Monday, October 05, 2026
BREAKING
• ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ • ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ • ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ • ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ • ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ • ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ • ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ ਐਲਾਨ • UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ • ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਪੰਜਾਬ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

05 ਅਕਤੂਬਰ, 2026 05:53 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਅਮਨ ਸੂਦ ਨੇ ਸੋਮਵਾਰ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕਰਕੇ ਕੇਂਦਰ ਦੇ ਸਮੁੱਚੇ ਕੰਮਕਾਜ, ਇਲਾਜ ਪ੍ਰਬੰਧਾਂ ਅਤੇ ਨਸ਼ਾ ਰੋਗੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਿਹਤ ਅਧਿਕਾਰੀਆਂ ਅਤੇ ਸਟਾਫ ਨੂੰ ਨਸ਼ਾ ਰੋਗੀਆਂ ਲਈ ਮਿਆਰੀ, ਸੁਰੱਖਿਅਤ, ਪ੍ਰਭਾਵਸ਼ਾਲੀ ਅਤੇ ਨਿਰੰਤਰ ਇਲਾਜ ਯਕੀਨੀ ਬਣਾਉਣ ਦੇ ਨਾਲ-ਨਾਲ ਕਾਊਂਸਲਿੰਗ ਅਤੇ ਫਾਲੋਅੱਪ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਨਸ਼ਾ ਕਰਨਾ ਇੱਕ ਰੋਗ ਹੈ ਅਤੇ ਇਸ ਦੇ ਇਲਾਜ ਲਈ ਸਿਰਫ਼ ਦਵਾਈ ਹੀ ਨਹੀਂ, ਸਗੋਂ ਕਾਊਂਸਲਿੰਗ, ਪਰਿਵਾਰਕ ਸਹਿਯੋਗ ਅਤੇ ਲਗਾਤਾਰ ਫਾਲੋਅੱਪ ਵੀ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਹਰ ਨਸ਼ਾ ਰੋਗੀ ਨਾਲ ਹਮਦਰਦੀ, ਸਨਮਾਨ ਅਤੇ ਗੁਪਤਤਾ ਨਾਲ ਪੇਸ਼ ਆਉਂਦਿਆਂ ਉਸ ਨੂੰ ਲੋੜ ਅਨੁਸਾਰ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ।

ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਨਸ਼ਾ ਰੋਗੀਆਂ ਨੂੰ ਨਿਰਧਾਰਿਤ ਇਲਾਜ ਪ੍ਰੋਟੋਕੋਲ ਅਨੁਸਾਰ ਹੀ ਦਵਾਈ ਦਿੱਤੀ ਜਾਵੇ ਅਤੇ ਡੋਜ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਮਾਹਰ ਡਾਕਟਰਾਂ ਦੀ ਸਲਾਹ ਅਤੇ ਮਰੀਜ਼ ਦੀ ਸਿਹਤ ਸਥਿਤੀ ਦੇ ਮੁਲਾਂਕਣ ਤੋਂ ਬਾਅਦ ਹੀ ਕੀਤੀ ਜਾਵੇ। ਡੋਜ ਨੂੰ ਡਾਕਟਰੀ ਨਿਗਰਾਨੀ ਹੇਠ ਹੌਲੀ-ਹੌਲੀ ਘਟਾਉਣ ਸਬੰਧੀ ਮਰੀਜ਼ ਨੂੰ ਯੋਗ ਕਾਊਂਸਲਿੰਗ ਦਿੱਤੀ ਜਾਵੇ।

ਡਾ. ਅਮਨ ਸੂਦ ਨੇ ਕਿਹਾ ਕਿ ਨਸ਼ਾ ਰੋਗੀਆਂ ਦੇ ਇਲਾਜ ਦਾ ਮੁੱਖ ਉਦੇਸ਼ ਮਰੀਜ਼ ਨੂੰ ਨਸ਼ੇ ਦੀ ਨਿਰਭਰਤਾ ਤੋਂ ਬਾਹਰ ਲਿਆ ਕੇ ਸਿਹਤਮੰਦ ਅਤੇ ਆਮ ਜੀਵਨ ਵੱਲ ਵਾਪਸ ਲਿਆਉਣਾ ਹੈ। ਇਸ ਲਈ ਮਰੀਜ਼ਾਂ ਦੀ ਨਿਯਮਤ ਕਾਊਂਸਲਿੰਗ ਦੇ ਨਾਲ-ਨਾਲ ਉਨ੍ਹਾਂ ਦੀ ਇਲਾਜ ਪ੍ਰਤੀ ਪਾਲਣਾ, ਮਾਨਸਿਕ ਸਿਹਤ ਅਤੇ ਸਮਾਜਿਕ ਸਥਿਤੀ ਦਾ ਵੀ ਧਿਆਨ ਰੱਖਿਆ ਜਾਵੇ।

ਉਨ੍ਹਾਂ ਨੇ ਸਟਾਫ ਨੂੰ ਹਦਾਇਤ ਕੀਤੀ ਕਿ ਇਲਾਜ ਅਧੀਨ ਹਰ ਮਰੀਜ਼ ਦਾ ਯੋਗ ਰਿਕਾਰਡ ਸੰਭਾਲਿਆ ਜਾਵੇ ਅਤੇ ਇਲਾਜ ਤੋਂ ਬਾਅਦ ਵੀ ਉਸ ਦਾ ਨਿਰੰਤਰ ਫਾਲੋਅੱਪ ਕੀਤਾ ਜਾਵੇ, ਤਾਂ ਜੋ ਮਰੀਜ਼ ਨੂੰ ਮੁੜ ਨਸ਼ੇ ਵੱਲ ਜਾਣ ਤੋਂ ਰੋਕਣ ਲਈ ਸਮੇਂ ਸਿਰ ਲੋੜੀਂਦੀ ਸਹਾਇਤਾ ਦਿੱਤੀ ਜਾ ਸਕੇ। ਪਰਿਵਾਰਕ ਮੈਂਬਰਾਂ ਨੂੰ ਵੀ ਨਸ਼ਾ ਰੋਗੀ ਦੇ ਇਲਾਜ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

ਸਿਵਲ ਸਰਜਨ ਨੇ ਕਿਹਾ ਕਿ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਉਪਲੱਬਧ ਸਿਹਤ ਸਹੂਲਤਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਗਤੀਵਿਧੀਆਂ ਨੂੰ ਵੀ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀ ਨੂੰ ਤਿਰਸਕਾਰ ਨਹੀਂ, ਇਲਾਜ ਅਤੇ ਸਹਿਯੋਗ ਦੀ ਲੋੜ ਹੁੰਦੀ ਹੈ। ਪਰਿਵਾਰ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਸੰਸਥਾਨ ਜਾਂ ਨਸ਼ਾ ਮੁਕਤੀ ਕੇਂਦਰ ਨਾਲ ਸੰਪਰਕ ਕਰਕੇ ਯੋਗ ਡਾਕਟਰੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਨਸ਼ਾ ਰੋਗੀਆਂ ਨੂੰ ਇਲਾਜ, ਕਾਊਂਸਲਿੰਗ ਸਬੰਧੀ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਹੋਰਨਾਂ ਤੋੰ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਮੈਡੀਕਲ ਅਫਸਰ (ਸਾਈਕੈਟਰੀ) ਡਾ ਰਾਜਨ ਸਾਸ਼ਤਰੀ, ਡਾ ਸੰਦੀਪ ਬਾਂਗੜ, ਡਾ ਰਮਨ ਕੁਮਾਰ ਤੇ ਸਿਵਲ ਸਰਜਨ ਦੇ ਪੀ.ਏ. ਅਜੇ ਕੁਮਾਰ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ

ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਕੀ ਹੋਇਆ

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਕੀ ਹੋਇਆ

ਪੰਜਾਬ ਦੀ ਸਿਆਸਤ 'ਚ 'ਗੁੱਡਾ-ਗੁੱਡੀ' ਵਾਲੀ ਪੋਸਟ ਨੇ ਮਚਾਈ ਹਲਚਲ! ਛਿੜੀ ਨਵੀਂ ਚਰਚਾ

ਪੰਜਾਬ ਦੀ ਸਿਆਸਤ 'ਚ 'ਗੁੱਡਾ-ਗੁੱਡੀ' ਵਾਲੀ ਪੋਸਟ ਨੇ ਮਚਾਈ ਹਲਚਲ! ਛਿੜੀ ਨਵੀਂ ਚਰਚਾ

6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT

6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT