Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨਾਲ 22 ਮਾਰਚ ਨੂੰ ਮਾਹਿਲਪੁਰ ’ਚ ਹੋਵੇਗੀ ’ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਸ਼ਟਰੀ ਮੈਰਾਥਨ’ : ਜੈ ਕ੍ਰਿਸ਼ਨ ਸਿੰਘ ਰੌੜੀ

13 ਮਾਰਚ, 2026 08:05 PM
ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ ਪਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚਲਾਈ ਜਾ ਰਹੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਲਗਾਤਾਰਤਾ ਵਿਚ 22 ਮਾਰਚ ਮਾਹਿਲਪੁਰ (ਗੜ੍ਹਸ਼ੰਕਰ) ਵਿਚ ’ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਸ਼ਟਰੀ ਮੈਰਾਥਨ’ ਕਰਵਾਈ ਜਾ ਰਹੀ ਹੈ। ਉਹ ਅੱਜ ਇਥੇ ਮੈਰਾਥਨ ਦੇ ਸਬੰਧ ਵਿਚ ਕਰਵਾਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਮੈਰਾਥਨ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਜੀਵਨਸ਼ੈਲੀ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਉਨ੍ਹਾਂ ਦਾ ਭਵਿੱਖ ਉਜਵੱਲ ਬਣਾਉਣਾ ਅਤੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ, ਰੰਗਲਾ ਅਤੇ ਖੇਡਾਂ ਵਿਚ ਮੋਹਰੀ ਬਣਾਉਣਾ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਵੀ ਮੌਜੂਦ ਸਨ।

ਡਿਪਟੀ ਸਪੀਕਰ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿਚ ਸਰਕਾਰ ਵਲੋਂ ਪਹਿਲੀ ਵਾਰ ਐਨੀ ਵੱਡੀ ਮੈਰਾਥਨ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਮੈਰਾਥਨ ਵਿਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੀਆਂ ਵੱਖ-ਵੱਖ ਸ਼ੇ੍ਣੀਆਂ ਵਿਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਦਿਵਿਆਂਗਜਨ ਹਿੱਸਾ ਲੈ ਸਕਣਗੇ। ਪ੍ਰਤੀਯੋਗਤਾ ਦੇ ਜੇਤੂਆਂ ਨੂੰ ਉਤਸ਼ਾਹਿਤ ਕਰਨ ਲਈ ਆਕਰਸ਼ਕ ਪੁਰਸਕਾਰ ਵੀ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿਚ ਹਿੱਸਾ ਲੈਣ ਲਈ ਡਿਫੈਂਸ ਪਰਸਨ (ਆਰਮੀ, ਏਅਰਫੋਰਸ, ਨੇਵੀ, ਪੁਲਿਸ), ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਮੈਂਬਰ, ਅੰਡਰ-18 ਬੱਚੇ ਅਤੇ ਦਿਵਿਆਂਗਜਨ ਲਈ ਦਾਖਲਾ ਪੂਰੀ ਤਰ੍ਹਾਂ ਮੁਫ਼ਤ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।

ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਆਪਣੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ ਨਮਨ ਕੀਤਾ ਸੀ ਅਤੇ ਹਰ ਸਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਪ੍ਰੋਗਰਾਮ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਸ਼ਹੀਦੀ ਦਿਵਸ ਤੋਂ ਇਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਪ੍ਰੋਗਰਾਮ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੇ ਇਕ ਸਿਹਤਮੰਦ, ਸ਼ਕਤੀਸ਼ਾਲੀ ਅਤੇ ਜਾਗਰੂਕ ਰਾਸ਼ਟਰ ਦਾ ਸੁਪਨਾ ਦੇਖਿਆ ਸੀ, ਜਿਸ ਵਿਚ ਹਰ ਨੌਜਵਾਨ ਦੇਸ਼ ਦੀ ਸੇਵਾ ਲਈ ਸਮਰਪਿਤ ਹੋਵੇ। ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ੇ ਦਾ ਖਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਨੌਜਵਾਨਾਂ ਵਿਚ ਦੇਸ਼ ਭਗਤੀ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵੀ ਮਜ਼ਬੂਤ ਹੋਵੇਗੀ।
ਡਿਪਟੀ ਸਪੀਕਰ ਨੇ ਕਿਹਾ ਕਿ ਇਸ ਵਿਸ਼ਾਲ ਪ੍ਰੋਗਰਾਮ ਵਿਚ ਦੇਸ਼ ਅਤੇ ਵਿਦੇਸ਼ ਵਿਚ ਨਾਮ ਕਮਾ ਚੁੱਕੀਆ ਕਈ ਪ੍ਰਮੁੱਖ ਹਸਤੀਆਂ ਤੋਂ ਇਲਾਵਾ ਵੱਖ-ਵੱਖ ਖੇਡਾਂ ਵਿਚ ਨਾਮ ਕਮਾਉਣ ਵਾਲੇ 19 ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਇਹ ਮੈਰਾਥਨ ’ਨਸ਼ਾ ਮੁਕਤ ਪੰਜਾਬ’ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਪ੍ਰੈਸ ਕਾਨਫਰੰਸ ਉਪਰੰਤ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਅਧਿਕਾਰੀਆਂ ਨਾਲ ਮੈਰਾਥਨ ਦਾ ਪੋਸਟਰ ਅਤੇ ਟੀ-ਸ਼ਰਨ ਨੂੰ ਜਾਰੀ ਕੀਤਾ। ਇਸ ਮੌਕੇ ਏ.ਡੀ.ਸੀ. ਨਿਕਾਸ ਕੁਮਾਰ, ਐਸ.ਪੀ ਨਵਨੀਤ ਕੌਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਡੀ.ਐਮ ਗੜ੍ਹਸ਼ੰਕਰ ਪਰਮਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜੀਤ ਸਿੰਘ ਵੀ ਮੌਜੂਦ ਸਨ।
 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ