Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਦੀਵਾਲੀ ਦੇ ਤਿਓਹਾਰ ਮੌਕੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾਏ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

17 ਅਕਤੂਬਰ, 2025 04:56 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੀਵਾਲੀ ਦੇ ਸ਼ੁੱਭ ਤਿਓਹਾਰ ਦੇ ਮੱਦੇਨਜ਼ਰ ਪਟਾਕਿਆਂ ਕਾਰਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ।
 
ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਜ਼ਿਲ੍ਹੇ ਵਿਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਸਮੇਤ ਸਾਰੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਨੂੰ ਅਸਰਦਾਰ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗ ਬੁਲਾਈ ਗਈ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਸਿਹਤ ਅਧਿਕਾਰੀਆਂ ਨੂੰ ਦੀਵਾਲੀ ਦੇ ਸ਼ੁੱਭ ਤਿਓਹਾਰ ਦੇ ਮੱਦੇਨਜ਼ਰ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਲਈ ਕੀਤੇ ਗਏ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾ ਸਕੇ।
 
ਸਿਵਲ ਸਰਜਨ ਨੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਹਸਪਤਾਲਾਂ ਵਿੱਚ ਢੁੱਕਵੀਂ ਗਿਣਤੀ ਵਿੱਚ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀਆਂ ਡਿਊਟੀਆਂ ਲਗਾਈਆਂ ਜਾਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਤੁਰੰਤ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। 
 
ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਪਟਾਕੇ ਚਲਾਉਣ ਵੇਲੇ ਬੱਚਿਆਂ ਨੂੰ ਖਾਸ ਕਰਕੇ ਵਧੇਰੇ ਸਾਵਧਾਨੀਆਂ ਵਰਤਣ ਅਤੇ ਅੱਖਾਂ ਦਾ ਖ਼ਾਸ ਤੌਰ 'ਤੇ ਖ਼ਿਆਲ ਰੱਖਣ ਲਈ ਪ੍ਰੇਰਿਤ ਕੀਤਾ ਜਾਵੇ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਰੇਣੂ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਡਾ. ਗੀਤਾਂਜਲੀ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਸੋਨੀਆ, ਡਾ. ਜਸਵਿੰਦਰ ਸਿੰਘ, ਡਾ. ਨੀਨਾ ਸ਼ਾਂਤ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਰਾਜ ਕੁਮਾਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਸ੍ਰੀਮਤੀ ਸ਼ਿਆਮਾਵੇਦਾ, ਡਾ ਜਤਿੰਦਰ ਪਾਲ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫਸਰ ਗੁਰਪ੍ਰੀਤ ਸਿੰਘ, ਜ਼ਿਲ੍ਹਾ ਅਕਾਊਂਟ ਅਫਸਰ ਦੀਪਕ ਵਰਮਾ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.