Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਤਰਨ-ਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ; 5 ਕਿਲੋ ਹੈਰੋਇਨ, 1.6 ਕਿਲੋ ਆਈਸੀਈ, 6.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

26 ਨਵੰਬਰ, 2025 10:42 PM
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ਏਐਨਟੀਐਫ) ਨੇ ਖਰੜ ਤੋਂ ਇੱਕ ਨਸ਼ਾ ਤਸਕਰ ਨੂੰ 5.084 ਕਿਲੋ ਹੈਰੋਇਨ, 1.681 ਕਿਲੋ ਆਈਸੀਈ (ਮੈਥਾਮਫੇਟਾਮਾਈਨ) ਅਤੇ 6,50,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਇਹ ਕਾਰਵਾਈ ਏਐਨਟੀਐਫ ਰੂਪਨਗਰ ਰੇਂਜ ਦੁਆਰਾ ਕੀਤੀ ਗਈ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਰਹਿਣ ਵਾਲੇ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਨਸ਼ਿਆਂ ਦੀ ਖੇਪ ਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਚਮੜੇ ਦਾ ਬੈਗ ਅਤੇ ਤੋਲ ਵਾਲੀਆਂ ਦੋ ਇਲੈਕਟ੍ਰਾਨਿਕ ਮਸ਼ੀਨਾਂ ਵੀ ਬਰਾਮਦ ਕੀਤੀਆਂ ਹਨ, ਅਤੇ ਉਸਦੀ ਚਿੱਟੀ ਸ਼ੈਵਰਲੈਟ ਕਰੂਜ਼ ਕਾਰ (ਡੀਐਲ 82 ਏਪੀ 9522) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਨਸ਼ਿਆਂ ਦੀ ਖੇਪ ਪਹੁੰਚਾਉਣ ਲਈ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਮੁੱਖ ਹੈਂਡਲਰ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ, ਜੋ ਟ੍ਰਾਈਸਿਟੀ ਵਿੱਚ ਨਸ਼ਿਆਂ ਦੀ ਖੇਪ ਦੀ ਡਿਲਿਵਰੀ ਅਤੇ ਵੰਡ ਦਾ ਕੰਮ ਦੇਖਦਾ ਹੈ।

ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਐਨਟੀਐਫ ਰੂਪਨਗਰ ਰੇਂਜ ਏਐਸ ਔਲਖ ਨੇ ਕਿਹਾ ਕਿ ਪੁਲਿਸ ਨੂੰ ਮੁਲਜ਼ਮ ਅਤੇ ਉਸਦੇ ਸਾਥੀਆਂ ਬਾਰੇ ਵਿਸ਼ੇਸ਼ ਖੁਫੀਆ ਜਾਣਕਾਰੀ ਮਿਲਣ ਕਿ ਉਕਤ ਮੁਲਜ਼ਮਾਂ ਨੇ ਨਸ਼ਿਆਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਉਹ ਖਰੜ ਦੇ ਨੇਚਰ ਹੱਟ 3 ਦੇ ਇੱਕ ਫਲੈਟ ਵਿੱਚ ਲੁਕੇ ਹੋਏ ਹਨ, ਡੀਐਸਪੀ ਏਐਨਟੀਐਫ ਯੋਗੇਸ਼ ਕੁਮਾਰ ਦੀ ਅਗਵਾਈ ਵਿੱਚ ਇੱਕ ਏਐਨਟੀਐਫ ਟੀਮ ਨੇ ਉਕਤ ਫਲੈਟ 'ਤੇ ਛਾਪਾ ਮਾਰਿਆ।

ਉਨ੍ਹਾਂ ਅੱਗੇ ਦੱਸਿਆ ਕਿ ਛਾਪੇਮਾਰੀ ਦੌਰਾਨ ਪੁਲਿਸ ਟੀਮਾਂ ਸ਼ੱਕੀ ਆਕਾਸ਼ਦੀਪ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲ ਰਹੀਆਂ, ਜਦੋਂ ਕਿ ਉਸਦੇ ਦੋ ਸਾਥੀ ਫਲੈਟ ਦੀ ਬਾਲਕੋਨੀ ਤੋਂ ਨਾਲ ਲੱਗਦੇ ਖਾਲੀ ਪਲਾਟ ਵਿੱਚ ਛਾਲ ਮਾਰ ਕੇ ਭੱਜਣ ਵਿੱਚ ਕਾਮਯਾਬ ਹੋ ਗਏ।

ਏਆਈਜੀ ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਦੋ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਥਾਣਾ ਕੇਸ ਏਐਨਟੀਐਫ ਮੋਹਾਲੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 305 ਮਿਤੀ 24-11-2025 ਦਰਜ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ