Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਦਿੱਲੀ ਦੰਗਿਆਂ ਦੇ ਮੁਲਜ਼ਮ ਉਮਰ ਖਾਲਿਦ ਨੂੰ ਵੱਡੀ ਰਾਹਤ, ਭੈਣ ਦੇ ਵਿਆਹ ਲਈ ਮਿਲੀ 14 ਦਿਨਾਂ ਦੀ ਅੰਤਰਿਮ ਜ਼ਮਾਨਤ

11 ਦਸੰਬਰ, 2025 06:11 PM

ਨਵੀਂ ਦਿੱਲੀ: ਸਾਲ 2020 ਦੇ ਦਿੱਲੀ ਦੰਗਿਆਂ ਨਾਲ ਜੁੜੇ ਮਾਮਲੇ ਦੇ ਮੁੱਖ ਮੁਲਜ਼ਮ ਉਮਰ ਖਾਲਿਦ  ਨੂੰ ਕੜਕੜਡੂਮਾ ਕੋਰਟ (Karkardooma Court) ਨੇ ਉਸ ਦੀ ਭੈਣ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ 14 ਦਿਨਾਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
ਉਮਰ ਖਾਲਿਦ ਨੂੰ ਇਹ ਜ਼ਮਾਨਤ 16 ਦਸੰਬਰ ਤੋਂ 29 ਦਸੰਬਰ ਤੱਕ ਲਈ ਮਿਲੀ ਹੈ। ਉਸ ਦੀ ਭੈਣ ਦਾ ਵਿਆਹ 27 ਦਸੰਬਰ ਨੂੰ ਹੋਣਾ ਤੈਅ ਹੈ। ਵਧੀਕ ਸੈਸ਼ਨ ਜੱਜ (ASJ) ਸਮੀਰ ਬਾਜਪੇਈ ਨੇ ਇਹ ਫੈਸਲਾ ਸੁਣਾਉਂਦਿਆਂ ਕਿਹਾ ਕਿਉਂਕਿ ਵਿਆਹ ਬਿਨੈਕਾਰ ਦੀ ਸਕੀ ਭੈਣ ਦਾ ਹੈ, ਇਸ ਲਈ ਅਰਜ਼ੀ ਸਵੀਕਾਰ ਕੀਤੀ ਜਾਂਦੀ ਹੈ।
ਖਾਲਿਦ ਨੂੰ 20,000 ਰੁਪਏ ਦੇ ਨਿੱਜੀ ਮੁਚੱਲਕੇ (Personal Bond) ਅਤੇ ਇੰਨੀ ਹੀ ਰਾਸ਼ੀ ਦੇ ਦੋ ਜ਼ਮਾਨਤੀ ਪੇਸ਼ ਕਰਨ ਦੀ ਸ਼ਰਤ 'ਤੇ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਉਮਰ ਖਾਲਿਦ ਨੂੰ ਸਤੰਬਰ 2020 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (UAPA), ਦੰਗਾ, ਅਪਰਾਧਿਕ ਸਾਜ਼ਿਸ਼ ਅਤੇ ਗੈਰ-ਕਾਨੂੰਨੀ ਸਭਾ ਸਮੇਤ ਕਈ ਹੋਰ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ।

ਜ਼ਮਾਨਤ ਦੀਆਂ ਸ਼ਰਤਾਂ
ਅਦਾਲਤ ਨੇ ਜ਼ਮਾਨਤ ਦਿੰਦੇ ਸਮੇਂ ਕੁਝ ਸ਼ਰਤਾਂ ਲਗਾਈਆਂ ਹਨ:
1. ਉਮਰ ਖਾਲਿਦ ਨੂੰ ਸੋਸ਼ਲ ਮੀਡੀਆ (Social Media) ਦੀ ਵਰਤੋਂ ਨਹੀਂ ਕਰਨੀ ਹੋਵੇਗੀ।
2. ਉਹ ਸਿਰਫ਼ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਹੀ ਮਿਲ ਸਕੇਗਾ।
3. ਉਸ ਨੂੰ ਆਪਣੇ ਘਰ ਜਾਂ ਉਨ੍ਹਾਂ ਥਾਵਾਂ 'ਤੇ ਰਹਿਣਾ ਪਵੇਗਾ, ਜਿੱਥੇ ਉਸ ਵੱਲੋਂ ਦੱਸੇ ਗਏ ਵਿਆਹ ਸਮਾਗਮ ਹੋਣੇ ਹਨ।
ਉਮਰ ਖਾਲਿਦ ਨੇ ਪਹਿਲਾਂ 14 ਦਸੰਬਰ ਤੋਂ 29 ਦਸੰਬਰ ਤੱਕ ਲਈ ਜ਼ਮਾਨਤ ਦੀ ਮੰਗ ਕੀਤੀ ਸੀ। ਦਿੱਲੀ ਦੰਗਿਆਂ ਤੋਂ ਬਾਅਦ ਉਹ ਲਗਾਤਾਰ ਜੇਲ੍ਹ ਵਿੱਚ ਬੰਦ ਸੀ, ਅਤੇ ਹੁਣ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਉਹ ਬਾਹਰ ਆਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ