Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਨਵੇਂ ਸਾਲ ਮੌਕੇ ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ! 3 ਕਰੋੜ ਲੋਕਾਂ ਨੂੰ ਮਿਲੇਗਾ 10 ਲੱਖ ਰੁਪਏ ਦਾ ਮੁਫ਼ਤ ਇਲਾਜ

02 ਜਨਵਰੀ, 2026 08:15 PM

ਚੰਡੀਗੜ੍ਹ/ਜਲੰਧਰ : ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਇਕ ਇਤਿਹਾਸਕ ਕਦਮ ਚੁੱਕਦੇ ਹੋਏ ਸੂਬੇ ਦੇ ਤਿੰਨ ਕਰੋੜ ਨਿਵਾਸੀਆਂ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਲਾਗੂ ਕੀਤੀ ਜਾ ਰਹੀ ਹੈ, ਜਿਸ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇੰਸ਼ੋਰੈਂਸ ਕਵਰ ਦਿੱਤਾ ਜਾਵੇਗਾ। ਇਹ ਜਾਣਕਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸੈਕੰਡਰੀ ਅਤੇ ਟਰਸ਼ਰੀ ਕੇਅਰ ਇਲਾਜ ਦੌਰਾਨ ਕਿਸੇ ਵੀ ਪੰਜਾਬੀ ਨੂੰ ਆਪਣੀ ਜੇਬ ਵਿਚੋਂ ਇਕ ਰੁਪਇਆ ਵੀ ਖ਼ਰਚਣਾ ਨਾ ਪਵੇ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ‘ਸਰਬੱਤ ਦੇ ਭਲੇ’ ਦੇ ਸਿਧਾਂਤ ’ਤੇ ਆਧਾਰਿਤ ਹੈ, ਜਿਸ ਵਿੱਚ ਨਾ ਤਾਂ ਕਿਸੇ ਧਰਮ ਦੇ ਆਧਾਰ ’ਤੇ ਭੇਦਭਾਵ ਹੈ ਅਤੇ ਨਾ ਹੀ ਕੋਈ ਆਰਥਿਕ ਜਾਂ ਸਮਾਜਿਕ ਐਕਸਕਲੂਜ਼ਨ ਕ੍ਰਾਈਟੇਰੀਆ। ਸਿਹਤ ਮੰਤਰੀ ਨੇ ਸਪਸ਼ਟ ਕੀਤਾ ਕਿ ਪੰਜਾਬ ਦਾ ਹਰ ਉਹ ਨਿਵਾਸੀ, ਜਿਸ ਕੋਲ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਹੈ, ਇਸ ਯੋਜਨਾ ਲਈ ਪੂਰੀ ਤਰ੍ਹਾਂ ਯੋਗ ਹੋਵੇਗਾ। ਇਸ ਤਹਿਤ ਸੂਬੇ ਦੇ ਲਗਭਗ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਇੰਸ਼ੋਰੈਂਸ ਕਵਰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਆਪਣੀ ਕਿਸਮ ਦੀ ਦੁਨੀਆ ਦੀ ਪਹਿਲੀ ਯੂਨੀਵਰਸਲ ਸਿਹਤ ਯੋਜਨਾ ਹੈ, ਜਿਸ ਵਿੱਚ 100 ਫੀਸਦੀ ਆਬਾਦੀ ਨੂੰ ਕਵਰ ਕੀਤਾ ਜਾ ਰਿਹਾ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਲਈ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਪਬਲਿਕ ਸੈਕਟਰ ਦੀਆਂ ਇੰਸ਼ੋਰੈਂਸ ਕੰਪਨੀਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਾਮਿਲਨਾਡੂ ਵਿੱਚ ਇਹ ਮਾਡਲ ਸਫ਼ਲਤਾਪੂਰਵਕ ਲਾਗੂ ਹੈ ਅਤੇ ਪੰਜਾਬ ਸਰਕਾਰ ਨੇ ਵੀ ਉਸ ਤਜਰਬੇ ਤੋਂ ਪ੍ਰੇਰਨਾ ਲਈ ਹੈ। ਉਨ੍ਹਾਂ ਅਨੁਸਾਰ 15 ਤਰੀਖ਼ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਯੋਜਨਾ ਦੀ ਸਰਕਾਰੀ ਤੌਰ ’ਤੇ ਲਾਂਚਿੰਗ ਕਰਨਗੇ। ਇਸ ਤੋਂ ਬਾਅਦ ਸੂਬੇ ਭਰ ਵਿੱਚ 9,000 ਤੋਂ ਵੱਧ ਸਰਕਾਰੀ ਸੇਵਾ ਕੇਂਦਰਾਂ ਅਤੇ ਪਿੰਡਾਂ ਵਿੱਚ ਖ਼ਾਸ ਕੈਂਪ ਲਗਾ ਕੇ ਲੋਕਾਂ ਦੇ ਸਿਹਤ ਕਾਰਡ ਬਣਾਏ ਜਾਣਗੇ। ਸਿਹਤ ਮੰਤਰੀ ਨੇ ਕਿਹਾ ਕਿ ਇਕ ਵਾਰ ਇਨਰੋਲਮੈਂਟ ਹੋਣ ਮਗਰੋਂ ਕਾਰਡ ਤਿਆਰ ਹੋਣ ਵਿੱਚ ਲਗਭਗ 15 ਦਿਨ ਲੱਗਣਗੇ। ਸਰਕਾਰ ਦੀ ਕੋਸ਼ਿਸ਼ ਹੈ ਕਿ ਅਗਲੇ ਤਿੰਨ ਤੋਂ ਚਾਰ ਮਹੀਨਿਆਂ ਵਿੱਚ ਪੰਜਾਬ ਦੇ ਹਰ ਨਾਗਰਿਕ ਦੀ ਜੇਬ ਵਿੱਚ 10 ਲੱਖ ਰੁਪਏ ਦਾ ਸਿਹਤ ਇੰਸ਼ੋਰੈਂਸ ਕਾਰਡ ਹੋਵੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਕਸਰ ਅਚਾਨਕ ਬੀਮਾਰੀ, ਦਿਲ ਦਾ ਦੌਰਾ, ਸਟਰੋਕ ਜਾਂ ਹਾਦਸਿਆਂ ਕਾਰਨ ਪਰਿਵਾਰ ਆਰਥਿਕ ਤੌਰ ’ਤੇ ਤਬਾਹ ਹੋ ਜਾਂਦੇ ਹਨ, ਘਰ-ਜ਼ਮੀਨ ਵੇਚਣੀ ਪੈਂਦੀ ਹੈ ਅਤੇ ਲੋਕ ਕਰਜ਼ੇ ਹੇਠ ਦਬ ਜਾਂਦੇ ਹਨ। ਇਹ ਯੋਜਨਾ ਅਜਿਹੀਆਂ ਸਾਰੀਆਂ ਮੁਸ਼ਕਲਾਂ ਤੋਂ ਪੰਜਾਬੀਆਂ ਨੂੰ ਰਾਹਤ ਦੇਵੇਗੀ। ਉਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ 4 ਕਰੋੜ 59 ਲੱਖ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਅਤੇ ਮੁਫ਼ਤ ਦਵਾਈਆਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਮੇਂ ’ਤੇ ਇਲਾਜ ਅਤੇ ਦਵਾਈ ਮਿਲਣ ਨਾਲ ਭਵਿੱਖ ਵਿੱਚ ਕੈਂਸਰ ਸਮੇਤ ਕਈ ਕਰੋਨਿਕ ਬੀਮਾਰੀਆਂ ਵਿੱਚ ਕਮੀ ਆਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ ਹੈ, ਜੋ ਆਉਣ ਵਾਲੇ ਸਾਲਾਂ ਵਿੱਚ ਸੂਬੇ ਦੀ ਸਿਹਤ ਪ੍ਰਣਾਲੀ ਦੀ ਤਸਵੀਰ ਹੀ ਬਦਲ ਦੇਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼