Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਪੰਜਾਬ

ਧੀਆਂ ਨੂੰ ਬਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ- ਗਰਭ ਵਿੱਚ ਹੱਤਿਆ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ : ਡਾ. ਹਰੀਸ਼ ਕਿਰਪਾਲ

19 ਅਗਸਤ, 2026 06:26 PM

ਬਲਾਚੌਰ (ਮਨੋਰੰਜਨ ਕਾਲੀਆ) : ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਨੂੰ ਸੰਤੁਲਿਤ ਬਣਾਈ ਰੱਖਣ ਅਤੇ ਕੁੜੀ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ’ਤੇ ਨਕੇਲ ਕੱਸਣ ਲਈ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਆਪਣੀ ਨਿਗਰਾਨੀ ਹੋਰ ਤੇਜ਼ ਕਰ ਦਿੱਤੀ ਹੈ। ਸਿਵਲ ਸਰਜਨ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵੱਲੋਂ ਅੱਜ ਬਲਾਚੌਰ ਦੇ ਪੰਜ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ ਸੈਂਟਰਾਂ ਦੇ ਰਜਿਸਟਰ, ਮਰੀਜ਼ਾਂ ਦੇ ਰਿਕਾਰਡ, ਲਾਜ਼ਮੀ ਫਾਰਮਾਂ ਅਤੇ ਹੋਰ ਦਸਤਾਵੇਜ਼ਾਂ ਦੀ ਗਹਿਰਾਈ ਨਾਲ ਪੜਤਾਲ ਕੀਤੀ ਗਈ ਤਾਂ ਜੋ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।
 
ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਕਾਨੂੰਨੀ ਅਪਰਾਧ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਜਾਂ ਸੈਂਟਰ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਦੋਸ਼ੀ ਪਾਏ ਜਾਣ ’ਤੇ ਜੁਰਮਾਨੇ ਦੇ ਨਾਲ ਕੈਦ ਦੀ ਸਜ਼ਾ ਵੀ ਹੋ ਸਕਦੀ ਹੈ।
 
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮਕਸਦ ਕੇਵਲ ਕਾਨੂੰਨੀ ਕਾਰਵਾਈ ਕਰਨਾ ਹੀ ਨਹੀਂ, ਸਗੋਂ ਸਮਾਜ ਵਿੱਚ ਧੀਆਂ ਪ੍ਰਤੀ ਸਕਾਰਾਤਮਕ ਸੋਚ ਪੈਦਾ ਕਰਨਾ ਵੀ ਹੈ। ਧੀ ਘਰ ਦੀ ਸ਼ਾਨ ਅਤੇ ਸਮਾਜ ਦੀ ਤਾਕਤ ਹੈ। ਹਰ ਖੇਤਰ ਵਿੱਚ ਔਰਤਾਂ ਦੇ ਯੋਗਦਾਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜਨਮ ਤੋਂ ਪਹਿਲਾਂ ਮਾਰਨਾ ਮਨੁੱਖਤਾ ਵਿਰੁੱਧ ਜੁਰਮ ਹੈ।
 
ਡਾ. ਕਿਰਪਾਲ ਨੇ ਸਾਰੇ ਅਲਟਰਾਸਾਊਂਡ ਸੈਂਟਰਾਂ ਨੂੰ ਹਦਾਇਤ ਕੀਤੀ ਕਿ ਉਹ ਐਕਟ ਤਹਿਤ ਨਿਰਧਾਰਿਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਰਿਕਾਰਡ ਨੂੰ ਪੂਰੀ ਪਾਰਦਰਸ਼ਤਾ ਨਾਲ ਸੰਭਾਲਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਜਿਹੀਆਂ ਚੈਕਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਲਿੰਗ ਜਾਂਚ ਵਰਗੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ।
 
ਇਸ ਮੌਕੇ ਕਾਰਜਕਾਰੀ ਪੀ.ਐਨ.ਡੀ.ਟੀ. ਕੋਆਰਡੀਨੇਟਰ ਹਰਨੇਕ ਸਿੰਘ ਵੀ ਟੀਮ ਨਾਲ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ

ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ