Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਧੀਆਂ ਦੀ ਗਰਭ ਵਿੱਚ ਹੱਤਿਆ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ : ਡਾ. ਹਰੀਸ਼ ਕਿਰਪਾਲ

ਧੀਆਂ ਦੀ ਗਰਭ ਵਿੱਚ ਹੱਤਿਆ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ : ਡਾ. ਹਰੀਸ਼ ਕਿਰਪਾਲ

14 ਮਈ, 2026 04:21 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਨੂੰ ਸੰਤੁਲਿਤ ਬਣਾਈ ਰੱਖਣ ਅਤੇ ਕੁੜੀ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ’ਤੇ ਨਕੇਲ ਕੱਸਣ ਲਈ ਸਿਹਤ ਵਿਭਾਗ ਨੇ ਆਪਣੀ ਨਿਗਰਾਨੀ ਹੋਰ ਤੇਜ਼ ਕਰ ਦਿੱਤੀ ਹੈ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵੱਲੋਂ ਅੱਜ ਨਵਾਂਸ਼ਹਿਰ ਦੇ ਪੰਜ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ ਸੈਂਟਰਾਂ ਦੇ ਰਜਿਸਟਰ, ਮਰੀਜ਼ਾਂ ਦੇ ਰਿਕਾਰਡ, ਲਾਜ਼ਮੀ ਫਾਰਮਾਂ ਅਤੇ ਹੋਰ ਦਸਤਾਵੇਜ਼ਾਂ ਦੀ ਗਹਿਰਾਈ ਨਾਲ ਪੜਤਾਲ ਕੀਤੀ ਗਈ ਤਾਂ ਜੋ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।
 
ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਕਾਨੂੰਨੀ ਅਪਰਾਧ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਜਾਂ ਸੈਂਟਰ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਦੋਸ਼ੀ ਪਾਏ ਜਾਣ ’ਤੇ ਜੁਰਮਾਨੇ ਦੇ ਨਾਲ ਕੈਦ ਦੀ ਸਜ਼ਾ ਵੀ ਹੋ ਸਕਦੀ ਹੈ।
 
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮਕਸਦ ਕੇਵਲ ਕਾਨੂੰਨੀ ਕਾਰਵਾਈ ਕਰਨਾ ਹੀ ਨਹੀਂ, ਸਗੋਂ ਸਮਾਜ ਵਿੱਚ ਧੀਆਂ ਪ੍ਰਤੀ ਸਕਾਰਾਤਮਕ ਸੋਚ ਪੈਦਾ ਕਰਨਾ ਵੀ ਹੈ। ਧੀ ਘਰ ਦੀ ਸ਼ਾਨ ਅਤੇ ਸਮਾਜ ਦੀ ਤਾਕਤ ਹੈ। ਹਰ ਖੇਤਰ ਵਿੱਚ ਔਰਤਾਂ ਦੇ ਯੋਗਦਾਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜਨਮ ਤੋਂ ਪਹਿਲਾਂ ਮਾਰਨਾ ਮਨੁੱਖਤਾ ਵਿਰੁੱਧ ਜੁਰਮ ਹੈ।
 
ਡਾ. ਕਿਰਪਾਲ ਨੇ ਸਾਰੇ ਅਲਟਰਾਸਾਊਂਡ ਸੈਂਟਰਾਂ ਨੂੰ ਹਦਾਇਤ ਕੀਤੀ ਕਿ ਉਹ ਐਕਟ ਤਹਿਤ ਨਿਰਧਾਰਿਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਰਿਕਾਰਡ ਨੂੰ ਪੂਰੀ ਪਾਰਦਰਸ਼ਤਾ ਨਾਲ ਸੰਭਾਲਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਜਿਹੀਆਂ ਚੈਕਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਲਿੰਗ ਜਾਂਚ ਵਰਗੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ।
 
ਇਸ ਮੌਕੇ ਕਾਰਜਕਾਰੀ ਪੀ.ਐਨ.ਡੀ.ਟੀ. ਕੋਆਰਡੀਨੇਟਰ ਹਰਨੇਕ ਸਿੰਘ ਵੀ ਟੀਮ ਨਾਲ ਮੌਜੂਦ ਰਹੇ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ