Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

''ਤੁਹਾਡੇ ਵਰਗੇ ਲੋਕਾਂ ਕਾਰਨ ਭਾਰਤੀ ਪਾਸਪੋਰਟ ਦਾ ਅਕਸ ਹੋ ਰਿਹੈ ਖ਼ਰਾਬ !'', ਡੰਕੀ ਏਜੰਟ ਨੂੰ ਸਿੱਧੀ ਹੋਈ ਸੁਪਰੀਮ ਕੋਰਟ

17 ਜੂਨ, 2025 04:24 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵਿਅਕਤੀ ਨੂੰ 'ਡੰਕੀ ਰੂਟ' ਜਾਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਣ ਦਾ ਵਾਅਦਾ ਕਰ ਕੇ ਉਸ ਨਾਲ ਧੋਖਾਧੜੀ ਕਰਨ ਦੇ ਦੋਸ਼ੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਸੋਮਵਾਰ ਨੂੰ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਅਜਿਹੇ ਲੋਕ ਭਾਰਤੀ ਪਾਸਪੋਰਟ ਦਾ ਅਕਸ ਨੂੰ ਖਰਾਬ ਕਰਦੇ ਹਨ। ਜਸਟਿਸ ਉੱਜਲ ਭੂਈਆਂ ਅਤੇ ਜਸਟਿਸ ਮਨਮੋਹਨ ਦੀ ਬੈਂਚ ਨੇ ਕਿਹਾ,"ਤੁਹਾਡੇ ਵਰਗੇ ਲੋਕਾਂ ਕਾਰਨ ਭਾਰਤੀ ਪਾਸਪੋਰਟ ਦੀ ਕੀਮਤ ਘੱਟਦੀ ਹੈ।" ਸੁਪਰੀਮ ਕੋਰਟ ਨੇ ਕਿਹਾ ਕਿ ਕੁਝ ਲੋਕਾਂ ਦੇ ਅਜਿਹੇ ਕੰਮਾਂ ਨਾਲ ਭਾਰਤੀ ਪਾਸਪੋਰਟ ਦਾ ਅਕਸ ਖਰਾਬ ਹੋਇਆ ਹੈ। 'ਡੰਕੀ ਰੂਟ' ਦੀ ਵਰਤੋਂ ਆਮ ਤੌਰ 'ਤੇ ਅਮਰੀਕਾ ਜਾਂ ਬ੍ਰਿਟੇਨ ਵਰਗੇ ਦੇਸ਼ਾਂ 'ਚ ਦਾਖਲ ਹੋਣ ਲਈ ਕੀਤੀ ਜਾਂਦੀ ਹੈ। ਇਸ ਪ੍ਰਕਿਰਿਆ 'ਚ ਮਨੁੱਖੀ ਤਸਕਰਾਂ ਦੀ ਵਰਤੋਂ ਕਰਨਾ ਅਤੇ ਕਾਨੂੰਨੀ ਇਮੀਗ੍ਰੇਸ਼ਨ ਪ੍ਰਕਿਰਿਆਵਾਂ ਨੂੰ ਬਾਈਪਾਸ ਕਰਨ ਲਈ ਵੱਖ-ਵੱਖ ਦੇਸ਼ਾਂ 'ਚੋਂ ਲੰਘਣਾ ਸ਼ਾਮਲ ਹੈ, ਜਿੱਥੇ ਅਕਸਰ ਸਖ਼ਤ ਅਤੇ ਖਤਰਨਾਕ ਸਥਿਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਮਾਮਲੇ ਦੇ ਤੱਥਾਂ ਦਾ ਹਵਾਲਾ ਦਿੰਦੇ ਹੋਏ ਬੈਂਚ ਨੇ ਕਿਹਾ ਕਿ ਦੋਸ਼ੀ ਨੇ ਨਾ ਸਿਰਫ਼ ਵਿਅਕਤੀ ਨੂੰ ਧੋਖਾ ਦਿੱਤਾ ਸਗੋਂ ਉਸ ਨੂੰ ਅਣਮਨੁੱਖੀ ਸਥਿਤੀਆਂ 'ਚ ਅਮਰੀਕਾ ਦੀ ਸਰਹੱਦ ਨਾਲ ਲੱਗੇ ਕਈ ਦੇਸ਼ਾਂ ਦੀ ਯਾਤਰਾ ਵੀ ਕਰਵਾਈ ਤਾਂ ਕਿ ਇਹ ਯਕੀਨੀ ਕੀਤਾ ਜਾ ਸਕੇ ਕਿ ਉਹ ਗੈਰ-ਕਾਨੂੰਨੀ ਰੂਪ ਨਾਲ ਅਮਰੀਕਾ 'ਚ ਪ੍ਰਵੇਸ਼ ਕਰ ਜਾਵੇ। ਬੈਂਚ ਨੇ ਦੋਸ਼ਾਂ ਨੂੰ 'ਬਹੁਤ ਗੰਭੀਰ' ਕਰਾਰ ਦਿੱਤਾ ਅਤੇ ਹਰਿਆਣਾ ਦੇ ਰਹਿਣ ਵਾਲੇ ਓਮ ਪ੍ਰਕਾਸ਼ ਦੀ ਅਗਾਉਂ ਜ਼ਮਾਨਤ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਆਦੇਸ਼ ਖ਼ਿਲਾਫ਼ ਦਾਇਰ ਕੀਤੀ ਗਈ ਸੀ, ਜਿਸ 'ਚ ਉਸ ਨੂੰ ਮਾਮਲੇ 'ਚ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

ਐੱਫਆਈਆਰ 'ਚ ਦੋਸ਼ ਲਗਾਇਆ ਗਿਆ ਹੈ ਕਿ ਪ੍ਰਕਾਸ਼ ਮੁੱਖ ਦੋਸ਼ੀ ਦਾ ਸਹਿਯੋਗੀ ਸੀ, ਜੋ ਏਜੰਟ ਵਜੋਂ ਕੰਮ ਕਰ ਰਿਹਾ ਸੀ ਅਤੇ ਉਸ ਨੇ ਸ਼ਿਕਾਇਤਕਰਤਾ ਨੂੰ ਭਰੋਸਾ ਦਿੱਤਾ ਸੀ ਕਿ ਉਹ ਉਸ ਨੂੰ 43 ਲੱਖ ਰੁਪਏ ਦੀ ਅਦਾਇਗੀ 'ਤੇ ਕਾਨੂੰਨੀ ਤਰੀਕਿਆਂ ਨਾਲ ਅਮਰੀਕਾ ਭੇਜ ਦੇਵੇਗਾ। ਮੁੱਖ ਦੋਸ਼ੀ ਨੇ ਸਤੰਬਰ 2024 'ਚ ਸ਼ਿਕਾਇਤਕਰਤਾ ਨੂੰ ਦੁਬਈ ਭੇਜਿਆ ਅਤੇ ਉੱਥੋਂ ਵੱਖ-ਵੱਖ ਦੇਸ਼ਾਂ 'ਚ, ਫਿਰ ਪਨਾਮਾ ਦੇ ਜੰਗਲਾਂ 'ਚ ਅਤੇ ਫਿਰ ਮੈਕਸੀਕੋ ਭੇਜਿਆ। ਇਕ ਫਰਵਰੀ, 2025 ਨੂੰ ਮੁੱਖ ਦੋਸ਼ੀ ਦੇ ਏਜੰਟ ਨੇ ਉਸ ਨੂੰ ਅਮਰੀਕੀ ਸਰਹੱਦ ਪਾਰ ਕਰਨ 'ਚ ਮਦਦ ਕੀਤੀ। ਸ਼ਿਕਾਇਤਕਰਤਾ ਨੂੰ ਅਮਰੀਕੀ ਪੁਲਸ ਨੇ ਗ੍ਰਿਫਤਾਰ ਕਰ ਲਿਆ, ਜੇਲ੍ਹ ਭੇਜ ਦਿੱਤਾ ਅਤੇ 16 ਫਰਵਰੀ 2025 ਨੂੰ ਭਾਰਤ ਭੇਜ ਦਿੱਤਾ। ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ, ਇਹ ਕਹਿੰਦੇ ਹੋਏ ਕਿ ਸ਼ਿਕਾਇਤਕਰਤਾ ਦੇ ਪਿਤਾ ਨੇ ਗਵਾਹੀ ਦਿੱਤੀ ਸੀ ਕਿ ਪਟੀਸ਼ਨਕਰਤਾ ਨੇ ਉਸ ਨਾਲ 22 ਲੱਖ ਰੁਪਏ ਦੀ ਠੱਗੀ ਕੀਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ