Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

ਦੁਬਈ ਦੇ ਲਗਜ਼ਰੀ ਰਿਹਾਇਸ਼ੀ ਟਾਵਰ ਨਾਲ ਟਕਰਾਇਆ ਈਰਾਨੀ ਡਰੋਨ, ਲੱਗੀ ਭਿਆਨਕ ਅੱਗ

12 ਮਾਰਚ, 2026 05:16 PM

ਮੱਧ ਪੂਰਬ ਵਿੱਚ ਵਧਦੇ ਫੌਜੀ ਤਣਾਅ ਵਿਚਕਾਰ ਈਰਾਨ ਖਾੜੀ ਦੇਸ਼ਾਂ 'ਤੇ ਲਗਾਤਾਰ ਮਿਜ਼ਾਈਲ ਅਤੇ ਡਰੋਨ ਹਮਲੇ ਕਰ ਰਿਹਾ ਹੈ।ਤਾਜ਼ਾ ਜਾਣਕਾਰੀ ਮੁਤਾਬਕ ਸੰਯੁਕਤ ਅਰਬ ਅਮੀਰਾਤ ਦੇ ਦੁਬਈ ਵਿੱਚ ਈਰਾਨ ਨੇ ਮੁੜ ਹਮਲਾ ਕੀਤਾ ਹੈ। ਇੱਕ ਸ਼ੱਕੀ ਈਰਾਨੀ ਡਰੋਨ ਦੁਬਈ ਦੇ ਕਰੀਕ ਹਾਰਬਰ ਖੇਤਰ ਵਿੱਚ ਇੱਕ ਰਿਹਾਇਸ਼ੀ ਟਾਵਰ ਨਾਲ ਟਕਰਾ ਗਿਆ, ਜਿਸ ਨਾਲ ਇਮਾਰਤ ਨੂੰ ਅੱਗ ਲੱਗ ਗਈ । ਘਟਨਾ ਮਗਰੋਂ ਇਮਾਰਤ ਨੂੰ ਤੁਰੰਤ ਖਾਲੀ ਕਰਵਾਇਆ ਗਿਆ।

ਦੁਬਈ ਮੀਡੀਆ ਦਫਤਰ ਦੇ ਅਨੁਸਾਰ ਇਹ ਘਟਨਾ ਬੁੱਧਵਾਰ ਨੂੰ ਵਾਪਰੀ ਜਦੋਂ ਇੱਕ ਈਰਾਨੀ ਡਰੋਨ ਅਚਾਨਕ ਕਰੀਕ ਹਾਰਬਰ ਖੇਤਰ ਵਿੱਚ ਸਥਿਤ ਟਾਵਰ ਨਾਲ ਟਕਰਾ ਗਿਆ। ਦੱਸਿਆ ਗਿਆ ਹੈ ਕਿ ਡਰੋਨ ਦੇ ਟਕਰਾਉਂਦੇ ਹੀ ਇਮਾਰਤ ਦੇ ਉੱਪਰੀ ਹਿੱਸੇ ਵਿਚ ਅੱਗ ਲੱਗ ਗਈ।ਸੋਸ਼ਲ ਮੀਡੀਆ 'ਤੇ ਤਸਵੀਰਾਂ ਵਿੱਚ ਕਈ ਮੰਜ਼ਿਲਾਂ ਉੱਪਰ ਅੱਗ ਦੀਆਂ ਲਪਟਾਂ ਅਤੇ ਕੁਝ ਢਾਂਚਾਗਤ ਨੁਕਸਾਨ ਦਿਖਾਇਆ ਗਿਆ। ਨਿਸ਼ਾਨਾ ਬਣਾਈ ਗਈ ਇਮਾਰਤ ਐਡਰੈੱਸ ਕਰੀਕ ਹਾਰਬਰ 2 ਵਜੋਂ ਪਛਾਣੀ ਗਈ ਹੈ, ਜੋ ਕਿ ਐਮਾਰ ਪ੍ਰਾਪਰਟੀਜ਼ ਦੁਆਰਾ ਵਿਕਸਤ ਕੀਤੇ ਗਏ ਲਗਜ਼ਰੀ ਪ੍ਰੋਜੈਕਟ ਐਡਰੈੱਸ ਗ੍ਰੈਂਡ ਕਰੀਕ ਹਾਰਬਰ ਦਾ ਹਿੱਸਾ ਹੈ। ਅਧਿਕਾਰੀਆਂ ਨੇ ਸੁਰੱਖਿਆ ਕਾਰਨਾਂ ਕਰਕੇ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ। ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ।

ਇਸ ਟਾਵਰ ਦਾ ਨਿਰਮਾਣ ਜੂਨ 2017 ਵਿੱਚ ਸ਼ੁਰੂ ਹੋਇਆ ਸੀ ਅਤੇ ਅਪ੍ਰੈਲ 2023 ਵਿੱਚ ਪੂਰਾ ਹੋਇਆ ਸੀ। ਇਸਨੂੰ ਦੁਬਈ ਦੇ ਸਭ ਤੋਂ ਆਧੁਨਿਕ ਵਾਟਰਫਰੰਟ ਰਿਹਾਇਸ਼ੀ ਪ੍ਰੋਜੈਕਟਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਯੂ.ਏ.ਈ ਦੇ ਰੱਖਿਆ ਮੰਤਰਾਲੇ ਅਨੁਸਾਰ ਦੇਸ਼ ਦੇ ਹਵਾਈ ਰੱਖਿਆ ਪ੍ਰਣਾਲੀ ਨੇ ਹਾਲ ਹੀ ਦੇ ਹਮਲਿਆਂ ਵਿੱਚ 268 ਬੈਲਿਸਟਿਕ ਮਿਜ਼ਾਈਲਾਂ, 15 ਕਰੂਜ਼ ਮਿਜ਼ਾਈਲਾਂ ਅਤੇ 1,514 ਡਰੋਨ (UAV) ਨੂੰ ਰੋਕਿਆ ਹੈ। ਮੰਤਰਾਲੇ ਦਾ ਕਹਿਣਾ ਹੈ ਕਿ ਹੁਣ ਤੱਕ ਇਨ੍ਹਾਂ ਹਮਲਿਆਂ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਅਮੀਰਾਤ, ਪਾਕਿਸਤਾਨੀ, ਨੇਪਾਲੀ ਅਤੇ ਬੰਗਲਾਦੇਸ਼ੀ ਨਾਗਰਿਕ ਸ਼ਾਮਲ ਹਨ, ਜਦੋਂ ਕਿ 131 ਲੋਕ ਜ਼ਖਮੀ ਹੋਏ ਹਨ। ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਅਮਰੀਕਾ ਅਤੇ ਇਜ਼ਰਾਈਲ ਦੇ ਸਾਂਝੇ ਫੌਜੀ ਆਪ੍ਰੇਸ਼ਨ ਤੋਂ ਬਾਅਦ ਖੇਤਰ ਵਿੱਚ ਤਣਾਅ ਕਾਫ਼ੀ ਵੱਧ ਗਿਆ ਹੈ। ਇਸ ਆਪ੍ਰੇਸ਼ਨ ਵਿੱਚ ਈਰਾਨ ਦੇ ਸੁਪਰੀਮ ਲੀਡਰ ਅਲੀ ਖਮੇਨੀ ਦੀ ਮੌਤ ਦੀ ਖ਼ਬਰ ਤੋਂ ਬਾਅਦ, ਪੂਰੇ ਖੇਤਰ ਵਿੱਚ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀ ਲੜੀ ਤੇਜ਼ ਹੋ ਗਈ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ