀ 'ਚ ਮਹਿੰਗਾਈ ਦਾ ਝਟਕਾ; ਕੰਪਨੀਆਂ ਨੇ Ice Cream, Chocolate ਤੇ Cold Drinks ਦੇ ਵਧਾਏ ਰੇਟ

27 ਅਪ੍ਰੈਲ, 2026 06:05 PM

ਭਿਆਨਕ ਗਰਮੀ ਦੇ ਕਹਿਰ ਦੌਰਾਨ ਜਿੱਥੇ ਲੋਕ ਰਾਹਤ ਪਾਉਣ ਲਈ ਠੰਡੀਆਂ ਚੀਜ਼ਾਂ ਦਾ ਸਹਾਰਾ ਲੈ ਰਹੇ ਹਨ, ਉੱਥੇ ਹੀ ਹੁਣ ਉਨ੍ਹਾਂ ਦੀ ਜੇਬ 'ਤੇ ਵਾਧੂ ਬੋਝ ਪੈ ਗਿਆ ਹੈ। ਦੇਸ਼ ਭਰ ਵਿੱਚ ਆਈਸਕ੍ਰੀਮ, ਚਾਕਲੇਟ ਅਤੇ ਠੰਡੇ ਪੀਣ ਵਾਲੇ ਪਦਾਰਥਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਵਾਧੇ ਦਾ ਮੁੱਖ ਕਾਰਨ ਪੱਛਮੀ ਏਸ਼ੀਆ ਵਿੱਚ ਜਾਰੀ ਈਰਾਨ-ਇਜ਼ਰਾਈਲ ਯੁੱਧ ਨੂੰ ਮੰਨਿਆ ਜਾ ਰਿਹਾ ਹੈ, ਜਿਸ ਕਾਰਨ ਗਲੋਬਲ ਸਪਲਾਈ ਚੇਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਕਿਉਂ ਵਧੀਆਂ ਕੀਮਤਾਂ?
ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਪਲਾਸਟਿਕ ਅਤੇ ਪੈਕਿੰਗ ਸਮੱਗਰੀ ਮਹਿੰਗੀ ਹੋ ਗਈ ਹੈ। ਇਸ ਤੋਂ ਇਲਾਵਾ, ਆਈਸਕ੍ਰੀਮ ਅਤੇ ਚਾਕਲੇਟ ਵਿੱਚ ਵਰਤੇ ਜਾਣ ਵਾਲੇ ਕੋਕੋ ਅਤੇ ਡਰਾਈ ਫਰੂਟਸ ਦੇ ਆਯਾਤ (Import) ਦੀ ਲਾਗਤ ਵਿੱਚ ਵੀ ਤੇਜ਼ੀ ਆਈ ਹੈ।

ਡਰਾਈ ਫਰੂਟਸ ਅਤੇ ਕੋਕੋ ਦੇ ਰੇਟਾਂ 'ਚ ਉਛਾਲ
ਦਿੱਲੀ ਦੇ ਥੋਕ ਬਾਜ਼ਾਰਾਂ ਦੇ ਵਪਾਰੀਆਂ ਮੁਤਾਬਕ ਪਿਛਲੇ ਦੋ ਮਹੀਨਿਆਂ ਵਿੱਚ ਸੁੱਕੇ ਮੇਵਿਆਂ ਦੀਆਂ ਕੀਮਤਾਂ ਵਿੱਚ 20 ਤੋਂ 22 ਫੀਸਦੀ ਤੱਕ ਦਾ ਵਾਧਾ ਹੋਇਆ ਹੈ। ਸਮੁੰਦਰੀ ਰਸਤੇ ਰਾਹੀਂ ਆਵਾਜਾਈ ਮਹਿੰਗੀ ਹੋਣ ਅਤੇ ਬੀਮਾ ਲਾਗਤ ਵਧਣ ਕਾਰਨ ਇਹ ਸਥਿਤੀ ਪੈਦਾ ਹੋਈ ਹੈ।

ਚਾਕਲੇਟ ਬਣਾਉਣ ਵਾਲੀਆਂ ਕੰਪਨੀਆਂ ਅਨੁਸਾਰ, ਹੇਜ਼ਲਨਟ ਦੀਆਂ ਕੀਮਤਾਂ ਵਿੱਚ ਸਾਲਾਨਾ ਆਧਾਰ 'ਤੇ 75 ਫੀਸਦੀ ਤੱਕ ਦਾ ਵੱਡਾ ਉਛਾਲ ਆਇਆ ਹੈ। ਤੁਰਕੀ ਤੋਂ ਸਪਲਾਈ ਪ੍ਰਭਾਵਿਤ ਹੋਣ ਕਾਰਨ ਹੁਣ ਮਾਲ ਮੰਗਵਾਉਣ ਲਈ ਹਵਾਈ ਰਸਤੇ (Air Route) ਦਾ ਸਹਾਰਾ ਲੈਣਾ ਪੈ ਰਿਹਾ ਹੈ, ਜਿਸ ਨਾਲ ਲਾਗਤ ਹੋਰ ਵਧ ਗਈ ਹੈ।

ਨਾਮੀ ਕੰਪਨੀਆਂ ਨੇ ਵਧਾਏ ਭਾਅ
ਕੀਮਤਾਂ ਵਿੱਚ ਵਾਧੇ ਦਾ ਅਸਰ ਵੱਡੀਆਂ ਕੰਪਨੀਆਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। Naturals Ice Cream ਨੇ ਆਪਣੇ ਜ਼ਿਆਦਾਤਰ ਉਤਪਾਦਾਂ ਦੇ ਰੇਟ ਲਗਭਗ 10 ਫੀਸਦੀ ਤੱਕ ਵਧਾ ਦਿੱਤੇ ਹਨ। Mother Dairy ਵੱਲੋਂ ਵੀ ਕੁਝ ਆਈਸਕ੍ਰੀਮਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਪ੍ਰਸਿੱਧ ਡਰਿੰਕ ਬ੍ਰਾਂਡ Rasna ਦੀ ਸਪਲਾਈ ਵਿੱਚ ਕਮੀ ਆਈ ਹੈ ਕਿਉਂਕਿ ਪੈਕਿੰਗ ਲਈ ਜ਼ਰੂਰੀ ਪਲਾਸਟਿਕ ਦੇ ਕੱਚੇ ਮਾਲ ਦੀ ਕਿੱਲਤ ਚੱਲ ਰਹੀ ਹੈ।

ਕੰਪਨੀਆਂ ਦਾ ਕਹਿਣਾ ਹੈ ਕਿ ਵਧਦੀ ਉਤਪਾਦਨ ਲਾਗਤ ਦੇ ਵਿਚਕਾਰ ਉਤਪਾਦਾਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਲਈ ਕੀਮਤਾਂ ਵਧਾਉਣਾ ਉਨ੍ਹਾਂ ਦੀ ਮਜਬੂਰੀ ਬਣ ਗਿਆ ਹੈ। ਹੁਣ ਆਮ ਆਦਮੀ ਲਈ ਇਸ ਤਪਦੀ ਗਰਮੀ ਵਿੱਚ ਠੰਢਕ ਪਾਉਣੀ ਵੀ ਮਹਿੰਗੀ ਸਾਬਤ ਹੋ ਰਹੀ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ