Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

24 ਅਪ੍ਰੈਲ, 2026 06:54 PM

ਚੰਡੀਗੜ੍ਹ : 24 ਅਪ੍ਰੈਲ 2026 ਨੂੰ ਡਾ. ਨਵਜੋਤ ਖੋਸਾ ਆਈ.ਏ.ਐਸ., ਡਾਇਰੈਕਟਰ, ਡਾਇਰੈਕਟੋਰੇਟ ਜਨਗਣਨਾ ਆਪ੍ਰੇਸ਼ਨਜ਼, ਪੰਜਾਬ ਅਤੇ ਯੂਟੀ ਚੰਡੀਗੜ੍ਹ ਅਤੇ ਸ਼੍ਰੀ ਮਨਜੀਤ ਸਿੰਘ ਬਰਾੜ ਆਈਏਐਸ, ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਤਹਿਤ ਮੀਡੀਆ ਨੂੰ, ਜਨਗਣਨਾ 2027 ਪੜਾਅ-1 (ਘਰ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ) ਬਾਰੇ ਸੰਖੇਤ ਜਾਣਕਾਰੀ ਦੇਣ ਅਤੇ ਸਵੈ-ਗਣਨਾ ਦੀ ਸ਼ੁਰੂਆਤ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਭਾਰਤ ਵਿੱਚ ਜਨਗਣਨਾ, ਜਨਗਣਨਾ ਐਕਟ, 1948 ਅਤੇ ਜਨਗਣਨਾ ਨਿਯਮਾਂ, 1990 ਦੇ ਉਪਬੰਧਾਂ ਅਧੀਨ ਕੀਤੀ ਜਾਂਦੀ ਹੈ। ਜਨਗਣਨਾ 2027 ਭਾਰਤ ਵਿੱਚ 16ਵੀਂ ਅਤੇ ਆਜ਼ਾਦੀ ਤੋਂ ਬਾਅਦ 8ਵੀਂ ਜਨਗਣਨਾ ਹੋਵੇਗੀ। ਆਖਰੀ ਜਨਗਣਨਾ 2011 ਵਿੱਚ ਕੀਤੀ ਗਈ ਸੀ, ਜਦੋਂ ਕਿ 2021 ਦੀ ਜਨਗਣਨਾ ਕੋਵਿਡ-19 ਮਹਾਂਮਾਰੀ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ।

ਇਸ ਦੌਰਾਨ ਦੱਸਿਆ ਗਿਆ ਕਿ ਜਨਗਣਨਾ ਡੇਟਾ ਸਮਾਜਿਕ-ਆਰਥਿਕ ਅਤੇ ਜਨਸੰਖਿਆ ਸਬੰਧੀ ਜਾਣਕਾਰੀ ਦੇ ਇੱਕ ਵਿਆਪਕ ਸਰੋਤ ਵਜੋਂ ਕੰਮ ਕਰਦਾ ਹੈ ਅਤੇ ਵਿਕਾਸ ਯੋਜਨਾਬੰਦੀ, ਭਲਾਈ ਯੋਜਨਾਵਾਂ ਦੇ ਨਿਰਮਾਣ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜਨਗਣਨਾ 2027 ਦੋ ਪੜਾਵਾਂ ਵਿੱਚ ਕੀਤੀ ਜਾਵੇਗੀ। ਪਹਿਲੇ ਪੜਾਅ ਤਹਿਤ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਸਵੈ-ਗਣਨਾ ਜਦਕਿ 15 ਮਈ ਤੋਂ 13 ਜੂਨ 2026 ਤੱਕ ਘਰ-ਘਰ ਜਾ ਕੇ ਗਣਨਾ ਅਤੇ ਪੜਾਅ-2 ਆਬਾਦੀ ਗਣਨਾ, 9 ਫਰਵਰੀ 2027 ਤੋਂ 28 ਫਰਵਰੀ 2027 ਤੱਕ ਤਹਿ ਕੀਤੀ ਗਈ ਹੈ। ਪਹਿਲਾ ਪੜਾਅ ਰਿਹਾਇਸ਼ੀ ਸਥਿਤੀਆਂ, ਸਹੂਲਤਾਂ ਅਤੇ ਸੰਪਤੀਆਂ ’ਤੇ ਕੇਂਦਿ੍ਰਤ ਹੈ ਅਤੇ ਆਬਾਦੀ ਗਣਨਾ ਪੜਾਅ ਲਈ ਆਧਾਰ ਬਣਾਏਗਾ।

ਡਾ. ਨਵਜੋਤ ਖੋਸਾ ਨੇ ਦੱਸਿਆ ਕਿ ਜਨਗਣਨਾ 2027 ਪਹਿਲੀ ਵਾਰ ਡਿਜੀਟਲ ਮੋਡ ਵਿੱਚ ਮੋਬਾਈਲ ਐਪਲੀਕੇਸ਼ਨਾਂ ਦੀ ਵਰਤੋਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਔਨਲਾਈਨ ਪੋਰਟਲ (https://se.census.gov.in) ਰਾਹੀਂ ਸਵੈ-ਗਣਨਾ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਲੋਕ ਨਿਰਧਾਰਤ ਸਮੇਂ ਦੌਰਾਨ ਆਪਣੇ ਵੇਰਵੇ ਭਰਕੇ ਅਤੇ ਜਮ੍ਹਾਂ ਕਰਕੇ ਇੱਕ ਵਿਲੱਖਣ ਸਵੈ-ਗਣਨਾ ਰੈਫਰੈਂਸ ਆਈਡੀ ਪ੍ਰਾਪਤ ਕਰ ਸਕਣਗੇ, ਜੋ ਫੀਲਡ ਵੈਰੀਫਿਕੇਸ਼ਨ ਦੌਰਾਨ ਗਿਣਤੀਕਾਰ ਨਾਲ ਸਾਂਝਾ ਕਰਨਾ ਹੋਵੇਗਾ। ਜਨਗਣਨਾ ਪ੍ਰਬੰਧਨ ਅਤੇ ਨਿਗਰਾਨੀ ਪ੍ਰਣਾਲੀ ਜ਼ਰੀਏ ਅਸਲ-ਸਮੇਂ ਦੀ ਨਿਗਰਾਨੀ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਘਰ ਸੂਚੀਕਰਨ ਬਲਾਕਾਂ ਦੀ ਸਿਰਜਣਾ ਲਈ ਵੈੱਬ-ਅਧਾਰਤ ਮੈਪਿੰਗ ਦੀ ਵਰਤੋਂ ਕੀਤੀ ਗਈ ਹੈ।

ਜਨਗਣਨਾ ਲਈ ਰਾਜ ਨੋਡਲ ਅਧਿਕਾਰੀ ਸ੍ਰੀ ਮਨਜੀਤ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਵਿਆਪਕ ਪ੍ਰਸ਼ਾਸਕੀ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ ਰਾਜ ਭਰ ਵਿੱਚ ਘਰ ਸੂਚੀਕਰਨ ਬਲਾਕਾਂ ਦੀ ਸਿਰਜਣਾ ਅਤੇ ਲਗਭਗ 67,000 ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ (ਰਿਜ਼ਰਵ ਸਮੇਤ) ਦੀ ਨਿਯੁਕਤੀ ਕਰਨਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜਨਗਣਨਾ ਕਾਰਜਕਰਤਾਵਾਂ ਦੀ ਸਿਖਲਾਈ ਇੱਕ ਯੋਜਨਾਬੱਧ ਅਤੇ ਪੜਾਅਵਾਰ ਢੰਗ ਨਾਲ ਕੀਤੀ ਗਈ ਹੈ। ਪੰਜਾਬ ਵਿੱਚ 52 ਮਾਸਟਰ ਟ੍ਰੇਨਰਾਂ (ਰਾਜ ਤੋਂ 36 ਅਤੇ ਡੀ.ਸੀ.ਓ., ਪੰਜਾਬ ਤੋਂ 16) ਅਤੇ 932 ਫੀਲਡ ਟ੍ਰੇਨਰਾਂ ਦੀ ਸਿਖਲਾਈ ਸਫ਼ਲਤਾਪੂਰਵਕ ਪੂਰੀ ਹੋ ਗਈ ਹੈ ਅਤੇ 16 ਅਪ੍ਰੈਲ ਤੋਂ 9 ਮਈ 2026 ਤੱਕ ਰਾਜ ਭਰ ਦੇ ਵੱਖ-ਵੱਖ ਸਥਾਨਾਂ ’ਤੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਜਨਗਣਨਾ ਅਭਿਆਸ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਅਮਲ ਲਈ ਤਿਆਰੀਆਂ ਨੂੰ ਯਕੀਨੀ ਬਣਾਇਆ ਜਾ ਸਕੇ।

ਮੀਡੀਆ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਇਹ ਕਿਹਾ ਗਿਆ ਕਿ ਮੀਡੀਆ ਲੋਕਤੰਤਰ ਦਾ ਇੱਕ ਮਹੱਤਵਪੂਰਨ ਥੰਮ੍ਹ ਹੈ, ਜਿਸ ਲਈ ਮੀਡੀਆ ਨੂੰ ਜਾਗਰੂਕਤਾ ਫੈਲਾਉਣ, ਜਨਤਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਖਾਸ ਕਰਕੇ ਡਿਜੀਟਲ ਗਣਨਾ ਅਤੇ ਡੇਟਾ ਗੁਪਤਤਾ ਬਾਰੇ ਗਲਤ ਜਾਣਕਾਰੀ ਦੇ ਟਾਕਰੇ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਬੇਨਤੀ ਕੀਤੀ ਗਈ। ਨਿਵਾਸੀਆਂ ਨੂੰ ਜਨਗਣਨਾ ਵਿੱਚ ਸਰਗਰਮੀ ਨਾਲ ਹਿੱਸਾ ਲੈਣ, ਸਹੀ ਜਾਣਕਾਰੀ ਪ੍ਰਦਾਨ ਕਰਨ ਅਤੇ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਇਹ ਦੁਹਰਾਇਆ ਗਿਆ ਕਿ ਇਸ ਪ੍ਰਕਰਿਆ ਦੌਰਾਨ ਇਕੱਤਰ ਕੀਤੀ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰਹੇਗੀ ਅਤੇ ਸਿਰਫ ਅੰਕੜਿਆਂ ਦੇ ਉਦੇਸ਼ਾਂ ਲਈ ਵਰਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਜਨਗਣਨਾ 2027 ਦੇ ਸਬੰਧ ਵਿੱਚ ਇੱਕ ਕੌਮੀ ਟੋਲ-ਫ੍ਰੀ ਹੈਲਪਲਾਈਨ ਨੰਬਰ (1855) 30.04.2026 ਤੋਂ ਪੰਜਾਬ ਵਿੱਚ ਕਾਰਜਸ਼ੀਲ ਹੋਵੇਗਾ, ਜੋ ਸਵੈ-ਗਣਨਾ, ਘਰਾਂ ਦੇ ਸੂਚੀਕਰਨ ਸਬੰਧੀ ਕਾਰਜਾਂ ਨਾਲ ਸਬੰਧਤ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਬੇੜਾ ਕਰੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ