ਦਿੱਲੀ ਦੇ ਮੰਗੋਲਪੁਰੀ ਇਲਾਕੇ ਵਿੱਚ ਐਤਵਾਰ ਨੂੰ ਇੱਕ ਘਰ ਵਿੱਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਧਮਾਕੇ ਵਿੱਚ ਘੱਟੋ-ਘੱਟ ਚਾਰ ਲੋਕ ਗੰਭੀਰ ਰੂਪ ਵਿੱਚ ਝੁਲਸ ਗਏ ਹਨ। ਫਾਇਰ ਬ੍ਰਿਗੇਡ ਵਿਭਾਗ ਅਨੁਸਾਰ, ਉਨ੍ਹਾਂ ਨੂੰ ਦੁਪਹਿਰ ਕਰੀਬ 01:00 ਵਜੇ ਘਰ ਵਿੱਚ ਧਮਾਕਾ ਹੋਣ ਦੀ ਸੂਚਨਾ ਮਿਲੀ ਸੀ।
ਹਸਪਤਾਲ 'ਚ ਦਾਖਲ ਕਰਵਾਏ ਗਏ ਜ਼ਖਮੀ
ਧਮਾਕੇ ਤੋਂ ਤੁਰੰਤ ਬਾਅਦ, ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਕਾਰਨ 3 ਤੋਂ 4 ਲੋਕ ਅੱਗ ਦੀ ਲਪੇਟ ਵਿੱਚ ਆ ਕੇ ਜ਼ਖਮੀ ਹੋਏ ਹਨ।
ਪੁਲਸ ਅਤੇ ਫਾਇਰ ਬ੍ਰਿਗੇਡ ਦੀ ਕਾਰਵਾਈ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚੀਆਂ। ਪੁਲਸ ਨੇ ਫਾਇਰ ਟੈਂਡਰਾਂ ਦੀ ਮਦਦ ਨਾਲ ਧਮਾਕੇ ਤੋਂ ਬਾਅਦ ਲੱਗੀ ਅੱਗ 'ਤੇ ਕਾਬੂ ਪਾਇਆ। ਫਿਲਹਾਲ ਅੱਗ ਪੂਰੀ ਤਰ੍ਹਾਂ ਕੰਟਰੋਲ ਹੇਠ ਦੱਸੀ ਜਾ ਰਹੀ ਹੈ।