Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

"ਤੁਹਾਡੇ ਸਹਿਯੋਗ ਬਿਨਾਂ ਇਹ ਕਾਮਯਾਬੀ ਅਧੂਰੀ ਸੀ" – 'ਰੱਬ ਦਾ ਰੇਡੀਓ 3' ਦੀ ਸਟਾਰਕਾਸਟ ਨੇ ਮੀਡੀਆ ਦਾ ਕੀਤਾ ਧੰਨਵਾਦ

13 ਅਪ੍ਰੈਲ, 2026 07:57 PM

ਮੋਹਾਲੀ : ਪੰਜਾਬੀ ਸਿਨੇਮਾ ਦੀ ਬਹੁ-ਚਰਚਿਤ ਫ਼ਿਲਮ 'ਰੱਬ ਦਾ ਰੇਡੀਓ 3' ਦੀ ਸ਼ਾਨਦਾਰ ਕਾਮਯਾਬੀ ਤੋਂ ਬਾਅਦ ਫ਼ਿਲਮ ਦੀ ਸਟਾਰਕਾਸਟ ਅਤੇ ਮੇਕਰਸ ਵੱਲੋਂ ਮੋਹਾਲੀ ਵਿਖੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਅਤੇ ਸਕਸੈਸ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਫ਼ਿਲਮ ਦੀ ਪੂਰੀ ਟੀਮ ਨੇ ਮੀਡੀਆ ਵੱਲੋਂ ਮਿਲੇ ਸਹਿਯੋਗ ਅਤੇ ਦਰਸ਼ਕਾਂ ਦੇ ਬੇਅੰਤ ਪਿਆਰ ਲਈ ਦਿਲੋਂ ਧੰਨਵਾਦ ਪ੍ਰਗਟਾਇਆ।

ਮੀਡੀਆ ਦੇ ਯੋਗਦਾਨ ਨੂੰ ਦੱਸਿਆ ਖਾਸ

ਪ੍ਰੋਗਰਾਮ ਦੌਰਾਨ ਫ਼ਿਲਮ ਦੇ ਮੁੱਖ ਅਦਾਕਾਰ ਤਰਸੇਮ ਜੱਸੜ ਅਤੇ ਅਦਾਕਾਰਾ ਨਿਮਰਤ ਖਹਿਰਾ ਨੇ ਕਿਹਾ ਕਿ ਕਿਸੇ ਵੀ ਫ਼ਿਲਮ ਨੂੰ ਘਰ-ਘਰ ਪਹੁੰਚਾਉਣ ਵਿੱਚ ਮੀਡੀਆ ਦਾ ਅਹਿਮ ਰੋਲ ਹੁੰਦਾ ਹੈ। ਟੀਮ ਨੇ ਮੰਨਿਆ ਕਿ 'ਰੱਬ ਦਾ ਰੇਡੀਓ 3' ਦੇ ਸਫ਼ਰ ਵਿੱਚ ਪੱਤਰਕਾਰ ਭਾਈਚਾਰੇ ਨੇ ਸ਼ੁਰੂਆਤ ਤੋਂ ਹੀ ਹੌਸਲਾ ਅਫ਼ਜ਼ਾਈ ਕੀਤੀ, ਜਿਸ ਸਦਕਾ ਫ਼ਿਲਮ ਨੇ ਬਾਕਸ ਆਫਿਸ 'ਤੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਇਸ ਖੁਸ਼ੀ ਦੇ ਮੌਕੇ 'ਤੇ ਫ਼ਿਲਮ ਦੀ ਪੂਰੀ ਟੀਮ ਇੱਕਜੁੱਟ ਨਜ਼ਰ ਆਈ। ਪ੍ਰੋਗਰਾਮ ਵਿੱਚ ਦਿੱਗਜ ਅਦਾਕਾਰ ਗੁਰਮੀਤ ਸਾਜਨ, ਸ਼ਵਿੰਦਰ ਮਾਹਲ, ਸਰਦਾਰ ਸੋਹੀ, ਨਵਦੀਪ ਕਲੇਰ, ਗੁਰਪ੍ਰੀਤ ਕੌਰ ਭੰਗੂ, ਸੁਨੀਤਾ ਧੀਰ ਅਤੇ ਰੌਣਕ ਜੋਸ਼ੀ ਵਰਗੇ ਨਾਮੀ ਚਿਹਰਿਆਂ ਨੇ ਸ਼ਿਰਕਤ ਕੀਤੀ। ਫ਼ਿਲਮ ਦੇ ਨਿਰਮਾਤਾ ਮਨਪ੍ਰੀਤ ਸਿੰਘ ਜੌਹਲ, ਲੇਖਕ ਜੱਸ ਗਰੇਵਾਲ ਅਤੇ ਨਿਰਦੇਸ਼ਕ ਹੈਰੀ ਭੱਟੀ ਨੇ ਫ਼ਿਲਮ ਦੇ ਸਫ਼ਰ ਬਾਰੇ ਗੱਲਾਂ ਸਾਂਝੀਆਂ ਕੀਤੀਆਂ। ਫ਼ਿਲਮ ਡਿਸਟ੍ਰੀਬਿਊਟਰ ਮੁਨੀਸ਼ ਸਾਹਨੀ ਨੇ ਵੀ ਫ਼ਿਲਮ ਨੂੰ ਮਿਲੇ ਸ਼ਾਨਦਾਰ ਹੁੰਗਾਰੇ 'ਤੇ ਖੁਸ਼ੀ ਜ਼ਾਹਿਰ ਕੀਤੀ।

ਖੁਸ਼ੀ ਸਾਂਝੀ ਕਰਨ ਦਾ ਖਾਸ ਮੌਕਾ

ਇਹ ਪ੍ਰੋਗਰਾਮ ਸਿਰਫ਼ ਇੱਕ ਰਸਮੀ ਇਕੱਠ ਨਹੀਂ ਸੀ, ਸਗੋਂ ਟੀਮ ਅਤੇ ਮੀਡੀਆ ਵਿਚਾਲੇ ਇੱਕ ਪਰਿਵਾਰਕ ਮਾਹੌਲ ਦੇਖਣ ਨੂੰ ਮਿਲਿਆ। ਫ਼ਿਲਮ ਦੇ ਨਿਰਮਾਤਾਵਾਂ ਨੇ ਦੱਸਿਆ ਕਿ ਦਰਸ਼ਕਾਂ ਨੇ ਇਸ ਵਾਰ ਵੀ ਫ਼ਿਲਮ ਦੀ ਕਹਾਣੀ ਅਤੇ ਰੂਹਾਨੀਅਤ ਨੂੰ ਜੀ ਆਇਆਂ ਕਿਹਾ ਹੈ। ਟੀਮ ਨੇ ਹਰ ਇੱਕ ਮੀਡੀਆ ਮੈਂਬਰ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕੀਤੀ ਅਤੇ ਇਸ ਕਾਮਯਾਬੀ ਦੇ ਪਲਾਂ ਨੂੰ ਸਾਂਝਾ ਕੀਤਾ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ