Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਜ਼ਿਲ੍ਹੇ ਅੰਦਰ ਸਾਰੇ ਸਹਿਯੋਗੀ ਵਿਭਾਗ ਮਿਲ ਕੇ ਕੰਮ ਕਰਨ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

15 ਅਕਤੂਬਰ, 2025 08:27 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਡਿਪਟੀ ਕਮਿਸ਼ਨਰ ਸ ਅੰਕੁਰਜੀਤ ਸਿੰਘ ਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਅੱਜ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੁਰੱਖਿਅਤ ਪੀਣ ਯੋਗ ਪਾਣੀ ਨੂੰ ਯਕੀਨੀ ਬਣਾਉਣ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਹਫਤਾਵਾਰੀ ਅੰਤਰ-ਵਿਭਾਗੀ ਮੀਟਿੰਗ ਆਯੋਜਿਤ ਕੀਤੀ ਗਈ।
 
ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਸਿਹਤ ਅਧਿਕਾਰੀਆਂ ਸਮੇਤ ਵੱਖ-ਵੱਖ ਸਹਿਯੋਗੀ ਵਿਭਾਗਾਂ ਨੂੰ ਜ਼ਿਲ੍ਹੇ ਵਿਚ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਮੁਸਤੈਦ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹੇ ਅੰਦਰ ਸਾਰੇ ਸਹਿਯੋਗੀ ਵਿਭਾਗ ਮਿਲ ਕੇ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਦੂਸ਼ਿਤ ਪਾਣੀ ਨਾਲ ਦਸਤ, ਉਲਟੀਆਂ, ਹੈਜ਼ਾ, ਪੀਲੀਆ ਵਰਗੀਆਂ ਬਿਮਾਰੀਆਂ ਦੇ ਪ੍ਰਸਾਰ ਦੀ ਸੰਭਾਵਨਾ ਵਧ ਜਾਂਦੀ ਹੈ। ਇਨ੍ਹਾਂ ਬਿਮਾਰੀਆਂ ਨੂੰ ਰੋਕਣ ਲਈ ਅੰਤਰ ਵਿਭਾਗੀ ਸਹਿਯੋਗ ਬਹੁਤ ਜ਼ਰੂਰਤ ਹੈ। ਉਨ੍ਹਾਂ ਵੱਖ-ਵੱਖ ਸਹਿਯੋਗੀ ਵਿਭਾਗਾਂ ਦੇ ਅਫਸਰਾਂ ਨਾਲ ਵਿਚਾਰ ਚਰਚਾ ਕਰਦੇ ਹੋਏ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਨਗਰ ਕੌਂਸਲ, ਏਕੀਕ੍ਰਿਤ ਬਾਲ ਵਿਕਾਸ ਵਿਭਾਗ ਤੇ ਸਿੱਖਿਆ ਵਿਭਾਗ ਸਮੇਤ ਸਾਰੇ ਸਹਿਯੋਗੀ ਵਿਭਾਗ ਆਪਸੀ ਤਾਲਮੇਲ ਰਾਹੀਂ ਬਿਮਾਰੀਆਂ ਦੀ ਰੋਕਥਾਮ ਲਈ ਤੁਰੰਤ ਉਪਾਵਾਂ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਕਰਨੀ ਯਕੀਨੀ ਬਣਾਉਣ ਤਾਂ ਜੋ ਸਮਾਂ ਰਹਿੰਦਿਆਂ ਤੁਰੰਤ ਉੱਚਿਤ ਉਪਾਵਾਂ ਰਾਹੀਂ ਇਨ੍ਹਾਂ ਬਿਮਾਰੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ। ਅਜਿਹੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਸਮੂਹਿਕ ਜ਼ਿੰਮੇਵਾਰੀ ਦੱਸਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਮਿਊਂਸਪਲ ਕਮੇਟੀ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਹਾਈਰਿਸਕ ਖੇਤਰਾਂ ਵਿੱਚ ਪਾਣੀ ਦੀਆਂ ਲਾਈਨਾਂ ਦਾ ਨਿਯਮਤ ਸਰਵੇਖਣ ਯਕੀਨੀ ਬਣਾਏ ਤਾਂ ਜੋ ਪਾਈਪ ਲਾਈਨਾਂ ਵਿੱਚ ਪਾਣੀ ਦੀ ਕਿਸੇ ਵੀ ਲੀਕੇਜ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਏਰੀਏ ਵਿਚ ਦੂਸ਼ਿਤ ਪਾਣੀ ਦੀ ਸਮੱਸਿਆ ਹੈ ਤਾਂ ਉਸ ਏਰੀਏ ਵਿਚ ਜਦੋਂ ਤੱਕ ਪਾਣੀ ਦੇ ਦੂਸ਼ਿਤ ਹੋਣ ਦਾ ਮਸਲਾ ਠੀਕ ਨਹੀਂ ਕੀਤਾ ਜਾਂਦਾ, ਉਦੋਂ ਤੱਕ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਬਦਲਵੇਂ ਸਰੋਤ ਤੋਂ ਕੀਤੀ ਜਾਵੇ ਤਾਂ ਜੋ ਅਜਿਹੇ ਕੇਸਾਂ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ। ਹਾਈਰਿਸਕ ਖੇਤਰਾਂ ਵਿੱਚ ਪਾਣੀ ਦੇ ਸੈਂਪਲਾਂ ਦੀ ਜਾਂਚ ਯਕੀਨੀ ਬਣਾਈ ਜਾਵੇ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। 
 
ਉਨ੍ਹਾਂ ਜ਼ਿਲ੍ਹੇ ਵਿਚ ਨਿਗਰਾਨੀ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭਾਈਵਾਲ ਵਿਭਾਗਾਂ ਨਾਲ ਆਪਸੀ ਤਾਲਮੇਲ ਕਰਕੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਵਿੱਚ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ, ਪੀਣ ਵਾਲੇ ਪਾਣੀ ਵਿੱਚ ਦੂਸ਼ਿਤ ਪਾਣੀ ਦੀ ਮਿਕਸਿੰਗ ਬਾਰੇ ਸਬੰਧਤ ਵਿਭਾਗਾਂ ਨੂੰ ਸੂਚਿਤ ਕੀਤਾ ਜਾਵੇ। ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਹੱਥ ਧੋਣ ਦੀ ਵਿਧੀ ਨੂੰ ਰੋਜ਼ਮਰਾ ਜ਼ਿੰਦਗੀ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ।  
 
ਉਨ੍ਹਾਂ ਅੱਗੇ ਕਿਹਾ ਕਿ ਪੇਂਡੂ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਕੰਮ ਕਰ ਰਹੇ ਪੇਂਡੂ ਮੈਡੀਕਲ ਅਫਸਰਾਂ ਵੱਲੋਂ ਹੈਜ਼ਾ, ਗੈਸਟਰੋਐਂਟਰਾਈਟਿਸ, ਹੈਪੇਟਾਈਟਸ-ਏ ਅਤੇ ਈ ਵਰਗੀਆਂ ਸੂਚਨਾ ਦੇਣ ਯੋਗ ਬਿਮਾਰੀਆਂ ਦੀ ਰਿਪੋਰਟ ਕੀਤੀ ਜਾਵੇ। ਪਿੰਡਾਂ ਵਿੱਚ ਸਵੱਛਤਾ ਬਣਾਈ ਰੱਖਣ ਤੇ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.