Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਤੁਰਕੀ 'ਚ ਪੁਲਸ ਤੇ ISIS ਦੇ ਅੱਤਵਾਦੀਆਂ ਵਿਚਾਲੇ ਮੁਕਾਬਲਾ ! 6 ਅੱਤਵਾਦੀਆਂ ਤੇ 3 ਮੁਲਾਜ਼ਮਾਂ ਦੀ ਮੌਤ

29 ਦਸੰਬਰ, 2025 09:10 PM

ਅੱਜ ਪੱਛਮ-ਏਸ਼ੀਆਈ ਦੇਸ਼ ਤੁਰਕੀ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅੱਜ ਪੁਲਸ ਫੋਰਸ ਤੇ ਆਈ.ਐੱਸ.ਆਈ.ਐੱਸ. ਦੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ, ਜਿਸ ਦੌਰਾਨ ਪਹਿਲਾਂ 7 ਪੁਲਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਸੀ। ਹੁਣ ਦੇਸ਼ ਦੇ ਗ੍ਰਹਿ ਮੰਤਰੀ ਨੇ ਮਾਮਲੇ ਦੀ ਪੂਰੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉੱਤਰ-ਪੱਛਮੀ ਤੁਰਕੀ ਵਿੱਚ ਹੋਈ ਗੋਲੀਬਾਰੀ ਵਿੱਚ 6 ਇਸਲਾਮਿਕ ਸਟੇਟ ਅੱਤਵਾਦੀ ਅਤੇ 3 ਪੁਲਿਸ ਅਧਿਕਾਰੀ ਮਾਰੇ ਗਏ ਹਨ।

ਇਹ ਮੁਕਾਬਲਾ ਉੱਤਰ-ਪੱਛਮੀ ਸੂਬੇ ਯਾਲੋਵਾ ਵਿੱਚ ਹੋਈ ਸੀ, ਜਿੱਥੇ ਪੁਲਸ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਏਲਮਾਲਿਕ ਪਿੰਡ ਦੇ ਨੇੜੇ ਇੱਕ ਘਰ ਵਿੱਚ ਛਾਪਾ ਮਾਰਿਆ। ਇਸ ਦੌਰਾਨ ਜਿਵੇਂ ਹੀ ਪੁਲਸ ਅੱਤਵਾਦੀਆਂ ਦੇ ਟਿਕਾਣੇ 'ਤੇ ਪਹੁੰਚੀ ਤਾਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਸ ਨੇ ਇਲਾਕੇ ਨੂੰ ਘੇਰ ਲਿਆ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਗੁਆਂਢੀ ਸੂਬੇ ਬੁਰਸਾ ਤੋਂ ਸਪੈਸ਼ਲ ਫੋਰਸਿਜ਼ ਦੇ ਸੈਨਿਕ ਬੁਲਾਏ ਗਏ।

ਪਿਛਲੇ ਹਫ਼ਤੇ ਹੀ ਤੁਰਕੀ ਪੁਲਸ ਨੇ ਦੇਸ਼ ਭਰ ਵਿੱਚ ਛਾਪੇਮਾਰੀ ਕਰਕੇ 115 ISIS ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਅੱਤਵਾਦੀਆਂ 'ਤੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ਦੌਰਾਨ, ਖਾਸ ਕਰ ਕੇ ਗੈਰ-ਮੁਸਲਿਮ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਹਮਲੇ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਇਸ ਤਾਜ਼ਾ ਘਟਨਾ ਤੋਂ ਬਾਅਦ ਤੁਰਕੀ ਦੀਆਂ ਸੁਰੱਖਿਆ ਏਜੰਸੀਆਂ ਇੱਕ ਵਾਰ ਫਿਰ ਹਾਈ ਅਲਰਟ 'ਤੇ ਹਨ। ਅਧਿਕਾਰੀਆਂ ਅਨੁਸਾਰ ਇਹ ਇਸ ਗੱਲ ਦਾ ਸੰਕੇਤ ਹੈ ਕਿ ਅੱਤਵਾਦੀ ਸੰਗਠਨ ਅਜੇ ਵੀ ਸਰਗਰਮ ਹੈ ਅਤੇ ਨਵੇਂ ਸਾਲ ਵਰਗੇ ਮੌਕਿਆਂ ਨੂੰ ਨਿਸ਼ਾਨਾ ਬਣਾਉਣ ਦੀ ਰਣਨੀਤੀ 'ਤੇ ਕੰਮ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਤੁਰਕੀ ਨੇ 2013 ਵਿੱਚ ISIS ਨੂੰ ਇੱਕ ਅੱਤਵਾਦੀ ਸੰਗਠਨ ਐਲਾਨਿਆ ਸੀ। ਇਹ ਸੰਗਠਨ ਪਹਿਲਾਂ ਵੀ ਕਈ ਘਾਤਕ ਹਮਲਿਆਂ ਲਈ ਜ਼ਿੰਮੇਵਾਰ ਰਿਹਾ ਹੈ, ਜਿਸ ਵਿੱਚ 1 ਜਨਵਰੀ 2017 ਨੂੰ ਇਸਤਾਂਬੁਲ ਦੇ ਇੱਕ ਨਾਈਟ ਕਲੱਬ 'ਤੇ ਹੋਇਆ ਹਮਲਾ ਵੀ ਸ਼ਾਮਲ ਹੈ, ਜਿਸ ਵਿੱਚ 39 ਲੋਕਾਂ ਦੀ ਮੌਤ ਹੋ ਗਈ ਸੀ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ