Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਦੋਸਤੀ ਦੀ ‘ਨਵੀਂ ਇਬਾਰਤ’ ਲਿਖਣਗੇ ਭਾਰਤ-ਰੂਸ, ਪੁਤਿਨ ਬੋਲੇ–ਮੋਦੀ ਕਿਸੇ ਦੇ ਦਬਾਅ ’ਚ ਨਹੀਂ ਆਉਂਦੇ

05 ਦਸੰਬਰ, 2025 05:01 PM

ਮਾਸਕੋ : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਭਾਰਤ ਦੀ ਤਰੱਕੀ ਕਈ ਦੇਸ਼ਾਂ ਨੂੰ ਚੁਭ ਰਹੀ ਹੈ। ਉਨ੍ਹਾਂ ਭਾਰਤ ਨੂੰ ਗ੍ਰੇਟ ਪਾਵਰ ਦੱਸਿਆ ਅਤੇ ਕਿਹਾ ਕਿ ਪੀ. ਐੱਮ. ਮੋਦੀ ਕਿਸੇ ਦੇ ਦਬਾਅ ’ਚ ਨਹੀਂ ਆਉਂਦੇ। ਉਨ੍ਹਾਂ ਇਹ ਗੱਲ ਮਾਸਕੋ ’ਚ ਕਹੀ। ਉਨ੍ਹਾਂ ਕਿਹਾ ਕਿ ਭਾਰਤ ਤੇ ਰੂਸ ਮਿਲ ਕੇ ਦੋਸਤੀ ਦੀ ਨਵੀਂ ਇਬਾਰਤ ਲਿਖਣਗੇ। ਅਮਰੀਕਾ ’ਤੇ ਤੰਜ ਕੱਸਦੇ ਹੋਏ ਪੁਤਿਨ ਨੇ ਕਿਹਾ ਕਿ ਵਾਸ਼ਿੰਗਟਨ ਖੁਦ ਸਾਡੇ ਕੋਲੋਂ ਨਿਊਕਲੀਅਰ ਐਨਰਜੀ ਖਰੀਦਦਾ ਹੈ ਅਤੇ ਫਿਰ ਗਿਆਨ ਦੇਣ ਦੀ ਕੋਸ਼ਿਸ਼ ਕਰਦਾ ਹੈ। ਅਮਰੀਕਾ ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਦਾ ਕਸੂਰਵਾਰ ਠਹਿਰਾਉਣ ਦੀ ਕੋਸ਼ਿਸ਼ ਕਰਦਾ ਹੈ। ਇਹ ਸਪੱਸ਼ਟ ਤੌਰ ’ਤੇ ਦੋਹਰਾ ਰਵੱਈਆ ਹੈ, ਜਿਸ ਨੂੰ ਹੁਣ ਦੁਨੀਆ ਦੀਆਂ ਵੱਡੀਆਂ ਅਰਥਵਿਵਸਥਾਵਾਂ ਸਮਝ ਰਹੀਆਂ ਹਨ। ਅਸੀਂ ਕਿਸੇ ਦੇ ਦਬਾਅ ’ਚ ਨਹੀਂ ਆਉਂਦੇ। ਅਸੀਂ ਕਿਸੇ ਦੇ ਖਿਲਾਫ ਨਹੀਂ ਹਾਂ। ਅਸੀਂ ਬਸ ਆਪਣਾ ਹਿੱਤ ਚਾਹੁੰਦੇ ਹਾਂ। ਦੁਨੀਆ ਨੂੰ ਇਸ ਕਦਮ ਦੀ ਪ੍ਰਸ਼ੰਸਾ ਕਰਨੀ ਚਾਹੀਦੀ ਹੈ। ਮੈਂ ਸਮਝਦਾ ਹਾਂ ਕਿ ਭਾਰਤ ਨਾਲ ਅੱਜ ਦੁਨੀਆ ਦਾ ਕੋਈ ਵੀ ਦੇਸ਼ ਉਸ ਤਰ੍ਹਾਂ ਗੱਲ ਨਹੀਂ ਕਰ ਸਕਦਾ ਜਿਵੇਂ 77 ਸਾਲ ਪਹਿਲਾਂ ਕਰਦਾ ਸੀ। ਭਾਰਤ ਅੱਜ ਇਕ ਸ਼ਕਤੀਸ਼ਾਲੀ ਦੇਸ਼ ਹੈ ਅਤੇ ਉਹ ਪਹਿਲਾਂ ਵਾਂਗ ਬ੍ਰਿਟਿਸ਼ ਰਾਜ ਦੇ ਅਧੀਨ ਨਹੀਂ ਹੈ। ਖਾਸ ਤੌਰ ’ਤੇ ਮੋਦੀ ਦੇ ਰਾਜ ’ਚ ਉਹ ਕਿਸੇ ਦੇ ਦਬਅ ’ਚ ਆਉਣ ਵਾਲਾ ਨਹੀਂ। ਭਾਰਤ ਵਾਸੀ ਇਸ ਗੱਲ ’ਤੇ ਮਾਣ ਕਰ ਸਕਦੇ ਹਨ।

ਮਿਲ ਸਕਦੇ ਹਨ ਸੈਮੀ-ਕ੍ਰਾਯੋਜੈਨਿਕ ਇੰਜਣ
ਰੂਸ ਪੁਲਾੜ ਖੇਤਰ ’ਚ ਭਾਰਤ ਦੇ ਨਾਲ ਆਪਣੇ ਸਬੰਧ ਮਜ਼ਬੂਤ ਕਰਦੇ ਹੋਏ ਆਪਣੇ ਸੈਮੀ-ਕ੍ਰਾਯੋਜੈਨਿਕ ਰਾਕੇਟ ਇੰਜਣ ਆਰ. ਡੀ.-191 ਦੀ ਸਪਲਾਈ ਕਰਨ ਅਤੇ ਇਸ ਦੇ ਨਿਰਮਾਣ ਦੀ ਤਕਨੀਕ ਭਾਰਤ ਨੂੰ ਦੇਣ ਲਈ ਤਿਆਰ ਹੈ। ਇਹ ਕਦਮ ਭਾਰਤੀ ਪੁਲਾੜ ਪ੍ਰੋਗਰਾਮਾਂ ਲਈ ਬੇਹੱਦ ਅਹਿਮ ਸਾਬਤ ਹੋ ਸਕਦਾ ਹੈ। ਰੂਸੀ ਪੁਲਾੜ ਏਜੰਸੀ ਰੋਸਕੋਸਮੋਸ ਦੇ ਡਾਇਰੈਕਟਰ ਜਨਰਲ ਦਿਮਿਤ੍ਰੀ ਬਕਾਨੋਵ ਨੇ ਇਕ ਟੀ. ਵੀ. ਚੈਨਲ ਨੂੰ ਦੱਸਿਆ ਕਿ ਭਾਰਤ ਨਾਲ ਰਾਕੇਟ ਇੰਜਣ ਦਾ ਸੌਦਾ ਹੋਣ ਵਾਲਾ ਹੈ।

ਉਨ੍ਹਾਂ ਮਨੁੱਖੀ ਪੁਲਾੜ ਉਡਾਣ ਤੇ ਪੁਲਾੜ ਸਟੇਸ਼ਨ ਦੇ ਵਿਕਾਸ ’ਚ ਵੀ ਸਹਿਯੋਗ ਦੀ ਸੰਭਾਵਨਾ ਪ੍ਰਗਟ ਕੀਤੀ। ਹਾਲਾਂਕਿ ਬਕਾਨੋਵ ਨੇ ਇੰਜਣ ਦੀ ਕਿਸਮ ਦਾ ਵਰਣਨ ਨਹੀਂ ਕੀਤਾ ਪਰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਇਕ ਸੈਮੀ-ਕ੍ਰਾਯੋਜੈਨਿਕ ਇੰਜਣ ਹੋਵੇਗਾ। ਦੋਵਾਂ ਦੇਸ਼ਾਂ ਦਰਮਿਆਨ ਰਾਕੇਟ ਇੰਜਣ ਸੌਦੇ ’ਤੇ ਪਿਛਲੇ ਕੁਝ ਸਾਲਾਂ ਤੋਂ ਗੱਲਬਾਤ ਚੱਲ ਰਹੀ ਸੀ। ਬ੍ਰਹਿਮੋਸ ਤੋਂ ਬਾਅਦ ਇਹ ਰੂਸ ਤੇ ਭਾਰਤ ਵਿਚਾਲੇ ਦੂਜਾ ਪ੍ਰਮੁੱਖ ਸੌਦਾ ਹੋਵੇਗਾ।

ਅਜਿਹੀ ਸੀ ਪਹਿਲੀ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਪਹਿਲੀ ਮੁਲਾਕਾਤ 25 ਸਾਲ ਪਹਿਲਾਂ ਮਾਸਕੋ ’ਚ ਹੋਈ ਸੀ। ਮੋਦੀ ਉਸ ਵੇਲੇ ਗੁਜਰਾਤ ਦੇ ਮੁੱਖ ਮੰਤਰੀ ਸਨ ਅਤੇ ਤੱਤਕਾਲੀਨ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਨਾਲ ਰੂਸ ਦੇ ਦੌਰੇ ’ਤੇ ਗਏ ਸਨ। ਉਸ ਦੌਰਾਨ ਭਾਰਤ-ਰੂਸ ਸਬੰਧਾਂ ’ਚ ਹੋਰ ਮਜ਼ਬੂਤੀ ਆਈ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ