Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

ਤੇਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਸੜਕਾਂ 'ਤੇ ਉਤਰੀ ਜਨਤਾ ! ਪਾਕਿਸਤਾਨ 'ਚ ਵਧਿਆ ਤਣਾਅ

04 ਅਪ੍ਰੈਲ, 2026 06:10 PM

ਅਮਰੀਕਾ-ਇਰਾਨ ਜੰਗ ਦੇ ਕਾਰਨ ਪਾਕਿਸਤਾਨ ਵਿੱਚ ਤੇਲ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ ਤੇ ਇਸ ਕਾਰਨ ਦੇਸ਼ 'ਚ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਸਿੰਧ ਸੂਬੇ ਦੀ ਰਾਸ਼ਟਰਵਾਦੀ ਲੀਡਰਸ਼ਿਪ ਨੇ ਵਧਦੀ ਮਹਿੰਗਾਈ ਵਿਰੁੱਧ ਜਨਤਾ ਨੂੰ ਸੜਕਾਂ 'ਤੇ ਉਤਰਨ ਦਾ ਸੱਦਾ ਦਿੱਤਾ ਹੈ, ਜਿਸ ਤੋਂ ਬਾਅਦ ਪੂਰੇ ਸੂਬੇ ਵਿੱਚ ਵਿਰੋਧ ਪ੍ਰਦਰਸ਼ਨਾਂ ਦਾ ਦੌਰ ਸ਼ੁਰੂ ਹੋ ਗਿਆ ਹੈ।

ਪਿਛਲੇ ਕੁਝ ਹਫ਼ਤਿਆਂ ਵਿੱਚ ਤੇਲ ਦੀਆਂ ਕੀਮਤਾਂ ਲਗਭਗ ਦੁੱਗਣੀਆਂ ਹੋ ਗਈਆਂ ਹਨ, ਜਿਸ ਨੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ। ਸਿੰਧ ਯੂਨਾਈਟਿਡ ਪਾਰਟੀ (SUP) ਪ੍ਰਧਾਨ ਸੱਯਦ ਜ਼ੈਨ ਸ਼ਾਹ ਨੇ ਕਿਹਾ ਹੈ ਕਿ ਮੌਜੂਦਾ ਕੀਮਤਾਂ ਆਮ ਜਨਤਾ ਦੀ ਬਰਦਾਸ਼ਤ ਤੋਂ ਬਾਹਰ ਹਨ। ਉਨ੍ਹਾਂ ਮੰਗ ਕੀਤੀ ਕਿ ਜਾਂ ਤਾਂ ਸਰਕਾਰ ਇਹ ਵਾਧਾ ਵਾਪਸ ਲਵੇ ਜਾਂ ਫਿਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਵੇ। ਉੱਥੇ ਹੀ 'ਕੌਮੀ ਅਵਾਮੀ ਤਹਿਰੀਕ' (QAT) ਦੇ ਆਗੂ ਅਯਾਜ਼ ਲਤੀਫ਼ ਪਲੀਜੋ ਨੇ ਪੂਰੇ ਸੂਬੇ ਵਿੱਚ ਪੰਜ ਦਿਨਾਂ ਦੀ ਵਿਰੋਧ ਮੁਹਿੰਮ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਮੁੱਖ ਦੋਸ਼ ਹਨ ਕਿ ਸਰਕਾਰ ਅੰਤਰਰਾਸ਼ਟਰੀ ਮੁਦਰਾ ਕੋਸ਼ (IMF) ਦੇ ਦਬਾਅ ਹੇਠ ਸਬਸਿਡੀਆਂ ਖ਼ਤਮ ਕਰਕੇ ਜਨਤਾ 'ਤੇ ਬੋਝ ਪਾ ਰਹੀ ਹੈ ਤੇ ਨੀਤੀ ਘਾੜਿਆਂ ਵਿੱਚ ਭ੍ਰਿਸ਼ਟ ਅਨਸਰਾਂ ਦੀ ਸ਼ਮੂਲੀਅਤ ਕਾਰਨ ਗਲਤ ਫੈਸਲੇ ਲਏ ਜਾ ਰਹੇ ਹਨ।

ਆਰਥਿਕ ਕੰਗਾਲੀ ਦੀ ਕਗਾਰ 'ਤੇ ਜਨਤਾ
ਸਿੰਧ ਤਰੱਕੀ ਪਸੰਦ ਪਾਰਟੀ (STPP) ਦੇ ਚੇਅਰਮੈਨ ਡਾ. ਕਾਦਿਰ ਮਗਸੀ ਨੇ ਚੇਤਾਵਨੀ ਦਿੱਤੀ ਹੈ ਕਿ ਸਰਕਾਰੀ ਨੀਤੀਆਂ ਨਾਗਰਿਕਾਂ ਨੂੰ ਆਰਥਿਕ ਤੌਰ 'ਤੇ ਕੰਗਾਲ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਆਮ ਘਰਾਂ ਲਈ ਦੋ ਵੇਲੇ ਦੀ ਰੋਟੀ ਜੁਟਾਉਣਾ ਵੀ ਮੁਸ਼ਕਲ ਹੋ ਗਿਆ ਹੈ।

ਭਾਵੇਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਹਾਲ ਹੀ ਵਿੱਚ ਪੈਟਰੋਲ 'ਤੇ 80 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ ਹੈ, ਪਰ ਸਿੰਧ ਦੇ ਨੇਤਾਵਾਂ ਦਾ ਮੰਨਣਾ ਹੈ ਕਿ ਇਹ ਕਟੌਤੀ 'ਊਠ ਦੇ ਮੂੰਹ ਵਿੱਚ ਜੀਰਾ' ਦੇ ਬਰਾਬਰ ਹੈ। ਉਨ੍ਹਾਂ ਨੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਪੀ.ਐੱਮ. ਸ਼ਰੀਫ਼ ਨੂੰ ਪੈਟਰੋਲੀਅਮ ਪਦਾਰਥਾਂ 'ਤੇ ਲਗਾਏ ਸਾਰੇ ਟੈਕਸ ਅਤੇ ਲੇਵੀ ਤੁਰੰਤ ਖ਼ਤਮ ਕਰਨ ਦੀ ਅਪੀਲ ਕੀਤੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ