Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਦ੍ਰਿੜ੍ਹ ਇਰਾਦੇ, ਪਰਿਵਾਰਕ ਸਹਿਯੋਗ ਅਤੇ ਸਿਹਤ ਵਿਭਾਗ ਦੀ ਮਦਦ ਨਾਲ ਨਸ਼ੇ ਦੀ ਬਿਮਾਰੀ ਤੋਂ ਪੂਰੀ ਤਰ੍ਹਾਂ ਮੁਕਤੀ ਸੰਭਵ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ

02 ਜਨਵਰੀ, 2026 01:30 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ )ਨਵੇਂ ਸਾਲ ਦੀ ਸ਼ੁਰੂਆਤ ਮੌਕੇ ਮਾਣਯੋਗ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਿੰਦਰਜੀਤ ਸਿੰਘ ਜੀ ਵੱਲੋਂ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਇਲਾਜ ਅਧੀਨ ਨਸ਼ਾ ਰੋਗੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਤੋਂ ਬਾਹਰ ਨਿਕਲ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਦਾ ਸੱਦਾ ਦਿੱਤਾ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਨਸ਼ਾ ਸਿਰਫ਼ ਸਰੀਰਕ ਸਿਹਤ ਨੂੰ ਹੀ ਨੁਕਸਾਨ ਨਹੀਂ ਪਹੁੰਚਾਉਂਦਾ, ਸਗੋਂ ਵਿਅਕਤੀ ਨੂੰ ਆਪਣੇ ਪਰਿਵਾਰ ਅਤੇ ਸਮਾਜ ਤੋਂ ਵੀ ਦੂਰ ਕਰ ਦਿੰਦਾ ਹੈ। ਉਨ੍ਹਾਂ ਨੇ ਨਸ਼ਾ ਰੋਗੀਆਂ ਨੂੰ ਮਾੜੀ ਸੰਗਤ ਦਾ ਸਾਥ ਛੱਡਣ, ਸਕਾਰਾਤਮਕ ਸੋਚ ਅਪਣਾਉਣ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਵਾਪਸ ਮੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਨਸ਼ੇ ਤੋਂ ਮੁਕਤ ਹੋ ਕੇ ਵਿਅਕਤੀ ਨਾ ਸਮਾਜ ਲਈ ਆਦਰਸ਼ ਬਣ ਸਕਦਾ ਹੈ, ਸਗੋਂ ਆਪਣੇ ਮਾਪਿਆਂ ਦਾ ਸਿਰ ਵੀ ਮਾਣ ਨਾਲ ਉੱਚਾ ਕਰ ਸਕਦਾ ਹੈ।
 
ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਮੁਫ਼ਤ ਇਲਾਜ, ਕਾਊਂਸਲਿੰਗ, ਦਵਾਈਆਂ ਅਤੇ ਮਨੋਵਿਗਿਆਨਿਕ ਸਹਾਇਤਾ ਉਪਲਬੱਧ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਨਸ਼ਾ ਰੋਗੀਆਂ ਨੂੰ ਅਪੀਲ ਕੀਤੀ ਕਿ ਉਹ ਇਲਾਜ ਨੂੰ ਪੂਰੀ ਨਿਸ਼ਠਾ ਨਾਲ ਅਪਣਾਉਣ ਅਤੇ ਨਸ਼ਾ ਮੁਕਤ ਜੀਵਨ ਵੱਲ ਕਦਮ ਵਧਾਉਣ।
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਨਸ਼ਾ ਰੋਗੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਲਤੀ ਹਰ ਇਕ ਇਨਸਾਨ ਤੋਂ ਹੋ ਸਕਦੀ ਹੈ, ਪਰ ਉਸ ਗਲਤੀ ਨੂੰ ਸਮੇਂ ਸਿਰ ਮੰਨ ਕੇ ਉਸ ਨੂੰ ਸੁਧਾਰਨਾ ਹੀ ਅਸਲ ਸਫਲਤਾ ਹੈ। ਉਨ੍ਹਾਂ ਨੇ ਕਿਹਾ ਕਿ ਦ੍ਰਿੜ੍ਹ ਇਰਾਦੇ, ਪਰਿਵਾਰਕ ਸਹਿਯੋਗ ਅਤੇ ਸਿਹਤ ਵਿਭਾਗ ਦੀ ਮਦਦ ਨਾਲ ਨਸ਼ੇ ਤੋਂ ਪੂਰੀ ਤਰ੍ਹਾਂ ਮੁਕਤੀ ਸੰਭਵ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ