ਨਵੀਂ ਦਿੱਲੀ : ਦਿੱਲੀ ਵਿਚ ਮੰਗਲਵਾਰ ਨੂੰ 24 ਘੰਟੇ ਕੰਮ ਕਰਨ ਵਾਲੇ 13 ਨਵੇਂ ਹਵਾ ਗੁਣਵੱਤਾ ਨਿਗਰਾਨੀ ਕੇਂਦਰ ਸ਼ੁਰੂ ਕੀਤੇ ਗਏ। ਇਸ ਤਰ੍ਹਾਂ ਦੇ ਕੇਂਦਰ ਸ਼ਹਿਰ ਵਿਚ ਕੁੱਲ 60 ਹੋ ਗਏ ਹਨ। ਕੇਂਦਰੀ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੂਪੇਂਦਰ ਯਾਦਵ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕੇਂਦਰਾਂ ਦਾ ਉਦਘਾਟਨ ਕਰਨ ਦੇ ਨਾਲ ਆਨੰਦ ਵਿਹਾਰ ਦਾ ਦੌਰਾ ਕੀਤਾ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਕੀਤੀ।
ਇਸ ਦੌਰਾਨ ਸ਼ਾਸਤਰੀ ਪਾਰਕ ਸਥਿਤ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਦੇ ਏ. ਆਈ. ਆਧਾਰਿਤ ਏਕੀਕ੍ਰਿਤ ਕਮਾਨ ਅਤੇ ਕੰਟਰੋਲ ਕੇਂਦਰ (ਆਈ. ਸੀ. ਸੀ. ਸੀ.) ਦਾ ਵੀ ਨਿਰੀਖਣ ਕੀਤਾ। ਇਸ ਦੌਰਾਨ ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ, ਆਵਾਜਾਈ ਮੰਤਰੀ ਡਾ. ਪੰਕਜ ਕੁਮਾਰ ਸਿੰਘ, ਪੂਰਬੀ ਦਿੱਲੀ ਤੋਂ ਲੋਕ ਸਭਾ ਸੰਸਦ ਮੈਂਬਰ ਅਤੇ ਕੇਂਦਰੀ ਸੜਕ ਆਵਾਜਾਈ ਰਾਜ ਮੰਤਰੀ ਹਰਸ਼ ਮਲਹੋਤਰਾ, ਨਾਲ ਹੀ ਕੇਂਦਰ ਅਤੇ ਐੱਨ. ਸੀ. ਟੀ. ਦਿੱਲੀ ਸਰਕਾਰਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।