Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਤਾਸ਼ ਦੇ ਪੱਤਿਆਂ ਵਾਂਗ ਬਿਖਰਣ ਲੱਗਾ ਹੈ ਮਾਓਵਾਦੀ ਸੰਗਠਨ, 26 ਨਕਸਲੀਆਂ ਨੇ ਕੀਤਾ ਸਰੰਡਰ

07 ਜਨਵਰੀ, 2026 06:18 PM

ਸੁਕਮਾ :  ਛੱਤੀਸਗੜ੍ਹ 'ਚ ਮਾਓਵਾਦੀ ਸੰਗਠਨ ਤਾਸ਼ ਦੇ ਪੱਤਿਆਂ ਵਾਂਗ ਬਿਖਰਦਾ ਨਜ਼ਰ ਆ ਰਿਹਾ ਹੈ। ਬੁੱਧਵਾਰ ਨੂੰ ਸੁਕਮਾ ਜ਼ਿਲ੍ਹੇ 'ਚ 7 ਔਰਤਾਂ ਸਮੇਤ ਕੁੱਲ 26 ਨਕਸਲੀਆਂ ਨੇ ਸੁਰੱਖਿਆ ਫ਼ੋਰਸਾਂ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਪੁਲਸ ਮੁਤਾਬਕ ਇਨ੍ਹਾਂ ਸਾਰੇ ਨਕਸਲੀਆਂ 'ਤੇ ਕੁੱਲ 64 ਲੱਖ ਰੁਪਏ ਦਾ ਇਨਾਮ ਐਲਾਨ ਸੀ। ਇਹ ਨਕਸਲੀ ਸੁਰੱਖਿਆ ਫ਼ੋਰਸਾਂ 'ਤੇ ਹੋਏ ਕਈ ਘਾਤਕ ਹਮਲਿਆਂ 'ਚ ਸ਼ਾਮਲ ਰਹੇ ਹਨ, ਜਿਨ੍ਹਾਂ 'ਚ ਹੁਣ ਤੱਕ 56 ਜਵਾਨਾਂ ਦੀ ਜਾਨ ਗਈ ਹੈ।

ਪ੍ਰਮੁੱਖ ਇਨਾਮੀ ਨਕਸਲੀਆਂ ਦਾ ਆਤਮ-ਸਮਰਪਣ 

ਆਤਮ-ਸਮਰਪਣ ਕਰਨ ਵਾਲਿਆਂ 'ਚ ਸਭ ਤੋਂ ਅਹਿਮ ਨਾਂ ਲਾਲੀ ਉਰਫ਼ ਮੁਚਾਕੀ ਆਇਤੇ ਦਾ ਹੈ, ਜੋ ਮੂਰੀਆ ਆਦਿਵਾਸੀ ਡਿਪਟੀ ਕਮਾਂਡਰ ਰੈਂਕ ਦੀ ਨਕਸਲੀ ਹੈ। ਲਾਲੀ 'ਤੇ 10 ਲੱਖ ਰੁਪਏ ਦਾ ਇਨਾਮ ਸੀ ਅਤੇ ਉਹ ਪਿਛਲੇ 20 ਸਾਲਾਂ ਤੋਂ ਏ.ਕੇ.-47 ਲੈ ਕੇ ਚੱਲਦੀ ਸੀ। ਉਹ ਸਾਲ 2017 'ਚ ਸੋਨਾਬੇੜਾ-ਕੋਰਾਪੁੱਟ ਮਾਰਗ 'ਤੇ ਹੋਏ ਆਈ.ਈ.ਡੀ. ਬਲਾਸਟ 'ਚ ਸ਼ਾਮਲ ਸੀ, ਜਿਸ 'ਚ 14 ਜਵਾਨ ਸ਼ਹੀਦ ਹੋਏ ਸਨ।

ਹੋਰ ਮੁੱਖ ਨਕਸਲੀਆਂ 'ਚ ਸ਼ਾਮਲ ਹਨ:

ਹੇਮਲਾ: ਇਸ 'ਤੇ 8 ਲੱਖ ਰੁਪਏ ਦਾ ਇਨਾਮ ਸੀ। ਇਹ 2020 ਵਿੱਚ ਮਿਨਪਾ ਮੁਕਾਬਲੇ ਦੌਰਾਨ ਮੌਜੂਦ ਸੀ, ਜਿੱਥੇ 17 ਜਵਾਨ ਸ਼ਹੀਦ ਹੋਏ ਸਨ।

ਆਸਮੀਤਾ ਉਰਫ਼ ਕਮਲੂ: ਪੀ.ਐੱਲ.ਜੀ.ਏ. ਕੰਪਨੀ ਨੰਬਰ 7 ਦੀ ਮੈਂਬਰ, ਜਿਸ 'ਤੇ 8 ਲੱਖ ਦਾ ਇਨਾਮ ਸੀ।

ਮੁਚਾਕੀ ਸੰਦੀਪ ਉਰਫ਼ ਹਿੜਮਾ: ਇਸ 'ਤੇ 5 ਲੱਖ ਦਾ ਇਨਾਮ ਸੀ। ਇਸ ਨੇ ਟੇਕਲਗੁੜਾ (2021) ਅਤੇ ਜਗਰਗੁੰਡਾ (2023) ਦੇ ਹਮਲਿਆਂ 'ਚ ਸ਼ਾਮਲ ਹੋ ਕੇ ਕੁੱਲ 25 ਜਵਾਨਾਂ ਦੀ ਜਾਨ ਲਈ ਸੀ।

ਸੁਰੱਖਿਆ ਫ਼ੋਰਸਾਂ ਦੀ ਸਾਂਝੀ ਕੋਸ਼ਿਸ਼ ਰੰਗ ਲਿਆਈ 

ਸੁਕਮਾ ਦੇ ਪੁਲਸ ਸੁਪਰਡੈਂਟ (SP) ਦਫਤਰ ਅਨੁਸਾਰ, ਨਕਸਲੀਆਂ ਨੂੰ ਆਤਮ-ਸਮਰਪਣ ਲਈ ਮਨਾਉਣ 'ਚ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (CRPF) ਦੀਆਂ ਵੱਖ-ਵੱਖ ਬਟਾਲੀਅਨਾਂ (02, 159, 212, 217, 226), ਕੋਬਰਾ 201, ਡੀ.ਆਰ.ਜੀ. (DRG) ਅਤੇ ਰਾਜ ਪੁਲਸ ਦੀ ਖੁਫੀਆ ਸ਼ਾਖਾ ਨੇ ਅਹਿਮ ਭੂਮਿਕਾ ਨਿਭਾਈ ਹੈ। ਸੁਰੱਖਿਆ ਫ਼ੋਰਸਾਂ ਦੀ ਸਖ਼ਤ ਮਿਹਨਤ ਸਦਕਾ ਹੀ ਇੰਨੀ ਵੱਡੀ ਗਿਣਤੀ 'ਚ ਨਕਸਲੀ ਮੁੱਖ ਧਾਰਾ 'ਚ ਸ਼ਾਮਲ ਹੋਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ