Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਦਿੱਲੀ 'ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗੀ ਐਂਟਰੀ ! ਸਰਕਾਰ ਨੇ ਸਖ਼ਤ ਨਿਯਮਾਂ ਦਾ ਕੀਤਾ ਐਲਾਨ

02 ਜੁਲਾਈ, 2026 07:38 PM

ਨਵੀਂ ਦਿੱਲੀ : ਸਰਦੀਆਂ 'ਚ ਠੰਡ ਦੇ ਨਾਲ-ਨਾਲ ਪ੍ਰਦੂਸ਼ਣ ਕਾਰਨ ਵੀ ਆਮ ਜਨਤਾ ਦਾ ਹਾਲ ਬੇਹਾਲ ਹੋ ਜਾਂਦਾ ਹੈ। ਇਸੇ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਵਾਲੀ ਸਰਕਾਰ ਨੇ ਸਰਦੀਆਂ ਦੇ ਮੌਸਮ 'ਚ ਹੋਣ ਵਾਲੇ ਗੰਭੀਰ ਪ੍ਰਦੂਸ਼ਣ ਨਾਲ ਨਜਿੱਠਣ ਲਈ 'ਪ੍ਰੋਐਕਟਿਵ ਵਿੰਟਰ ਏਅਰ ਕੁਆਲਿਟੀ ਮੈਨੇਜਮੈਂਟ ਫਰੇਮਵਰਕ' ਤਹਿਤ ਕਈ ਸਖ਼ਤ ਨਿਯਮਾਂ ਦਾ ਐਲਾਨ ਕੀਤਾ ਹੈ। ਨਵੇਂ ਨਿਯਮਾਂ ਮੁਤਾਬਕ, ਨਿੱਜੀ ਵਾਹਨਾਂ ਦੀ ਵਰਤੋਂ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਦਿੱਲੀ 'ਚ ਪਾਰਕਿੰਗ ਫ਼ੀਸ ਦੁੱਗਣੀ ਕੀਤੀ ਜਾ ਰਹੀ ਹੈ। ਨਾਲ ਹੀ BS-IV ਅਤੇ ਇਸ ਤੋਂ ਹੇਠਾਂ ਵਾਲੇ ਵਾਹਨਾਂ ਦੀ ਸ਼ਹਿਰ 'ਚ ਐਂਟਰੀ ਬੈਨ ਕਰ ਦਿੱਤੀ ਜਾ ਰਹੀ ਹੈ।

ਨਵੇਂ ਨਿਯਮਾਂ ਮੁਤਾਬਕ ਦਿੱਲੀ ਤੋਂ ਬਾਹਰ ਰਜਿਸਟਰਡ ਵਪਾਰਕ ਵਾਹਨ, ਜੋ BS-IV ਤੋਂ ਹੇਠਾਂ ਹਨ, ਦੇ ਦਿੱਲੀ 'ਚ ਐਂਟਰ ਹੋਣ 'ਤੇ 3 ਮਹੀਨਿਆਂ ਲਈ, ਭਾਵ 1 ਨਵੰਬਰ ਤੋਂ 31 ਜਨਵਰੀ ਤੱਕ ਪੂਰੀ ਤਰ੍ਹਾਂ ਰੋਕ ਰਹੇਗੀ। ਹਾਲਾਂਕਿ, ਸੀ.ਐੱਨ.ਜੀ. , ਇਲੈਕਟ੍ਰਿਕ ਵਾਹਨਾਂ ਅਤੇ ਐਮਰਜੈਂਸੀ ਵਾਹਨਾਂ ਨੂੰ ਇਸ ਤੋਂ ਛੋਟ ਰਹੇਗੀ। ਲੋਕਾਂ ਨੂੰ ਨਿੱਜੀ ਵਾਹਨਾਂ ਦੀ ਬਜਾਏ ਪਬਲਿਕ ਟ੍ਰਾਂਸਪੋਰਟ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਦਿੱਲੀ 'ਚ ਪਾਰਕਿੰਗ ਫੀਸ ਨੂੰ ਦੁੱਗਣਾ ਕਰ ਦਿੱਤਾ ਜਾਵੇਗਾ।

ਸਰਕਾਰ ਨੇ ਇਕ ਹੋਰ ਵੱਡਾ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਦੇ ਪੈਟਰੋਲ ਪੰਪਾਂ 'ਤੇ ਹੁਣ ਸਿਰਫ਼ ਉਨ੍ਹਾਂ ਹੀ ਵਾਹਨਾਂ ਨੂੰ ਤੇਲ ਮਿਲੇਗਾ, ਜਿਨ੍ਹਾਂ ਕੋਲ ਵੈਲਿਡ ਪ੍ਰਦੂਸ਼ਣ ਸਰਟੀਫਿਕੇਟ ਹੋਵੇਗਾ। ਇਸ ਦੀ ਨਿਗਰਾਨੀ ਆਟੋਮੈਟਿਕ ਕੈਮਰਿਆਂ ਰਾਹੀਂ ਕੀਤੀ ਜਾਵੇਗੀ। ਪ੍ਰਦੂਸ਼ਣ ਦੇ ਪੀਕ ਸੀਜ਼ਨ ਦੌਰਾਨ ਟ੍ਰੈਫਿਕ ਅਤੇ ਪ੍ਰਦੂਸ਼ਣ ਘਟਾਉਣ ਲਈ ਸਰਕਾਰੀ ਅਤੇ ਨਿੱਜੀ ਦਫ਼ਤਰਾਂ 'ਚ 50 ਫ਼ੀਸਦੀ ਸਟਾਫ਼ ਨੂੰ 'ਵਰਕ ਫਰਾਮ ਹੋਮ' ਦਿੱਤਾ ਜਾਵੇਗਾ ਅਤੇ ਦਫ਼ਤਰਾਂ ਦੇ ਸਮੇਂ 'ਚ ਵੀ ਬਦਲਾਅ ਕੀਤਾ ਜਾਵੇਗਾ।

ਇਸ ਦੇ ਨਾਲ ਹੀ 1 ਨਵੰਬਰ ਤੋਂ 31 ਜਨਵਰੀ ਦਰਮਿਆਨ ਧੂੜ-ਮਿੱਟੀ ਉਡਾਉਣ ਵਾਲੇ ਕੰਸਟ੍ਰਕਸ਼ਨ ਦੇ ਕੰਮਾਂ 'ਤੇ ਰੋਕ ਰਹੇਗੀ, ਜਦਕਿ 10 ਦਸੰਬਰ ਤੋਂ 20 ਜਨਵਰੀ ਤੱਕ ਜ਼ਿਆਦਾਤਰ ਨਿਰਮਾਣ ਕਾਰਜ ਮੁਕੰਮਲ ਬੰਦ ਰਹਿਣਗੇ। ਖੁੱਲ੍ਹੇ ਵਿੱਚ ਕੂੜਾ ਜਾਂ ਪੱਤੇ ਬਾਲਣ 'ਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ।

ਸਰਕਾਰ ਮੁਤਾਬਕ, ਇਹ ਨਿਯਮ ਹਰ ਸਾਲ ਲਾਗੂ ਹੋਣ ਵਾਲੇ GRAP ਸਿਸਟਮ ਦੇ ਤਹਿਤ ਕੰਮ ਕਰਨਗੇ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਫ਼ੈਸਲੇ ਸਰਦੀਆਂ ਸ਼ੁਰੂ ਹੋਣ ਤੋਂ ਕਈ ਮਹੀਨੇ ਪਹਿਲਾਂ ਇਸ ਲਈ ਨੋਟੀਫਾਈ ਕੀਤੇ ਗਏ ਹਨ ਤਾਂ ਜੋ ਆਮ ਜਨਤਾ, ਕਾਰੋਬਾਰੀਆਂ ਅਤੇ ਪ੍ਰਸ਼ਾਸਨ ਨੂੰ ਤਿਆਰੀ ਲਈ ਪੂਰਾ ਸਮਾਂ ਮਿਲ ਸਕੇ ਅਤੇ ਐਨ ਮੌਕੇ 'ਤੇ ਕੋਈ ਪਰੇਸ਼ਾਨੀ ਨਾ ਹੋਵੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ