Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਦੁਨੀਆ 'ਚ ਹਰ ਸਾਲ ਵਧਣਗੇ 57 ਬਹੁਤ ਗਰਮ ਦਿਨ, ਛੋਟੇ ਤੇ ਗਰੀਬ ਦੇਸ਼ਾਂ 'ਤੇ ਪਵੇਗਾ ਜ਼ਿਆਦਾ ਅਸਰ

16 ਅਕਤੂਬਰ, 2025 07:12 PM

ਦੁਨੀਆ ਇਸ ਸਦੀ ਦੇ ਅੰਤ ਤੱਕ ਹਰ ਸਾਲ ਲਗਭਗ 2 ਮਹੀਨਿਆਂ ਤੱਕ 'ਬਹੁਤ ਗਰਮ' ਦਿਨਾਂ ਦਾ ਸਾਹਮਣਾ ਕਰੇਗੀ ਅਤੇ ਇਸ ਦਾ ਸਭ ਤੋਂ ਵੱਧ ਅਸਰ ਛੋਟੇ ਅਤੇ ਗਰੀਬ ਦੇਸ਼ਾਂ 'ਤੇ ਪਵੇਗਾ, ਜਦੋਂ ਕਿ ਸਭ ਤੋਂ ਵੱਡੇ ਕਾਰਬਨ ਨਿਕਾਸੀ ਕਰਨ ਵਾਲੇ ਦੇਸ਼ਾਂ ਨੂੰ ਇਸ ਮਾਰ ਘੱਟ ਝੱਲਣੀ ਪਵੇਗੀ। ਵੀਰਵਾਰ ਨੂੰ ਜਾਰੀ ਇਕ ਨਵੇਂ ਅਧਿਐਨ 'ਚ ਇਹ ਦਾਅਵਾ ਕੀਤਾ ਗਿਆ ਹੈ। ਹਾਲਾਂਕਿ 2015 ਦੇ ਪੈਰਿਸ ਜਲਵਾਯੂ ਸਮਝੌਤੇ ਦੇ ਬਾਅਦ ਤੋਂ ਨਿਕਾਸੀ ਘੱਟ ਕਰਨ ਦੀਆਂ ਕੋਸ਼ਿਸ਼ਾਂ ਨੇ ਗੰਭੀਰ ਸਥਿਤੀ ਨੂੰ ਕੁਝ ਹੱਦ ਤੱਕ ਰੋਕਿਆ ਹੈ। ਅਧਿਐਨ ਅਨੁਸਾਰ, ਜੇਕਰ ਇਹ ਸਮਝੌਤਾ ਨਹੀਂ ਹੋਇਆ ਹੁੰਦਾ ਤਾਂ ਧਰਤੀ ਨੂੰ ਹਰ ਸਾਲ 114 ਹੋਰ ਘਾਤਕ ਗਰਮ ਦਿਨਾਂ ਦਾ ਸਾਹਮਣਾ ਕਰਨਾ ਪੈਂਦਾ। 'ਵਰਲਡ ਵੈਦਰ ਐਟ੍ਰਿਬਿਊਸ਼ਨ' ਅਤੇ ਅਮਰੀਕਾ ਸਥਿਤ 'ਕਲਾਈਮੇਟ ਸੈਂਟਰਲ' ਦੇ ਵਿਗਿਆਨੀਆਂ ਨੇ ਵੱਖ-ਵੱਖ ਮਾਡਲ ਦੀ ਅਸਲ ਸਮੇਂ ਨਾਲ ਤੁਲਨਾ ਕਰਦੇ ਹੋਏ ਕੰਪਿਊਟਰ ਰਾਹੀਂ ਇਹ ਗਿਣਤੀ ਕੀਤੀ ਹੈ ਕਿ ਪੈਰਿਸ ਸਮਝੌਤੇ ਨਾਲ ਕਿੰਨੀ ਰਾਹਤ ਮਿਲੀ ਹੈ।

ਅਧਿਐਨ ਅਨੁਸਾਰ, ਜੇਕਰ ਸਾਰੇ ਦੇਸ਼ ਆਪਣੇ ਵਾਅਦਿਆਂ ਨੂੰ ਪੂਰਾ ਕਰਦੇ ਹਨ ਅਤੇ ਸਾਲ 2100 ਤੱਕ ਤਾਪਮਾਨ 2.6 ਡਿਗਰੀ ਸੈਲਸੀਅਸ ਵਧਦਾ ਹੈ ਤਾਂ ਦੁਨੀਆ ਨੂੰ ਹੁਣ ਦੀ ਤੁਲਨਾ 'ਚ 57 ਵਾਧੂ ਗਰਮ ਦਿਨ ਝੱਲਣੇ ਹੋਣਗੇ ਪਰ ਜੇਕਰ ਤਾਪਮਾਨ 4 ਡਿਗਰੀ ਸੈਲਸੀਅਸ ਵਧਿਆ ਤਾਂ ਇਹ ਗਿਣਤੀ ਦੁੱਗਣੀ ਹੋ ਜਾਵੇਗੀ। 'ਕਲਾਈਮੇਟ ਸੈਂਟਰਲ' ਦੀ ਵਿਗਿਆਨੀ ਕ੍ਰਿਸਟਿਨਾ ਡਾਲ ਨੇ ਕਿਹਾ,''ਜਲਵਾਯੂ ਪਰਿਵਰਤਨ ਨਾਲ ਦਰਦ ਅਤੇ ਨੁਕਸਾਨ ਤਾਂ ਹੋਵੇਗਾ ਪਰ ਇਹ ਪ੍ਰਗਤੀ ਵੀ ਦਿਖਾਉਂਦੀ ਹੈ ਕਿ ਪਿਛਲੇ 10 ਸਾਲਾਂ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਅਸਰਦਾਰ ਰਹੀਆਂ ਹਨ।'' ਸਾਲ 2015 ਤੋਂ ਹੁਣ ਤੱਕ ਦੁਨੀਆ 'ਚ ਔਸਤਨ 11 ਵਾਧੂ 'ਬਹੁਤ ਗਰਮ' ਦਿਨ ਵੱਧ ਚੁੱਕੇ ਹਨ, ਜੋ ਲੋਕਾਂ ਦੀ ਸਿਹਤ ਲਈ ਖ਼ਤਰਨਾਕ ਹਨ।

ਅਧਿਐਨ 'ਚ ਪਾਇਆ ਗਿਆ ਕਿ ਛੋਟੇ ਟਾਪੂ ਅਤੇ ਸਮੁੰਦਰ 'ਤੇ ਨਿਰਭਰ ਦੇਸ਼ ਜਿਵੇਂ ਸੋਲੋਮਨ ਟਾਪੂ, ਸਮੋਆ, ਪਨਾਮਾ ਅਤੇ ਇੰਡੋਨੇਸ਼ੀਆ ਨੂੰ ਸਭ ਤੋਂ ਵੱਧ ਨੁਕਸਾਨ ਹੋਵੇਗਾ। ਉਦਾਹਰਣ ਲਈ, ਪਨਾਮਾ ਨੂੰ 149 ਵਾਧੂ ਗਰਮ ਦਿਨਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਉਲਟ ਅਮਰੀਕਾ, ਚੀਨ ਅਤੇ ਭਾਰਤ ਵਰਗੇ ਪ੍ਰਮੁੱਖ ਨਿਕਾਸੀ ਕਰਨ ਵਾਲੇ ਸਿਰਫ਼ 23-30 ਵਾਧੂ ਗਰਮ ਦਿਨ ਵਧਣਗੇ। ਉਹ ਹਵਾ 'ਚ 42 ਫੀਸਦੀ ਕਾਰਬਨ ਡੀਆਕਸਾਈਡ ਲਈ ਜ਼ਿੰਮੇਵਾਰ ਹਨ ਪਰ ਉਨ੍ਹਾਂ ਨੂੰ ਵਾਧੂ ਬਹੁਤ ਗਰਮ ਦਿਨਾਂ ਦਾ ਇਕ ਫੀਸਦੀ ਤੋਂ ਵੀ ਘੱਟ ਹਿੱਸਾ ਮਿਲ ਰਿਹਾ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਇਹ ਅਸਮਾਨਤਾ ਜਲਵਾਯੂ ਨਿਆਂ ਦੀ ਡੂੰਘਾਈ ਨੂੰ ਦਿਖਾਉਂਦੀ ਹੈ ਕਿ ਜਿਨ੍ਹਾਂ ਦੇਸ਼ਾਂ ਨੇ ਘੱਟ ਪ੍ਰਦੂਸ਼ਣ ਫੈਲਾਇਆ ਹੈ, ਉਹੀ ਸਭ ਤੋਂ ਵੱਧ ਜਲਵਾਯੂ ਸੰਕਟ ਝੱਲਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ