Saturday, November 07, 2026
BREAKING
• ਇੰਦੌਰ 'ਚ ਦਿਲਜੀਤ ਦੋਸਾਂਝ ਨਹੀਂ ਗਾ ਸਕਣਗੇ ਆਪਣੇ ਇਹ 4 ਸੁਪਰਹਿੱਟ ਗਾਣੇ • ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ • ਪਰਵਿੰਦਰ ਝੋਟੇ ਦਾ PGI 'ਚ ਹੋਇਆ ਪੋਸਟਮਾਰਟਮ, ਪਿਤਾ ਭੀਮ ਸਿੰਘ ਦੀ ਭੁੱਖ-ਹੜਤਾਲ ਜਾਰੀ • ਪੰਜਾਬ 'ਚ ਵੱਡੀ ਸਿਆਸੀ ਹਲਚਲ: 13 ਤਾਰੀਖ਼ ਨੂੰ ਬੇਗੋਵਾਲ ਜਾਣਗੇ ਸੁਖਬੀਰ; ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ • ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦੇ DA ਵਿਚ 40% ਵਾਧਾ • ਗੁਰਨੂਰ ਕੋਲ ਰਫ਼ਤਾਰ ਅਤੇ ਉਛਾਲ ਦੋਵੇਂ ਹਨ: ਗਿੱਲ • ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ • ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ • ਰੇਲਵੇ ਦੇ ਫਰਜ਼ੀ ਅਤੇ ਪੁਰਾਣੇ ਵੀਡੀਓ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ FIR : ਅਸ਼ਵਨੀ ਵੈਸ਼ਨਵ • ਦੀਵਾਲੀ ਤੋਂ ਪਹਿਲਾਂ ਜ਼ਹਿਰੀਲੀ ਹੋਈ ਦਿੱਲੀ ਦੀ ਹਵਾ, 'ਬਹੁਤ ਖਰਾਬ' ਸ਼੍ਰੇਣੀ 'ਚ ਪੁੱਜਾ AQI

ਚੰਡੀਗੜ੍ਹ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

07 ਨਵੰਬਰ, 2026 06:03 PM

ਚੰਡੀਗੜ੍ਹ : ਦੀਵਾਲੀ ਦੌਰਾਨ ਪਟਾਕਿਆਂ ਕਾਰਨ ਅੱਖਾਂ ਨੂੰ ਹੋਣ ਵਾਲੀਆਂ ਸੱਟਾਂ ਦੇ ਮਾਮਲਿਆਂ ਨਾਲ ਨਜਿੱਠਣ ਲਈ ਪੀ. ਜੀ. ਆਈ. ਚੰਡੀਗੜ੍ਹ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਐਡਵਾਂਸਡ ਆਈ ਸੈਂਟਰ 'ਚ 8 ਤੋਂ 10 ਨਵੰਬਰ ਤੱਕ ਅੱਖਾਂ ਨਾਲ ਸਬੰਧਿਤ ਹਰ ਤਰ੍ਹਾਂ ਦੀ ਐਮਰਜੈਂਸੀ ਲਈ 24 ਘੰਟੇ ਮੈਡੀਕਲ ਸੇਵਾ ਉਪਲੱਬਧ ਰਹੇਗੀ। ਦੀਵਾਲੀ ਵਾਲੇ ਦਿਨ 8 ਨਵੰਬਰ ਨੂੰ 20 ਮਾਹਿਰ ਡਾਕਟਰਾਂ ਦੀ ਸਮਰਪਿਤ ਟੀਮ ਤਾਇਨਾਤ ਰਹੇਗੀ। ਇਸ ਦੇ ਨਾਲ ਹੀ ਵੱਖਰੀ ਐਨੇਸਥੀਸੀਆ ਟੀਮ ਵੀ 24 ਘੰਟੇ ਸੇਵਾਵਾਂ ਦੇਵੇਗੀ ਤਾਂ ਜੋ ਗੰਭੀਰ ਰੂਪ 'ਚ ਜ਼ਖਮੀ ਮਰੀਜ਼ਾਂ ਨੂੰ ਤੁਰੰਤ ਇਲਾਜ ਮਿਲ ਸਕੇ। ਪੀ. ਜੀ. ਆਈ. ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਅੱਖਾਂ ਦੀਆਂ ਐਮਰਜੈਂਸੀ ਸੱਟਾਂ ਨਾਲ ਸਬੰਧਿਤ ਵੱਡੀਆਂ ਸਰਜਰੀਆਂ ਲਈ ਮਰੀਜ਼ਾਂ ਨੂੰ ਇੰਤਜ਼ਾਰ ਨਹੀਂ ਕਰਨਾ ਪਵੇਗਾ।


ਪੀ. ਜੀ. ਆਈ. ਪ੍ਰਸ਼ਾਸਨ ਵੱਲੋਂ ਮਰੀਜ਼ਾਂ ਨੂੰ ਰਾਹਤ ਦਿੰਦਿਆਂ ਸਰਜਰੀ ਦੌਰਾਨ ਵਰਤੀ ਜਾਣ ਵਾਲੀ ਲੋੜੀਂਦੀ ਸਮੱਗਰੀ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਦੀਵਾਲੀ ਤੋਂ ਬਾਅਦ ਵੀ 20 ਤੋਂ ਵੱਧ ਡਾਕਟਰਾਂ ਦੀ ਟੀਮ ਐਮਰਜੈਂਸੀ ਸੇਵਾਵਾਂ, ਮਰੀਜ਼ਾਂ ਦੀ ਦੇਖਭਾਲ ਅਤੇ ਵਾਰਡ ਪ੍ਰਬੰਧ ਸੰਭਾਲੇਗੀ। ਪੀ. ਜੀ. ਆਈ. ਦੇ ਪਿਛਲੇ ਪੰਜ ਸਾਲਾਂ ਦੇ ਅੰਕੜਿਆਂ ਮੁਤਾਬਕ ਦੀਵਾਲੀ ਦੇ ਆਸ-ਪਾਸ ਹਰ ਸਾਲ 60 ਤੋਂ ਵੱਧ ਮਰੀਜ਼ ਪਟਾਕਿਆਂ ਕਾਰਨ ਅੱਖਾਂ ਦੀਆਂ ਸੱਟਾਂ ਲੱਗਣ ’ਤੇ ਇਲਾਜ ਲਈ ਪਹੁੰਚਦੇ ਹਨ। ਇਨ੍ਹਾਂ 'ਚ ਲਗਭਗ 60 ਤੋਂ 70 ਫ਼ੀਸਦੀ ਮਾਮਲੇ ਗੰਭੀਰ ਹੁੰਦੇ ਹਨ ਅਤੇ ਕੁਝ ਮਾਮਲਿਆਂ ਵਿੱਚ ਅੱਖਾਂ ਦੀ ਰੌਸ਼ਨੀ ਪ੍ਰਭਾਵਿਤ ਹੋਣ ਦਾ ਖ਼ਤਰਾ ਵੀ ਰਹਿੰਦਾ ਹੈ। ਪੀਜੀਆਈ ਨੇ ਲੋਕਾਂ ਨੂੰ ਪਟਾਕੇ ਚਲਾਉਂਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਅਤੇ ਅੱਖਾਂ ਦੀ ਸੁਰੱਖਿਆ ਨੂੰ ਤਰਜ਼ੀਹ ਦੇਣ ਦੀ ਅਪੀਲ ਕੀਤੀ ਹੈ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼

PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ

PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ

IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ

ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ

ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ

ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ

ਚੰਡੀਗੜ੍ਹ ਦਾ ਰੋਜ਼ ਫੈਸਟੀਵਲ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ, ਲੈ ਸਕਣਗੇ ਹੈਲੀਕਾਪਟਰ ਰਾਈਡ ਦਾ ਮਜ਼ਾ

ਚੰਡੀਗੜ੍ਹ ਦਾ ਰੋਜ਼ ਫੈਸਟੀਵਲ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ, ਲੈ ਸਕਣਗੇ ਹੈਲੀਕਾਪਟਰ ਰਾਈਡ ਦਾ ਮਜ਼ਾ