Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਰਾਸ਼ਟਰੀ

ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ ਹੜਤਾਲ, ਬੈਂਕਿੰਗ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ

27 ਜਨਵਰੀ, 2026 05:27 PM

ਅੱਜ ਦੇਸ਼ ਭਰ 'ਚ ਸਰਕਾਰੀ ਬੈਂਕਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਇੱਕ ਦਿਨ ਦੀ ਹੜਤਾਲ ਕੀਤੀ ਗਈ, ਜਿਸ ਕਾਰਨ ਬੈਂਕਿੰਗ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਰਹੀਆਂ। ਇਸ ਹੜਤਾਲ ਦਾ ਸੱਦਾ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂਐਫਬੀਯੂ) ਵੱਲੋਂ ਦਿੱਤਾ ਗਿਆ ਸੀ, ਜਿਸ ਵਿੱਚ ਵੱਖ-ਵੱਖ ਬੈਂਕ ਯੂਨੀਅਨਾਂ ਸ਼ਾਮਲ ਹਨ। ਹੜਤਾਲ ਦੌਰਾਨ ਸਟੇਟ ਬੈਂਕ ਆਫ਼ ਇੰਡੀਆ, ਪੰਜਾਬ ਨੈਸ਼ਨਲ ਬੈਂਕ, ਬੈਂਕ ਆਫ਼ ਬੜੌਦਾ, ਕੈਨਰਾ ਬੈਂਕ ਸਮੇਤ ਹੋਰ ਕਈ ਸਰਕਾਰੀ ਬੈਂਕਾਂ ਦੀਆਂ ਸ਼ਾਖਾਵਾਂ ‘ਤੇ ਕੰਮਕਾਜ ਠੱਪ ਰਿਹਾ। ਬੈਂਕਾਂ ਦੇ ਕਾਊਂਟਰ ਬੰਦ ਰਹਿਣ ਕਾਰਨ ਗਾਹਕਾਂ ਨੂੰ ਨਕਦ ਲੈਣ-ਦੇਣ, ਚੈਕ ਕਲੀਅਰੈਂਸ, ਪਾਸਬੁੱਕ ਅਪਡੇਟ ਅਤੇ ਹੋਰ ਦਫ਼ਤਰੀ ਕੰਮਾਂ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਬੈਂਕ ਯੂਨੀਅਨਾਂ ਦਾ ਮੁੱਖ ਮੰਗ ਇਹ ਹੈ ਕਿ ਬੈਂਕਾਂ ਵਿੱਚ ਵੀ ਹੋਰ ਸਰਕਾਰੀ ਵਿਭਾਗਾਂ ਵਾਂਗ ਪੰਜ ਦਿਨਾਂ ਦਾ ਕੰਮਕਾਜ ਹਫ਼ਤਾ ਲਾਗੂ ਕੀਤਾ ਜਾਵੇ, ਤਾਂ ਜੋ ਕਰਮਚਾਰੀਆਂ ‘ਤੇ ਵੱਧ ਰਹੇ ਕੰਮ ਦੇ ਦਬਾਅ ਨੂੰ ਘਟਾਇਆ ਜਾ ਸਕੇ। ਇਸ ਤੋਂ ਇਲਾਵਾ ਯੂਨੀਅਨਾਂ ਵੱਲੋਂ ਖਾਲੀ ਅਸਾਮੀਆਂ ਭਰਨ, ਕਰਮਚਾਰੀਆਂ ਦੀ ਸੁਰੱਖਿਆ ਅਤੇ ਬਿਹਤਰ ਸਹੂਲਤਾਂ ਦੀ ਮੰਗ ਵੀ ਕੀਤੀ ਗਈ। ਹੜਤਾਲ ਕਾਰਨ ਸ਼ਹਿਰਾਂ ਅਤੇ ਕਸਬਿਆਂ ਵਿੱਚ ਬੈਂਕਾਂ ਬਾਹਰ ਗਾਹਕਾਂ ਦੀਆਂ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਕਈ ਲੋਕ ਬੈਂਕ ਬੰਦ ਹੋਣ ਕਾਰਨ ਨਿਰਾਸ਼ ਹੋ ਕੇ ਵਾਪਸ ਮੁੜ ਗਏ। ਹਾਲਾਂਕਿ, ਬੈਂਕ ਪ੍ਰਬੰਧਨ ਵੱਲੋਂ ਦੱਸਿਆ ਗਿਆ ਕਿ ਏਟੀਐਮ, ਯੂਪੀਆਈ, ਮੋਬਾਈਲ ਅਤੇ ਇੰਟਰਨੈੱਟ ਬੈਂਕਿੰਗ ਸੇਵਾਵਾਂ ਆਮ ਤੌਰ ‘ਤੇ ਚੱਲਦੀਆਂ ਰਹੀਆਂ, ਜਿਸ ਨਾਲ ਲੋਕਾਂ ਨੂੰ ਕੁੱਝ ਹੱਦ ਤੱਕ ਰਾਹਤ ਮਿਲੀ। ਗਾਹਕਾਂ ਦਾ ਕਹਿਣਾ ਹੈ ਕਿ ਲਗਾਤਾਰ ਛੁੱਟੀਆਂ ਅਤੇ ਹੁਣ ਹੜਤਾਲ ਕਾਰਨ ਉਨ੍ਹਾਂ ਦੇ ਜ਼ਰੂਰੀ ਵਿੱਤੀ ਕੰਮ ਰੁਕ ਗਏ ਹਨ। ਉੱਥੇ ਹੀ ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਵੱਲੋਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਅੰਦੋਲਨ ਵੀ ਕੀਤੇ ਜਾ ਸਕਦੇ ਹਨ। 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ