ਸੁਨਾਮ (ਰਮੇਸ਼ ਗਰਗ) : ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਪ੍ਰਧਾਨ ਸ੍ਰੀ ਮਨਪ੍ਰੀਤ ਬੰਸਲ ਵੱਲੋਂ ਸਬੰਧਤ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਸ਼ਹਿਰ ਵਿੱਚ ਸਫ਼ਾਈ ਦੇ ਪੂਰੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਸ਼ਹਿਰ ਦੇ ਬਾਜ਼ਾਰਾਂ, ਮੁੱਖ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ਦੀ ਵਿਸ਼ੇਸ਼ ਸਫ਼ਾਈ ਯਕੀਨੀ ਬਣਾਈ ਜਾਵੇ।
ਮਨਪ੍ਰੀਤ ਬੰਸਲ ਨੇ ਕਿਹਾ ਕਿ ਤਿਉਹਾਰਾਂ ਦੇ ਮੌਕੇ ਸ਼ਹਿਰ ਵਿੱਚ ਲੋਕਾਂ ਦੀ ਆਵਾਜਾਈ ਵਧ ਜਾਂਦੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸਫ਼ਾਈ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾਣਗੇ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਸਫ਼ਾਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਨਿਰਧਾਰਤ ਥਾਵਾਂ ’ਤੇ ਹੀ ਪਾਉਣ।
ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸੁਨਾਮ ਸ਼ਹਿਰ ਨੂੰ ਤਿਉਹਾਰਾਂ ਮੌਕੇ ਹੋਰ ਵੀ ਸੁੰਦਰ, ਸਾਫ਼-ਸੁਥਰਾ ਅਤੇ ਖ਼ੂਬਸੂਰਤ ਬਣਾਇਆ ਜਾਵੇਗਾ।