ਪ੍ਰੀਤ ਪੱਤੀ
ਖਰੜ - ਨਗਰ ਕੌਂਸਲ ਲਾਲੜੂ ਤੋਂ ਤਬਾਦਲਾ ਕਰਕੇ ਖਰੜ ਵਿਖੇ ਕਾਰਜਸਾਧਕ ਅਫਸਰ ਵਜੋਂ ਚਾਰਜ ਸੰਭਾਲਣ ਉਪਰੰਤ ਅਸ਼ੋਕ ਪਠਾਰੀਆ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ, ਸਫਾਈ ਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਹੋਵੇਗਾ। ਅਸ਼ੋਕ ਪਠਾਰੀਆ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰ ਕੰਮ ਦੀ ਪਾਰਦਰਸ਼ੀ ਢੰਗ ਨਾਲ ਨਿਗਰਾਨੀ ਕੀਤੀ ਜਾਵੇਗੀ। ਅਸ਼ੋਕ ਪਠਾਰੀਆ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਦਾ ਸਾਥ ਦੇਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਿਕਸਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ |