Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਦੇਸ਼ ਨੂੰ ਬੇਰੁਜ਼ਗਾਰੀ ਅਤੇ ‘ਵੋਟ ਚੋਰੀ’ ਤੋਂ ਮੁਕਤ ਕਰਾਉਣਾ ਸਭ ਤੋਂ ਵੱਡੀ ਦੇਸ਼ ਭਗਤੀ : ਰਾਹੁਲ

24 ਸਤੰਬਰ, 2025 04:30 PM

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਬੇਰੁਜ਼ਗਾਰੀ ਤੇ ‘ਵੋਟ ਚੋਰੀ’ ਦਾ ਸਿੱਧਾ ਸਬੰਧ ਹੈ ਤੇ ਭਾਰਤ ਨੂੰ ਹੁਣ ਇਨ੍ਹਾਂ ਦੋਵਾਂ ਤੋਂ ਮੁਕਤ ਕਰਾਉਣਾ ਹੀ ਸਭ ਤੋਂ ਵੱਡੀ ਦੇਸ਼ ਭਗਤੀ ਹੈ। ਰਾਹੁਲ ਨੇ ਬਿਹਾਰ ਦੇ ਕੁਝ ਨੌਜਵਾਨਾਂ ’ਤੇ ਲਾਠੀਚਾਰਜ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੈਰ ਕਰਨ ਨਾਲ ਸਬੰਧਤ ਵੱਖ-ਵੱਖ ਵੀਡੀਓਜ਼ ‘ਐਕਸ’ ’ਤੇ ਸਾਂਝੀਆਂ ਕੀਤੀਆਂ ਤੇ ਕਿਹਾ ਕਿ ਨੌਜਵਾਨ ਪੀੜ੍ਹੀ ਸਮਝ ਚੁੱਕੀ ਹੈ ਕਿ ਅਸਲੀ ਲੜਾਈ ਸਿਰਫ ਨੌਕਰੀਆਂ ਦੀ ਨਹੀਂ ਸਗੋਂ ‘ਵੋਟ ਚੋਰੀ’ ਖ਼ਿਲਾਫ਼ ਹੈ, ਕਿਉਂਕਿ ਜਦੋਂ ਤੱਕ ਚੋਣਾਂ ਚੋਰੀ ਹੁੰਦੀਆਂ ਰਹਿਣਗੀਆਂ, ਉਦੋਂ ਤੱਕ ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਵੀ ਵਧਦੇ ਰਹਿਣਗੇ।

ਲੋਕ ਸਭਾ ਵਿਚ ਵਿਰੁੱਧ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਐਕਸ ’ਤੇ ਪੋਸਟ ਕੀਤਾ ਕਿ ਭਾਰਤ ਵਿਚ ਨੌਜਵਾਨਾਂ ਦੀ ਸਭ ਤੋਂ ਵੱਡੀ ਸਮੱਸਿਆ ਬੇਰੁਜ਼ਗਾਰੀ ਹੈ ਅਤੇ ਇਸਦਾ ਸਿੱਧਾ ਸਬੰਧ ‘ਵੋਟ ਚੋਰੀ’ ਨਾਲ ਹੈ। ਜਦੋਂ ਕੋਈ ਸਰਕਾਰ ਜਨਤਾ ਦਾ ਭਰੋਸਾ ਜਿੱਤ ਕੇ ਸੱਤਾ ਵਿਚ ਆਉਂਦੀ ਹੈ ਤਾਂ ਉਸਦੀ ਪਹਿਲੀ ਜ਼ਿੰਮੇਵਾਰੀ ਹੁੰਦੀ ਹੈ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣਾ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਇਮਾਨਦਾਰੀ ਨਾਲ ਨਹੀਂ ਜਿੱਤਦੀ ਅਤੇ ਉਹ ‘ਵੋਟ ਚੋਰੀ’ ਅਤੇ ਸੰਸਥਾਵਾਂ ਨੂੰ ਕੈਦ ਕਰ ਕੇ ਸੱਤਾ ਵਿਚ ਬਣੀ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ‘ਇਸੇ ਲਈ ਬੇਰੁਜ਼ਗਾਰੀ’ 45 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਚੁੱਕੀ ਹੈ। ਇਸੇ ਲਈ ਨੌਕਰੀਆਂ ਘਟ ਰਹੀਆਂ ਹਨ, ਭਰਤੀ ਪ੍ਰਕਿਰਿਆਵਾਂ ਢਹਿ-ਢੇਰੀ ਹੋ ਗਈਆਂ ਹਨ ਅਤੇ ਨੌਜਵਾਨਾਂ ਦਾ ਭਵਿੱਖ ਹਨੇਰੇ ਵਿਚ ਧੱਕਿਆ ਜਾ ਰਿਹਾ ਹੈ। ਇਸੇ ਲਈ ਹਰ ਪ੍ਰੀਖਿਆ ਪੇਪਰ ਲੀਕ ਅਤੇ ਹਰ ਭਰਤੀ ਭ੍ਰਿਸ਼ਟਾਚਾਰ ਦੀਆਂ ਕਹਾਣੀਆਂ ਨਾਲ ਜੁੜੀ ਰਹਿੰਦੀ ਹੈ। ਕਾਂਗਰਸ ਨੇਤਾ ਨੇ ਦੋਸ਼ ਲਗਾਇਆ ਕਿ ਦੇਸ਼ ਦੇ ਨੌਜਵਾਨ ਸਖ਼ਤ ਮਿਹਨਤ ਕਰਦੇ ਹਨ, ਸੁਫ਼ਨੇ ਦੇਖਦੇ ਹਨ ਅਤੇ ਆਪਣੇ ਭਵਿੱਖ ਲਈ ਸੰਘਰਸ਼ ਕਰਦੇ ਹਨ ਪਰ ਮੋਦੀ ਜੀ ਸਿਰਫ਼ ਆਪਣੇ ਪੀ. ਆਰ., ‘ਸੈਲੀਬ੍ਰਿਟੀਜ਼’ ਤੋਂ ਆਪਣੀ ਪ੍ਰਸ਼ੰਸਾ ਕਰਵਾਉਣ ਅਤੇ ਅਰਬਪਤੀਆਂ ਦੇ ਮੁਨਾਫ਼ੇ ਵਿਚ ਰੁੱਝੇ ਹੋਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ