Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਥਾਣਿਆਂ ਦੇ ਬਾਹਰ ਕਬਾੜ ਬਣ ਰਹੇ ਵਾਹਨਾਂ ਤੋਂ ਮਿਲੇਗੀ 'ਮੁਕਤੀ', ਨੂਰਪੁਰ ਬੇਟ 'ਚ ਬਣਿਆ ਲੁਧਿਆਣੇ ਦਾ 'ਮਾਲਖਾਨਾ'

03 ਮਾਰਚ, 2026 05:18 PM

ਲੁਧਿਆਣਾ : ਮਹਾਨਗਰ ਦੀਆਂ ਸੜਕਾਂ ਅਤੇ ਪੁਲਸ ਥਾਣਿਆਂ ਦੇ ਬਾਹਰ ਵਰ੍ਹਿਆਂ ਤੋਂ ਧੂੜ ਫੱਕ ਰਹੇ ਅਤੇ ਕਬਾੜ ਬਣ ਚੁੱਕੇ ਜ਼ਬਤ ਵਾਹਨਾਂ ਦੀ ਸਮੱਸਿਆ ਦਾ ਹੁਣ ਪੱਕਾ ਹੱਲ ਹੋ ਗਿਆ ਹੈ। ਲੁਧਿਆਣਾ ਨਗਰ ਨਿਗਮ ਨੇ ਪੁਲਸ ਪ੍ਰਸ਼ਾਸਨ ਨੂੰ ਨੂਰਪੁਰ ਬੇਟ ਇਲਾਕੇ ਵਿਚ 9680 ਗਜ਼ ਦੀ ਵਿਸ਼ਾਲ ਭੂਮੀ ਉਪਲਬਧ ਕਰਵਾਈ ਹੈ, ਜਿੱਥੇ ਸ਼ਹਿਰ ਦਾ ਸਭ ਤੋਂ ਵੱਡਾ ਪੁਲਸ ਮਾਲਖਾਨਾ (ਵਹੀਕਲ ਯਾਰਡ) ਤਿਆਰ ਕੀਤਾ ਗਿਆ ਹੈ। ਇਸ ਕਦਮ ਨਾਲ ਨਾ ਸਿਰਫ਼ ਥਾਣਿਆਂ ਦੀ ਸੂਰਤ ਬਦਲੇਗੀ, ਸਗੋਂ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਅਤੇ ਸਾਫ਼-ਸਫ਼ਾਈ ਵਿਚ ਵੀ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ।

ਇਹ ਵਿਸ਼ਾਲ ਯਾਰਡ ਨੂਰਪੁਰ ਬੇਟ ਵਿਚ ਨਗਰ ਨਿਗਮ ਦੀ ਕਰੀਬ 48,400 ਗਜ਼ ਖਾਲੀ ਪਈ ਜ਼ਮੀਨ ਦਾ ਇਕ ਹਿੱਸਾ ਹੈ, ਜੋ ਪਹਿਲਾਂ ਐਨੀਮਲ ਕਾਰਕਸ ਪਲਾਂਟ ਦੇ ਕੋਲ ਸਥਿਤ ਸੀ। ਇਸ ਯੋਜਨਾ ਦਾ ਮੁੱਖ ਉਦੇਸ਼ ਸੜਕਾਂ ਦੇ ਕਿਨਾਰੇ ਖੜ੍ਹੇ ਨਾਜਾਇਜ਼ ਕਬਜ਼ਿਆਂ ਅਤੇ ਜ਼ਬਤ ਵਾਹਨਾਂ ਕਾਰਨ ਲੱਗਣ ਵਾਲੇ ਜਾਮ ਤੋਂ ਜਨਤਾ ਨੂੰ ਨਿਜਾਤ ਦਿਵਾਉਣਾ ਹੈ। ਹੁਣ ਸ਼ਹਿਰ ਦੇ ਚਾਰੇ ਜ਼ੋਨਾਂ ਅਧੀਨ ਆਉਣ ਵਾਲੇ ਸਾਰੇ 28 ਥਾਣਿਆਂ ਦੇ ਲਾਵਾਰਿਸ ਅਤੇ ਕਾਨੂੰਨੀ ਪ੍ਰਕਿਰਿਆ ਵਿਚ ਫਸੇ ਵਾਹਨਾਂ ਨੂੰ ਇਸੇ ਸੁਰੱਖਿਅਤ ਸਥਾਨ 'ਤੇ ਰੱਖਿਆ ਜਾਵੇਗਾ। ਜਾਣਕਾਰੀ ਅਨੁਸਾਰ ਇਸ ਨਵੇਂ ਯਾਰਡ ਵਿਚ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਹਰ ਥਾਣੇ ਲਈ ਅਲੱਗ-ਅਲੱਗ ਬਲਾਕ ਬਣਾਏ ਗਏ ਹਨ ਅਤੇ ਉੱਥੇ ਬਾਕਾਇਦਾ ਥਾਣਿਆਂ ਦੇ ਨਾਮ ਦੇ ਬੋਰਡ ਵੀ ਲਗਾਏ ਗਏ ਹਨ। ਪਿਛਲੇ ਕੁਝ ਹੀ ਦਿਨਾਂ ਦੇ ਅੰਦਰ ਵੱਖ-ਵੱਖ ਥਾਣਿਆਂ ਤੋਂ ਲਗਭਗ 1500 ਵਾਹਨ ਇੱਥੇ ਸ਼ਿਫਟ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਬਚੇ ਵਾਹਨਾਂ ਨੂੰ ਵੀ ਜਲਦ ਹੀ ਇੱਥੇ ਪਹੁੰਚਾ ਦਿੱਤਾ ਜਾਵੇਗਾ। ਨਗਰ ਨਿਗਮ ਵੱਲੋਂ ਇਸ ਜਗ੍ਹਾ ਨੂੰ ਪੂਰੀ ਤਰ੍ਹਾਂ ਵਿਕਸਿਤ ਕੀਤਾ ਗਿਆ ਹੈ, ਜਿਸ ਵਿਚ ਮਜ਼ਬੂਤ ਗੇਟ, ਚਾਰੋਂ ਪਾਸੇ ਫੈਂਸਿੰਗ ਅਤੇ ਰਾਤ ਦੇ ਸਮੇਂ ਨਿਗਰਾਨੀ ਲਈ ਹਾਈ-ਮਾਸਟ ਲਾਈਟਾਂ ਦਾ ਪੁਖਤਾ ਪ੍ਰਬੰਧ ਕੀਤਾ ਗਿਆ ਹੈ।

ਡੀ.ਸੀ.ਪੀ. ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਇਹ ਪੂਰਾ ਯਾਰਡ ਹੁਣ ਆਧੁਨਿਕ ਤਕਨੀਕ ਨਾਲ ਲੈਸ ਹੈ। ਵਾਹਨਾਂ ਦੀ ਸੁਰੱਖਿਆ ਲਈ ਇੱਥੇ 16 ਹਾਈ-ਡੈਫੀਨੀਸ਼ਨ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ ਅਤੇ ਪੁਲਿਸ ਕਰਮੀਆਂ ਦੀ 24 ਘੰਟੇ ਤਾਇਨਾਤੀ ਯਕੀਨੀ ਬਣਾਈ ਗਈ ਹੈ। ਇਸ ਕਦਮ ਤੋਂ ਬਾਅੂਦ ਹੁਣ ਥਾਣਿਆਂ ਦੇ ਬਾਹਰ ਦੀਆਂ ਸੜਕਾਂ ਚੌੜੀਆਂ ਨਜ਼ਰ ਆਉਣਗੀਆਂ ਅਤੇ ਲੰਬੇ ਸਮੇਂ ਤੋਂ ਖੜ੍ਹੀਆਂ ਗੱਡੀਆਂ ਕਾਰਨ ਪੈਦਾ ਹੋਣ ਵਾਲੀ ਗੰਦਗੀ ਅਤੇ ਬੀਮਾਰੀਆਂ ਦੇ ਖ਼ਤਰੇ ਤੋਂ ਵੀ ਮੁਹੱਲਾ ਨਿਵਾਸੀਆਂ ਨੂੰ ਰਾਹਤ ਮਿਲੇਗੀ। ਪੁਲਸ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਹਰ ਸੜਕ ਤੋਂ ਜ਼ਬਤ ਵਾਹਨਾਂ ਨੂੰ ਹਟਾ ਕੇ ਇੱਥੇ ਸੁਰੱਖਿਅਤ ਪਹੁੰਚਾ ਦਿੱਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ