Tuesday, July 14, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਪੰਜਾਬ

ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ

14 ਜੁਲਾਈ, 2026 05:12 PM
 
ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਮਾਣ-ਸਤਿਕਾਰ ਅਤੇ ਬਣਦੀ ਨੁਮਾਇੰਦਗੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧੋਬੀ ਸਮਾਜ ਵੱਲੋਂ ਇਸ ਸਮਾਜ ਵਿਚਲੇ ਵੱਖ ਵੱਖ ਉਪ ਵਰਗਾਂ ਲਈ ਨੁਮਾਇੰਦਗੀ ਸਬੰਧੀ ਮੰਗ ਬਿਲਕੁਲ ਜਾਇਜ਼ ਹੈ ਅਤੇ ਇਸ ਮਾਮਲੇ ਨੂੰ ਉਹ ਨਿੱਜੀ ਤੌਰ 'ਤੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਜਲਦ ਢੁੱਕਵਾਂ ਹੱਲ ਕਰਵਾਉਣਗੇ।
 
ਸੁਨਾਮ ਦੇ ਵ੍ਹਾਈਟ ਰੋਜ਼ ਹਾਲ ਵਿਖੇ ਧੋਬੀ ਮਹਾਂਸਭਾ ਵੱਲੋਂ ਕਰਵਾਏ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਬਣੀ ਹੈ। ਇਸ ਲਈ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸਮਾਜ ਦੇ ਹਰੇਕ ਵਰਗ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਭਾਗੀਦਾਰ ਬਣਾਇਆ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ।
 
ਉਨ੍ਹਾਂ ਕਿਹਾ ਕਿ ਇਸੇ ਸੋਚ ਤਹਿਤ ਸਰਕਾਰ ਨੇ ਵੱਖ-ਵੱਖ ਵਰਗਾਂ ਲਈ ਬੋਰਡਾਂ, ਕਮਿਸ਼ਨਾਂ ਅਤੇ ਸਲਾਹਕਾਰ ਕਮੇਟੀਆਂ ਦਾ ਗਠਨ ਕੀਤਾ ਹੈ ਤਾਂ ਜੋ ਹਰ ਭਾਈਚਾਰੇ ਦੀ ਆਵਾਜ਼ ਸਿੱਧੀ ਸਰਕਾਰ ਤੱਕ ਪਹੁੰਚ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋ ਸਕੇ।
 
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਧੋਬੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਮੌਜੂਦਾ ਵੈਲਫੇਅਰ ਬੋਰਡ ਦੇ ਨਾਮ ਅਤੇ ਢਾਂਚੇ ਕਾਰਨ ਭਾਈਚਾਰੇ ਦੇ ਕਈ ਉਪ-ਵਰਗਾਂ ਨੂੰ ਲੋੜੀਂਦੀ ਨੁਮਾਇੰਦਗੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਕੋਲ ਦੋਵੇਂ ਵਿਕਲਪ ਵਿਚਾਰ ਅਧੀਨ ਹਨ—ਲੋੜ ਪੈਣ 'ਤੇ ਮੌਜੂਦਾ ਬੋਰਡ ਦੇ ਨਾਮ ਅਤੇ ਢਾਂਚੇ ਵਿੱਚ ਸੋਧ ਕੀਤੀ ਜਾਵੇਗੀ ਜਾਂ ਸਮੁੱਚੇ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਨੂੰ ਯਕੀਨੀ ਬਣਾਉਣ ਲਈ ਨਵਾਂ ਢੁੱਕਵਾਂ ਪ੍ਰਬੰਧ ਕੀਤਾ ਜਾਵੇਗਾ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਇੱਕ ਵਰਗ ਦੀ ਨਹੀਂ, ਸਗੋਂ ਪੰਜਾਬ ਦੇ ਹਰ ਨਾਗਰਿਕ ਦੀ ਸਰਕਾਰ ਹੈ। ਸਰਕਾਰ ਦੀ ਨੀਤੀ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਅਤੇ ਵਿਕਾਸ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਹੈ।
 
ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦੇ ਦੌਰ ਦੌਰਾਨ ਬਹੁਤ ਦੁੱਖ ਅਤੇ ਤ੍ਰਾਸਦੀ ਦਾ ਸਾਹਮਣਾ ਕੀਤਾ ਹੈ। ਉਸ ਸਮੇਂ ਚਾਹੇ ਕੋਈ ਵੀ ਬੇਕਸੂਰ ਕਿਸੇ ਵੀ ਧਿਰ ਦੀ ਗੋਲੀ ਦਾ ਸ਼ਿਕਾਰ ਹੋਇਆ ਹੋਵੇ, ਹਰ ਮੌਤ ਨੇ ਇੱਕ ਪਰਿਵਾਰ ਨੂੰ ਅਸਹਿਣਯੋਗ ਦਰਦ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਇਤਿਹਾਸ ਵਜੋਂ ਹੀ ਦੇਖਿਆ ਜਾਣਾ ਚਾਹੀਦਾ ਹੈ, ਪਰ ਅਜਿਹੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ ਜੋ ਅੱਜ ਦੇ ਪੰਜਾਬ ਦੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਭਾਵਿਤ ਕਰੇ।
 
ਉਨ੍ਹਾਂ ਸਮੂਹ ਸਿਆਸੀ ਪਾਰਟੀਆਂ, ਸਮਾਜਿਕ ਸੰਸਥਾਵਾਂ, ਧਾਰਮਿਕ ਆਗੂਆਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਸੰਵੇਦਨਸ਼ੀਲ ਮਾਮਲਿਆਂ 'ਤੇ ਬੋਲਦਿਆਂ ਸੰਜਮ, ਜ਼ਿੰਮੇਵਾਰੀ ਅਤੇ ਸੂਬੇ ਦੇ ਵੱਡੇ ਹਿੱਤ ਨੂੰ ਧਿਆਨ ਵਿੱਚ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਬਹੁਤ ਕੁਰਬਾਨੀਆਂ ਤੋਂ ਬਾਅਦ ਅਮਨ ਦਾ ਮਾਹੌਲ ਹਾਸਲ ਕੀਤਾ ਹੈ ਅਤੇ ਇਸ ਨੂੰ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਸਮਾਜਿਕ ਸਦਭਾਵਨਾ ਅਤੇ ਆਪਸੀ ਭਾਈਚਾਰਾ ਹੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਸੰਪੂਰਨ ਪੰਜਾਬ ਧੋਬੀ ਸਮਾਜ ਸੇਵਾ ਸੰਮਤੀ ਪੰਜਾਬ ਪ੍ਰਦੇਸ਼ ਦੇ ਪ੍ਰੀਤਮ ਕੁਮਾਰ ਅਖਰਿਆ, ਚੇਅਰਮੈਨ ਜਗਦੀਸ਼ ਰਜੋਰੀਆ  ਪਟਿਆਲਾ, ਸੁਨਾਮ ਦੇ ਪ੍ਰਧਾਨ ਮਨੋਹਰ ਲਾਲ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜਨੇਜਾ, ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਮਾਹੀ ਮਹੰਤ, ਯਸ਼ਪਾਲ ਮੰਗਲਾ, ਰਾਜਨ ਸਿੰਗਲਾ ਅਤੇ ਹੋਰ ਆਗੂ ਹਾਜ਼ਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ

ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ

ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ

ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ

ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ

High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ

ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ

ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ

ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ

ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ

ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ