Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ 'ਚ ਭਾਰਤ ! BRICS ਅੱਗੇ ਰੱਖਿਆ ਪ੍ਰਸਤਾਵ

06 ਜੁਲਾਈ, 2026 06:00 PM

ਗੁਹਾਟੀ : ਬ੍ਰਿਕਸ ਦੇਸ਼ਾਂ ਦੀਆਂ ਨਸ਼ੀਲੇ ਪਦਾਰਥ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਦੋ ਦਿਨਾ ਮੀਟਿੰਗ ਸੋਮਵਾਰ ਨੂੰ ਇੱਥੇ ਸ਼ੁਰੂ ਹੋਈ। ਇਸ ਦੌਰਾਨ ਭਾਰਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਜਿੱਠਣ ਲਈ ਬ੍ਰਿਕਸ ਦੇ ਅੰਦਰ ਇਕ ਸਮਰਪਿਤ ਸਮੂਹ ਬਣਾਉਣ ਦਾ ਪ੍ਰਸਤਾਵ ਰੱਖਿਆ। ਮੀਟਿੰਗ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ, ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਡਾਇਰੈਕਟਰ ਜਨਰਲ ਅਨੁਰਾਗ ਗਰਗ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨਵੇਂ ਅਤੇ ਆਧੁਨਿਕ ਤਰੀਕਿਆਂ ਕਾਰਨ, ਇਹ ਸਮੱਸਿਆ ਹੁਣ ਪੂਰੀ ਦੁਨੀਆ ਲਈ ਇਕ ਗੰਭੀਰ ਖ਼ਤਰਾ ਬਣ ਗਈ ਹੈ।

ਉਨ੍ਹਾਂ ਕਿਹਾ,''ਤਸਕਰੀ ਦੇ ਆਧੁਨਿਕ ਅਤੇ ਉੱਚ ਉੱਨਤ ਤਰੀਕਿਆਂ ਦੇ ਉਭਰਨ ਨਾਲ ਜੋ ਸਮੱਸਿਆ ਕਦੇ ਸੀਮਿਤ ਖੇਤਰਾਂ ਤੱਕ ਸੀ, ਉਹ ਹੁਣ ਪੂਰੀ ਦੁਨੀਆ ਨਾਲ ਜੁੜਿਆ ਇਕ ਗੰਭੀਰ ਗਲੋਬਲ ਖ਼ਤਰਾ ਬਣ ਗਈ ਹੈ।'' ਅਨੁਰਾਗ ਗਰਗ ਨੇ ਇਸ ਚੁਣੌਤੀ ਨਾਲ ਨਜਿੱਠਣ 'ਚ ਬ੍ਰਿਕਸ ਦੀ ਭੂਮਿਕਾ 'ਤੇ ਜ਼ੋਰ ਦਿੰਦੇ ਹੋਏ ਕਿਹਾ,''ਮੈਂ ਤੇਜ਼ੀ ਨਾਲ ਬਦਲਦੀ ਇਸ ਸਥਿਤੀ ਨੂੰ ਯੋਜਨਾਬੱਧ ਤਰੀਕੇ ਨਾਲ ਨਜਿੱਠਣ ਲਈ ਬ੍ਰਿਕਸ ਦੇ ਅਧੀਨ ਇਕ ਸਮਰਪਿਤ ਵਰਚੁਅਲ ਕਾਰਜ ਸਮੂਹ ਦੇ ਗਠਨ ਦਾ ਪ੍ਰਸਤਾਵ ਰੱਖਦਾ ਹਾਂ।'' ਉਨ੍ਹਾਂ ਕਿਹਾ,''ਇਹ ਵਿਵਸਥਾ ਇਕ ਮਹੱਤਵਪੂਰਨ ਮੰਚ ਵਜੋਂ ਕੰਮ ਕਰੇਗੀ, ਜਿੱਥੇ ਨਿਯਮਿਤ ਰੂਪ ਨਾਲ ਬੈਠਕਾਂ ਹੋਣਗੀਆਂ, ਅਸਲ ਸਮੇਂ 'ਚ ਖੁਫੀਆ ਜਾਣਕਾਰੀ ਸਾਂਝੀ ਕੀਤੀ ਜਾਵੇਗੀ, ਤਸਕਰੀ ਦੇ ਬਦਲੇ ਤੌਰ-ਤਰੀਕਿਆਂ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ ਅਤੇ ਸੰਯੁਕਤ ਕਾਨੂੰਨ-ਪਰਿਵਰਤਨ ਮੁਹਿੰਮਾਂ ਦਾ ਬਿਹਤਰ ਤਾਲਮੇਲ ਕੀਤਾ ਜਾਵੇਗਾ।''

ਅਨੁਰਾਗ ਗਰਗ ਨੇ ਇਹ ਵੀ ਕਿਹਾ ਕਿ ਫਰੰਟਲਾਈਨ ਮੋਰਚੇ 'ਤੇ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਸਮਰੱਥਾ ਵਧਾਉਣ ਲਈ ਵਿਸ਼ੇਸ਼ ਅੰਤਰਰਾਰਸ਼ਟਰੀ ਸਿਖਲਾਈ ਪ੍ਰੋਗਰਾਮ ਚਲਾਏ ਜਾਣ ਚਾਹੀਦੇ ਹਨ। ਨਾਲ ਹੀ, ਮੈਂਬਰ ਦੇਸ਼ਾਂ ਦੀਆਂ ਏਜੰਸੀਆਂ ਵਿਚਾਲੇ ਬਿਹਤਰ ਕਾਰਜਪ੍ਰਣਾਲੀਆਂ ਅਤੇ ਅਨੁਭਵਾਂ ਦਾ ਲਗਾਤਾਰ ਆਦਾਨ-ਪ੍ਰਦਾਨ ਵੀ ਹੋਣਾ ਚਾਹੀਦਾ। ਐੱਨਸੀਬੀ ਦੇ ਡਾਇਰੈਕਟਰ ਜਨਰਲ ਨੇ ਕਿਹਾ,''ਵਿਸਤ੍ਰਿਤ ਬ੍ਰਿਕਸ ਪਰਿਵਾਰ ਵਜੋਂ ਸਾਡੇ ਕੋਲ ਸਮੂਹਿਕ ਸ਼ਕਤੀ ਹੈ, ਜਿਸ ਦੇ ਜ਼ੋਰ 'ਤੇ ਅਸੀਂ ਅਸਲ 'ਚ ਦੁਨੀਆ 'ਚ ਤਬਦੀਲੀ ਲਿਆ ਸਕਦੇ ਹਾਂ ਅਤੇ ਨਸ਼ਾ ਮੁਕਤ ਸਮਾਜ ਦੇ ਸੁਪਨੇ ਨੂੰ ਸਾਕਾਰ ਕਰ ਸਕਦੇ ਹਾਂ।''

ਦੋ ਦਿਨਾਂ ਤੱਕ ਚੱਲਣ ਵਾਲੀ ਇਸ ਬੈਠਕ 'ਚ ਤਿੰਨ ਮੁੱਖ ਵਿਸ਼ਿਆਂ 'ਤੇ ਚਰਚਾ ਹੋਵੇਗੀ- ਸਿੰਥੈਟਿਕ ਨਸ਼ਿਆਂ ਅਤੇ ਉਨ੍ਹਾਂ ਦੇ ਨਿਰਮਾਣ 'ਚ ਵਰਤੇ ਜਾਣ ਵਾਲੇ ਰਸਾਇਣਾਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ 'ਤੇ ਰੋਕ, ਖੁਫੀਆ ਜਾਣਕਾਰੀ ਸਾਂਝੀ ਕਰਨ ਅਤੇ ਸਾਂਝੇ ਕਾਰਜਾਂ ਦਾ ਬਿਹਤਰ ਤਾਲਮੇਲ ਅਤੇ ਸਮਰੱਥਾ ਨਿਰਮਾਣ ਅਤੇ ਸੰਸਥਾਗਤ ਸਹਿਯੋਗ ਨੂੰ ਉਤਸ਼ਾਹਿਤ ਕਰਨਾ। ਬ੍ਰਿਕਸ ਦੀ ਸ਼ੁਰੂਆਤ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਨਾਲ ਹੋਈ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ