Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਤੇਲ ਨਾਲ ਭਰੇ ਇਕ ਹੋਰ ਭਾਰਤੀ ਜਹਾਜ਼ ਨੇ ਪਾਰ ਕੀਤਾ ਹੋਰਮੁਜ਼ ! 4 ਮੁੜੇ ਵਾਪਸ

19 ਅਪ੍ਰੈਲ, 2026 07:24 PM

ਸ਼ਨੀਵਾਰ ਨੂੰ ਹੋਰਮੁਜ਼ ਦੀ ਖਾੜੀ 'ਚ 2 ਭਾਰਤੀ ਜਹਾਜ਼ਾਂ 'ਤੇ ਇਰਾਨੀ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਮਗਰੋਂ ਹਾਲਾਤ ਤਣਾਅਪੂਰਨ ਹੋ ਗਏ ਹਨ। ਇਨ੍ਹਾਂ ਜਹਾਜ਼ਾਂ ਤੋਂ ਇਲਾਵਾ ਭਾਰਤ ਆ ਰਹੇ ਕਈ ਹੋਰ ਤੇਲ ਟੈਂਕਰਾਂ ਨੂੰ ਵੀ ਅੱਧ ਵਿਚਾਲਿਓਂ ਵਾਪਸ ਮੁੜਨਾ ਪਿਆ ਹੈ।

ਇਸ ਤਣਾਅ ਦੌਰਾਨ ਸ਼ਿਪਿੰਗ ਕਾਰਪੋਰੇਸ਼ਨ ਆਫ਼ ਇੰਡੀਆ (SCI) ਦਾ ਤੇਲ ਟੈਂਕਰ 'ਦੇਸ਼ ਗਰਿਮਾ' ਸ਼ਨੀਵਾਰ ਨੂੰ ਹੋਰਮੁਜ਼ ਨੂੰ ਪਾਰ ਕਰਨ ਵਿੱਚ ਸਫ਼ਲ ਰਿਹਾ। ਮਾਰਚ ਤੋਂ ਬਾਅਦ ਇਹ 10ਵਾਂ ਭਾਰਤੀ ਜਹਾਜ਼ ਹੈ ਜਿਸ ਨੇ ਇਸ ਖ਼ਤਰਨਾਕ ਰਸਤੇ ਨੂੰ ਪਾਰ ਕੀਤਾ ਹੈ, ਜਦਕਿ ਗੋਲੀਬਾਰੀ ਦੀਆਂ ਰਿਪੋਰਟਾਂ ਤੋਂ ਬਾਅਦ 4 ਭਾਰਤੀ ਜਹਾਜ਼ਾਂ- ਸਨਮਾਰ ਹੇਰਾਲਡ, ਦੇਸ਼ ਵੈਭਵ, ਦੇਸ਼ ਵਿਭੋਰ ਅਤੇ ਬਲਕ ਕੈਰੀਅਰ ਜਗ ਅਰਨਵ ਨੂੰ ਵਾਪਸ ਮੁੜਨਾ ਪਿਆ ਹੈ। ਇਸ ਦੇ ਬਾਵਜੂਦ ਫ਼ਾਰਸ ਦੀ ਖਾੜੀ 'ਚ ਹਾਲੇ ਵੀ ਭਾਰਤੀ ਝੰਡੇ ਵਾਲੇ ਕੁੱਲ 14 ਜਹਾਜ਼ ਫਸੇ ਹੋਏ ਹਨ।

ਜ਼ਿਕਰਯੋਗ ਹੈ ਕਿ ਹੋਰਮੁਜ਼ ਰਾਹੀਂ ਦੁਨੀਆ ਦਾ ਲਗਭਗ 20 ਫ਼ੀਸਦੀ ਤੇਲ ਅਤੇ ਕੁਦਰਤੀ ਗੈਸ ਗੁਜ਼ਰਦੀ ਹੈ। ਇਸ ਰਸਤੇ ਦੇ ਬੰਦ ਹੋਣ ਨਾਲ ਕੌਮਾਂਤਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਧ ਗਈਆਂ ਹਨ। ਮਿਡਲ ਈਸਟ 'ਚ ਤਣਾਅ ਮਗਰੋਂ ਹੋਰਮੁਜ਼ ਨੂੰ ਇਰਾਨ ਨੇ ਬੰਦ ਕਰ ਦਿੱਤਾ, ਜਿਸ ਕਾਰਨ ਕਈ ਦੇਸ਼ਾਂ ਵਿੱਚ ਤੇਲ ਦੀ ਕਿੱਲਤ ਸ਼ੁਰੂ ਹੋ ਗਈ ਹੈ ਅਤੇ ਕੁਝ ਥਾਵਾਂ 'ਤੇ ਤੇਲ ਦੀ ਰਾਸ਼ਨਿੰਗ ਕਰਨੀ ਪੈ ਰਹੀ ਹੈ।

ਭਾਰਤੀ ਜਹਾਜ਼ਾਂ 'ਤੇ ਗੋਲ਼ੀਬਾਰੀ ਦੀ ਘਟਨਾ ਮਗਰੋਂ ਭਾਰਤੀ ਵਿਦੇਸ਼ ਮੰਤਰਾਲੇ ਨੇ ਇਰਾਨੀ ਰਾਜਦੂਤ ਨੂੰ ਤਲਬ ਕਰਕੇ ਭਾਰਤੀ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ 'ਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਭਾਰਤ ਨੇ ਆਪਣੇ ਸਮੁੰਦਰੀ ਜਹਾਜ਼ਾਂ ਅਤੇ ਚਾਲਕ ਦਲ ਦੀ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਅਮਰੀਕਾ ਵੱਲੋਂ ਹੋਰਮੁਜ਼ ਦੀ ਨਾਕਾਬੰਦੀ ਕਾਰਨ ਇੱਥੇ ਖ਼ਤਰਾ ਦੁੱਗਣਾ ਹੋ ਗਿਆ ਹੈ, ਜਿਸ ਕਾਰਨ ਦੁਨੀਆ ਭਰ 'ਚ ਤੇਲ-ਗੈਸ ਦੀ ਕਿੱਲਤ ਹੋਰ ਵਧਣ ਦਾ ਖ਼ਤਰਾ ਪੈਦਾ ਹੋ ਗਿਆ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ