Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਥਰਮਲ ਪਾਵਰ ਪਲਾਂਟ 'ਚ ਲੱਗ ਗਈ ਅੱਗ ! ਜਾਨੀ ਨੁਕਸਾਨ ਤੋਂ ਰਿਹਾ ਬਚਾਅ

17 ਮਈ, 2026 05:36 PM

ਤੇਲੰਗਾਨਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਨਲਗੋਂਡਾ ਜ਼ਿਲ੍ਹੇ ਵਿੱਚ ਸਥਿਤ 'ਯਾਦਾਦਰੀ ਥਰਮਲ ਪਾਵਰ ਸਟੇਸ਼ਨ' ਦੀ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਤੀਜੀ ਯੂਨਿਟ ਵਿੱਚ ਐਤਵਾਰ ਦੁਪਹਿਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਘਟਨਾ ਐਤਵਾਰ ਦੁਪਹਿਰ ਲਗਭਗ 12 ਵਜੇ ਵਾਪਰੀ। ਅੱਗ ਲੱਗਣ ਤੋਂ ਤੁਰੰਤ ਬਾਅਦ ਮੌਕੇ 'ਤੇ ਫਾਇਰ ਬ੍ਰਿਗੇਡ ਟੀਮ ਨੂੰ ਸੱਦਿਆ ਗਿਆ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ ਗਿਆ।

ਭਾਵੇਂ ਪੁਲਸ ਨੇ ਇਸ ਨੂੰ ਇੱਕ 'ਛੋਟੀ' ਅੱਗ ਦੱਸਿਆ ਹੈ, ਪਰ ਹਾਦਸੇ ਵਾਲੀ ਥਾਂ ਤੋਂ ਨਿਕਲਣ ਵਾਲੇ ਕਾਲੇ ਧੂੰਏਂ ਦਾ ਗੁਬਾਰ ਇੰਨਾ ਜ਼ਿਆਦਾ ਸੀ ਕਿ ਉਹ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ, ਜਿਸ ਕਾਰਨ ਉੱਥੇ ਕੰਮ ਕਰਦੇ ਕਰਮਚਾਰੀਆਂ ਵਿੱਚ ਕੁਝ ਦੇਰ ਲਈ ਅਫ਼ਰਾ-ਤਫ਼ਰੀ ਮਚ ਗਈ।

ਜ਼ਿਕਰਯੋਗ ਹੈ ਕਿ ਯਾਦਾਦਰੀ ਥਰਮਲ ਪਾਵਰ ਪਲਾਂਟ ਦੀ ਇਸ ਤੀਜੀ ਯੂਨਿਟ ਨੂੰ ਮਹਿਜ਼ ਇੱਕ ਹਫ਼ਤਾ ਪਹਿਲਾਂ ਹੀ ਚਾਲੂ ਕੀਤਾ ਗਿਆ ਸੀ। ਇਹ ਵਿਸ਼ਾਲ ਥਰਮਲ ਪਾਵਰ ਪਲਾਂਟ ਤੇਲੰਗਾਨਾ ਦੇ ਨਲਗੋਂਡਾ ਜ਼ਿਲ੍ਹੇ ਦੇ ਦਾਮਰਚੇਰਲਾ ਮੰਡਲ ਦੇ ਅਧੀਨ ਆਉਂਦੇ ਪਿੰਡ ਵੀਰਲਾਪਾਲੇਮ ਵਿਖੇ ਸਥਿਤ ਹੈ। ਇਸ ਪਲਾਂਟ ਵਿੱਚ 800 ਮੈਗਾਵਾਟ ਦੀ ਸਮਰੱਥਾ ਵਾਲੀਆਂ ਕੁੱਲ 5 ਯੂਨਿਟਾਂ ਹਨ, ਜਿਨ੍ਹਾਂ ਰਾਹੀਂ ਸੂਬੇ ਨੂੰ ਬਿਜਲੀ ਸਪਲਾਈ ਕੀਤੀ ਜਾਂਦੀ ਹੈ।

ਪੁਲਸ ਅਤੇ ਪਲਾਂਟ ਦੇ ਤਕਨੀਕੀ ਅਧਿਕਾਰੀਆਂ ਮੁਤਾਬਕ ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸ਼ਾਰਟ ਸਰਕਟ ਜਾਂ ਕਿਸੇ ਤਕਨੀਕੀ ਖ਼ਰਾਬੀ ਦੇ ਖ਼ਦਸ਼ੇ ਨੂੰ ਦੇਖਦੇ ਹੋਏ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ