Thursday, November 19, 2026
BREAKING
• ਅਮਰੀਕੀ ਫੌਜੀ ਠਿਕਾਣਿਆਂ 'ਤੇ ਹਮਲੇ ਸਾਡੀ ਸਵੈ-ਰੱਖਿਆ ਦੀ ਕਾਰਵਾਈ : ਈਰਾਨ • ਵੱਡੇ ਪਰਦੇ ’ਤੇ ਸਲਮਾਨ ਖਾਨ ਦਾ ਵੱਡਾ ਧਮਾਕਾ! ‘ਮਾਤ੍ਰਭੂਮੀ’ ਪਹਿਲੇ ਦਿਨ ਕਰ ਸਕਦੀ ਹੈ 25-30 ਕਰੋੜ ਰੁਪਏ ਦਾ ਕਾਰੋਬਾਰ! • ਫੁਲੇਰਾ ’ਚ ਬਦਲੇਗੀ ਸੱਤਾ ਦੀ ਖੇਡ, 3 ਦਸੰਬਰ ਨੂੰ ਹੋਵੇਗਾ ‘ਪੰਚਾਇਤ-5’ ਦਾ ਪ੍ਰੀਮੀਅਰ • 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' 'ਚ ਦਿਖਾਈ ਦੇਣਗੇ ਕੇਂਦਰੀ ਮੰਤਰੀ ਨਿਤਿਨ ਗਡਕਰੀ ! • ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ • IND vs NZ, 1st Test Day 1 Stumps: ਨਿਊਜ਼ੀਲੈਂਡ ਨੇ ਬਣਾਈਆਂ 243 ਦੌੜਾਂ, ਨਿਕੋਲਸ ਦਾ ਸੈਂਕੜਾ • ਟਾਟਾ ਸਟੀਲ ਓਡਿਸ਼ਾ ’ਚ ਇਸਪਾਤ ਪਲਾਂਟ ਦੀ ਗੈਸ ਤੋਂ ਬਣਾਏਗੀ ਹਾਈਡ੍ਰੋਜਨ, ਅਮਰੀਕੀ ਕੰਪਨੀ ਨਾਲ ਕੀਤੀ ਭਾਈਵਾਲੀ • 13 ਸਾਲਾਂ 'ਚ ਕਿੰਨਾ ਬਦਲ ਗਿਆ ਹੈ ਭਾਰਤ? ਪ੍ਰਧਾਨ ਮੰਤਰੀ ਮੋਦੀ ਨੇ ਸਾਂਝੀ ਕੀਤੀ ਇੱਕ ਖ਼ਾਸ ਪੋਸਟ • ਮਾਇਆ ਗਾਰਡਨ ਕਲੌਨੀ ਚ ਭਾਗਵਤ ਪੁਰਾਣ ਕਥਾ ਸੁਰੂ  • ਦਾ ਨੋਰਵੁੱਡ ਚਾਹਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਜੋਤ ਕੌਰ ਨੇ ਰਾਜ ਪੱਧਰੀ ਹਾਈ ਜੰਪ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਮਗਾ

ਪੰਜਾਬ

ਦਾ ਨੋਰਵੁੱਡ ਚਾਹਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਜੋਤ ਕੌਰ ਨੇ ਰਾਜ ਪੱਧਰੀ ਹਾਈ ਜੰਪ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਮਗਾ

19 ਨਵੰਬਰ, 2026 05:47 PM
 
ਬਲਾਚੌਰ (ਜਸਵਿੰਦਰ ਬੈਂਸ) : ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਦਾ ਨੋਰਵੁੱਡ ਚਾਹਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਜੋਤ ਕੌਰ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਾਈ ਜੰਪ ਅੰਡਰ-17 ਮੁਕਾਬਲੇ ਵਿੱਚ ਚਾਂਦੀ ਦਾ ਤਮਗਾ (Silver Medal) ਹਾਸਲ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
 
ਜ਼ਿਕਰਯੋਗ ਹੈ ਕਿ ਜਪਜੋਤ ਕੌਰ ਪਿਛਲੇ ਲਗਾਤਾਰ ਚਾਰ ਸਾਲਾਂ ਤੋਂ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦੀ ਆ ਰਹੀ ਹੈ ਅਤੇ ਇਹ ਉਸ ਦਾ ਚੌਥਾ ਤਮਗਾ ਹੈ। ਉਸ ਦੀ ਇਸ ਲਗਾਤਾਰ ਸ਼ਾਨਦਾਰ ਪ੍ਰਾਪਤੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਕਿਸੇ ਵੀ ਮੰਜ਼ਿਲ ਨੂੰ ਹਾਸਲ ਕੀਤਾ ਜਾ ਸਕਦਾ ਹੈ।
 
ਜਪਜੋਤ ਕੌਰ ਦੀ ਇਸ ਕਾਮਯਾਬੀ ਨਾਲ ਸਕੂਲ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਸ ਨੇ ਆਪਣੀ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਨਾ ਸਿਰਫ਼ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ, ਸਗੋਂ ਇਲਾਕੇ ਦੀਆਂ ਹੋਰਨਾਂ ਧੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੀ ਹੈ।
 
ਇਸ ਸ਼ਾਨਦਾਰ ਪ੍ਰਾਪਤੀ ਲਈ ਜਪਜੋਤ ਕੌਰ ਦੇ ਨਾਲ-ਨਾਲ ਉਸ ਦੇ ਮਾਪੇ ਅਤੇ ਸਕੂਲ ਦਾ ਸਮੂਹ ਸਟਾਫ਼ ਵੀ ਵਿਸ਼ੇਸ਼ ਵਧਾਈ ਦਾ ਪਾਤਰ ਹੈ, ਜਿਨ੍ਹਾਂ ਦੀ ਹੌਸਲਾ ਅਫਜ਼ਾਈ, ਮਾਰਗਦਰਸ਼ਨ ਅਤੇ ਸਹਿਯੋਗ ਸਦਕਾ ਵਿਦਿਆਰਥਣ ਨੇ ਲਗਾਤਾਰ ਚਾਰ ਸਾਲਾਂ ਤੋਂ ਖੇਡਾਂ ਵਿੱਚ ਆਪਣੀ ਕਾਮਯਾਬੀ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ।
 
ਜਪਜੋਤ ਕੌਰ ਦੀ ਇਸ ਪ੍ਰਾਪਤੀ 'ਤੇ ਉਸ ਨੂੰ ਦਿਲੋਂ ਮੁਬਾਰਕਬਾਦ ਦਿੰਦਿਆਂ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਜਾਂਦੀ ਹੈ। ਪ੍ਰਮਾਤਮਾ ਉਸ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖੇ ਅਤੇ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਦੀ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਮਾਇਆ ਗਾਰਡਨ ਕਲੌਨੀ ਚ ਭਾਗਵਤ ਪੁਰਾਣ ਕਥਾ ਸੁਰੂ 

ਮਾਇਆ ਗਾਰਡਨ ਕਲੌਨੀ ਚ ਭਾਗਵਤ ਪੁਰਾਣ ਕਥਾ ਸੁਰੂ 

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਲਈ ਰੂਟਾਂ ਦਾ ਕੀਤਾ ਨਿਰੀਖਣ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਲਈ ਰੂਟਾਂ ਦਾ ਕੀਤਾ ਨਿਰੀਖਣ

ਨਵਜੰਮੇ ਦੀ ਸੰਭਾਲ ਵਿੱਚ ਲਾਪਰਵਾਹੀ ਨਹੀਂ, ਹਰ ਪਲ ਰੱਖੋ ਧਿਆਨ : ਡਾ. ਹਰਪਿੰਦਰ ਸਿੰਘ

ਨਵਜੰਮੇ ਦੀ ਸੰਭਾਲ ਵਿੱਚ ਲਾਪਰਵਾਹੀ ਨਹੀਂ, ਹਰ ਪਲ ਰੱਖੋ ਧਿਆਨ : ਡਾ. ਹਰਪਿੰਦਰ ਸਿੰਘ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ : ਡਾ. ਹਰਪਿੰਦਰ ਸਿੰਘ

ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ : ਡਾ. ਹਰਪਿੰਦਰ ਸਿੰਘ

ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ

ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ

'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ

'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ

ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ

ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ