ਨਵੀਂ ਦਿੱਲੀ : ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਉਨ੍ਹਾਂ ਦੇ ਲੱਦਾਖ ਹਮਰੁਤਬਾ ਵਿਨੇ ਕੁਮਾਰ ਸਕਸੈਨਾ ਨੇ ਸ਼ੁੱਕਰਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੰਧੂ ਅਤੇ ਸਕਸੈਨਾ ਨੇ ਪ੍ਰਧਾਨਮੰਤਰੀ ਨਾਲ ਵੱਖ-ਵੱਖ ਮੁਲਾਕਾਤ ਕੀਤੀ। ਦੋਵਾਂ ਨੂੰ 5 ਮਾਰਚ ਨੂੰ ਸੰਬੰਧਤ ਅਹੁਦਿਆਂ 'ਤੇ ਨਿਯੁਕਤ ਕੀਤਾ ਗਿਆ ਸੀ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਦਿੱਲੀ ਦੇ ਉੱਪ ਰਾਜਪਲ ਤਰਨਜੀਤ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ।'' ਪੀਐੱਮਓ ਨੇ ਇਕ ਹੋਰ ਪੋਸਟ 'ਚ ਕਿਹਾ,''ਲੱਦਾਖ ਦੇ ਉੱਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।'' ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਰਹਿ ਚੁੱਕੇ ਹਨ। ਉਨ੍ਹਾਂ ਨੇ 2024 ਦੀਆਂ ਲੋਕ ਸਭਾ ਚੋਣਾਂ 'ਚ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜੀ ਸੀ। ਲੱਦਾਖ 'ਚ ਟਰਾਂਸਫੋਰ ਹੋਣ ਤੋਂ ਪਹਿਲਾਂ ਸਕਸੈਨਾ ਦਿੱਲੀ ਦੇ ਉੱਪ ਰਾਜਪਾਲ ਸਨ।