ਮਨੋਰੰਜਨ ਕਾਲੀਆ
ਨਵਾਂਸ਼ਹਿਰ : ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕੈਂਪ ਆਫਿਸ ਵਿਖੇ ਕੌਮੀ ਝੰਡਾ ਲਹਿਰਾ ਕੇ ਜ਼ਿਲ੍ਹਾ ਵਾਸੀਆਂ ਨੂੰ 79ਵੇਂ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਬਾਦਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੇ ਜ਼ਿਲ੍ਹੇ, ਸੂਬੇ ਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਝੰਡਾ ਲਹਿਰਾਉਣ ਉਪਰੰਤ ਸ਼ਿਵਾਲਿਕ ਪਬਲਿਕ ਸਕੂਲ, ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਣ ਪੇਸ਼ ਕੀਤਾ।