Monday, May 18, 2026
BREAKING
ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ ਬਲੱਡ ਪ੍ਰੈਸ਼ਰ ਪ੍ਰਤੀ ਲਾਪ੍ਰਵਾਹੀ ਪੈ ਸਕਦੀ ਮਹਿੰਗੀ : ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਗਰਮੀ ਤੇ ਬਰਸਾਤ ’ਚ ਦੂਸ਼ਿਤ ਪਾਣੀ ਨਾਲ ਫੈਲਦੀਆਂ ਖ਼ਤਰਨਾਕ ਬਿਮਾਰੀਆਂ, ਲੋਕ ਰਹਿਣ ਸਾਵਧਾਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸੀਨੀਅਰ ਸਿਟੀਜਨ ਐਸੋਸੀਏਸ਼ਨ ਨੇ ਲਾਇਆ ਪੰਛੀਆਂ ਲਈ ਪਾਣੀ ਵਾਲੇ ਬਰਤਨ ਤੇ ਬੂਟਿਆਂ ਦਾ ਲੰਗਰ    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ, ਪੜ੍ਹੋ ਪੂਰੀ ਖ਼ਬਰ ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ ਰੋੜ੍ਹਿਆ ਦੁੱਧ ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ ਹੁਣ ਫਟੇਗਾ 'ਫਿਊਲ ਬੰਬ' ! ਅਸਮਾਨੀਂ ਪੁੱਜ ਜਾਣਗੀਆਂ ਤੇਲ ਦੀਆਂ ਕੀਮਤਾਂ, ਟਰੰਪ ਦੀ 'ਛੋਟ' ਖ਼ਤਮ

ਰਾਸ਼ਟਰੀ

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

18 ਮਈ, 2026 06:19 PM
ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ (26) ਵਾਸੀ ਗੁਰਵਾਲੀ ਗੇਟ,ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਦਾ ਅਪਰਾਧਿਕ ਪਿਛੋਕੜ ਹੈ, ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮ.ਐਮ. ਗਲੈਡੀਏਟਰ (ਤੁਰਕੀ ਦਾ ਬਣਿਆ), ਇੱਕ 9 ਐਮ.ਐਮ. ਜ਼ਿਗਾਨਾ ਐਕਸ-ਸ਼ਾਟ, ਇੱਕ .30 ਬੋਰ ਬਰੇਟਾ (ਇਟਲੀ ਦਾ ਬਣਿਆ), ਇੱਕ .30 ਬੋਰ ਜ਼ਿਗਾਨਾ (ਚੀਨ ਦਾ ਬਣਿਆ), ਇੱਕ .30 ਬੋਰ (ਆਸਟ੍ਰੀਆ ਦਾ ਬਣਿਆ), ਇੱਕ .30 ਬੋਰ (ਚੀਨ ਦਾ ਬਣਿਆ) ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਹਥਿਆਰਾਂ ਦੀਆਂ ਗੈਰ-ਕਾਨੂੰਨੀ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਪਹੁੰਚਾਈਆਂ ਜਾ ਰਹੀਆਂ ਸਨ, ਜੋ ਮੁਲਜ਼ਮ ਵੱਲੋਂ ਅੱਗੇ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀਆਂ ਜਾਂਦੀਆਂ ਸਨ ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਯੋਜਨਾਬੱਧ ਅਤੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਖੁਸ਼ ਉਰਫ਼ ਭੋਲੂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ 2.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ੀ ਤੋਂ ਨਿਰੰਤਰ ਪੁੱਛਗਿੱਛ ਅਤੇ ਹੋਰ ਜਾਂਚ ਦੌਰਾਨ ਸੱਤ ਪਿਸਤੌਲ ਵੀ ਬਰਾਮਦ ਹੋਏ ਹਨ।

ਸੀ.ਪੀ. ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਪਿਸਤੌਲ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕੀਤੇ ਜਾਣੇ ਸਨ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰੰਤ ਕਾਰਵਾਈ ਕੀਤੀ ਅਤੇ ਹਥਿਆਰਾਂ ਦੀ ਸਪਲਾਈ ਅੱਗੇ ਪਹੁੰਚਾਉਣ ਤੋਂ ਪਹਿਲਾਂ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ ਐਫਆਈਆਰ ਨੰਬਰ 60 ਮਿਤੀ 12-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਸੀ-ਡਵੀਜ਼ਨ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਔਰਤਾਂ ਲਈ ਮੁਫਤ ਬੱਸ ਸਫਰ ਤੇ ਆਸ਼ਾ ਵਰਕਰਾਂ ਦੇ ਮਾਣਭੱਤੇ 'ਚ ਵਾਧਾ, ਕੇਰਲ ਦੇ ਨਵੇਂ CM ਵੀ.ਡੀ. ਸਤੀਸ਼ਨ ਦੇ ਵੱਡੇ ਫੈਸਲੇ

ਔਰਤਾਂ ਲਈ ਮੁਫਤ ਬੱਸ ਸਫਰ ਤੇ ਆਸ਼ਾ ਵਰਕਰਾਂ ਦੇ ਮਾਣਭੱਤੇ 'ਚ ਵਾਧਾ, ਕੇਰਲ ਦੇ ਨਵੇਂ CM ਵੀ.ਡੀ. ਸਤੀਸ਼ਨ ਦੇ ਵੱਡੇ ਫੈਸਲੇ

ਕੇਰਲ 'ਚ 26 ਮਈ ਨੂੰ ਮਾਨਸੂਨ ਦੇਵੇਗਾ ਦਸਤਕ, ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਜਾਰੀ ਕੀਤਾ ਅਲਰਟ

ਕੇਰਲ 'ਚ 26 ਮਈ ਨੂੰ ਮਾਨਸੂਨ ਦੇਵੇਗਾ ਦਸਤਕ, ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਜਾਰੀ ਕੀਤਾ ਅਲਰਟ

ਲਖੀਮਪੁਰ ਖੀਰੀ ਹਾਦਸਾ: PM ਮੋਦੀ ਤੇ CM ਯੋਗੀ ਵੱਲੋਂ ਦੁੱਖ ਦਾ ਪ੍ਰਗਟਾਵਾ, ਮੁਆਵਜ਼ੇ ਦਾ ਕੀਤਾ ਐਲਾਨ

ਲਖੀਮਪੁਰ ਖੀਰੀ ਹਾਦਸਾ: PM ਮੋਦੀ ਤੇ CM ਯੋਗੀ ਵੱਲੋਂ ਦੁੱਖ ਦਾ ਪ੍ਰਗਟਾਵਾ, ਮੁਆਵਜ਼ੇ ਦਾ ਕੀਤਾ ਐਲਾਨ

ਕੇਰਲ ਦੇ ਲੋਕਾਂ ਦੀ ਆਵਾਜ਼ ਨਵੀਂ ਸਰਕਾਰ ਦਾ ਕਰੇਗੀ ਮਾਰਗਦਰਸ਼ਨ : ਰਾਹੁਲ ਗਾਂਧੀ

ਕੇਰਲ ਦੇ ਲੋਕਾਂ ਦੀ ਆਵਾਜ਼ ਨਵੀਂ ਸਰਕਾਰ ਦਾ ਕਰੇਗੀ ਮਾਰਗਦਰਸ਼ਨ : ਰਾਹੁਲ ਗਾਂਧੀ

CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼, ਅਲਰਟ 'ਤੇ ਰੱਖੇ ਹਸਪਤਾਲ

CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼, ਅਲਰਟ 'ਤੇ ਰੱਖੇ ਹਸਪਤਾਲ

PM ਮੋਦੀ ਦੀ 'ਤੇਲ ਬਚਾਓ' ਮੁਹਿੰਮ ਦਾ ਅਸਰ ! CM ਰੇਖਾ ਸਣੇ ਕਈ ਭਾਜਪਾ ਆਗੂਆਂ ਨੇ ਮੈਟਰੋ 'ਚ ਕੀਤਾ ਸਫ਼ਰ

PM ਮੋਦੀ ਦੀ 'ਤੇਲ ਬਚਾਓ' ਮੁਹਿੰਮ ਦਾ ਅਸਰ ! CM ਰੇਖਾ ਸਣੇ ਕਈ ਭਾਜਪਾ ਆਗੂਆਂ ਨੇ ਮੈਟਰੋ 'ਚ ਕੀਤਾ ਸਫ਼ਰ

ਲਖੀਮਪੁਰ ਖੀਰੀ 'ਚ ਭਿਆਨਕ ਹਾਦਸਾ, ਟਰੱਕ-ਵੈਨ ਦੀ ਭਿਆਨਕ ਟੱਕਰ 'ਚ 9 ਲੋਕਾਂ ਦੀ ਮੌਤ

ਲਖੀਮਪੁਰ ਖੀਰੀ 'ਚ ਭਿਆਨਕ ਹਾਦਸਾ, ਟਰੱਕ-ਵੈਨ ਦੀ ਭਿਆਨਕ ਟੱਕਰ 'ਚ 9 ਲੋਕਾਂ ਦੀ ਮੌਤ

ਕੇਰਲ ਦੇ ਨਵੇਂ ਮੁੱਖ ਮੰਤਰੀ ਬਣੇ ਵੀ.ਡੀ. ਸਤੀਸ਼ਨ, ਕੈਬਨਿਟ ਦੇ 20 ਮੰਤਰੀਆਂ ਸਣੇ ਚੁੱਕੀ ਸਹੁੰ

ਕੇਰਲ ਦੇ ਨਵੇਂ ਮੁੱਖ ਮੰਤਰੀ ਬਣੇ ਵੀ.ਡੀ. ਸਤੀਸ਼ਨ, ਕੈਬਨਿਟ ਦੇ 20 ਮੰਤਰੀਆਂ ਸਣੇ ਚੁੱਕੀ ਸਹੁੰ

ਥਰਮਲ ਪਾਵਰ ਪਲਾਂਟ 'ਚ ਲੱਗ ਗਈ ਅੱਗ ! ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਥਰਮਲ ਪਾਵਰ ਪਲਾਂਟ 'ਚ ਲੱਗ ਗਈ ਅੱਗ ! ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਕੇਰਲ : ਵੀ.ਡੀ. ਸਤੀਸ਼ਨ ਭਲਕੇ ਚੁੱਕਣਗੇ ਮੁੱਖ ਮੰਤਰੀ ਦੀ ਸਹੁੰ, ਦਹਾਕੇ ਮਗਰੋਂ UDF ਦੀ ਵਾਪਸੀ

ਕੇਰਲ : ਵੀ.ਡੀ. ਸਤੀਸ਼ਨ ਭਲਕੇ ਚੁੱਕਣਗੇ ਮੁੱਖ ਮੰਤਰੀ ਦੀ ਸਹੁੰ, ਦਹਾਕੇ ਮਗਰੋਂ UDF ਦੀ ਵਾਪਸੀ