Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ : ਮੋਹਨ ਭਾਗਵਤ

27 ਫ਼ਰਵਰੀ, 2026 08:19 PM

ਲੁਧਿਆਣਾ/ਜਲੰਧਰ : ਰਾਸ਼ਟਰੀ ਸਵੈ-ਸੇਵਕ ਸੰਘ ਸਰ ਸੰਘ ਚਾਲਕ ਡਾ. ਮੋਹਨ ਭਾਗਵਤ ਨੇ ਲੁਧਿਆਣਾ ’ਚ ਗਿਆਨਵਾਨ ਨਾਗਰਿਕ ਸੈਮੀਨਾਰ ਦੌਰਾਨ ਨਾਗਰਿਕਾਂ ਦੇ ਸਵਾਲਾਂ ਦੇ ਬੇਬਾਕੀ ਨਾਲ ਜਵਾਬ ਦਿੰਦੇ ਹੋਏ ਕਿਹਾ ਕਿ ਹਿੰਦੂ ਸਮਾਜ ਨੂੰ ਸੰਗਠਿਤ ਤੇ ਮਜ਼ਬੂਤ ਹੋਣ ਦੀ ਲੋੜ ਹੈ। ਸਾਨੂੰ ਕਿਸੇ ਤੋਂ ਖ਼ਤਰਾ ਨਹੀਂ ਹੈ ਪਰ ਸਾਵਧਾਨ ਰਹਿਣਾ ਚਾਹੀਦਾ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਿੰਦੂਆਂ ਦੇ ਘੱਟੋ-ਘੱਟ 3 ਬੱਚੇ ਹੋਣੇ ਹੀ ਚਾਹੀਦੇ ਹਨ। ਇਸ ਦੇ ਪਿੱਛੇ ਉਨ੍ਹਾਂ ਨੇ ਵਿਗਿਆਨਕ ਤਰਕ ਦਿੱਤਾ ਕਿ ਜਿਸ ਸਮਾਜ ’ਚ ਪਰਿਵਾਰ ਦੇ 3 ਬੱਚੇ ਨਹੀਂ ਹੁੰਦੇ, ਉਸ ਨੂੰ ਸੰਕਟ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।

ਧਰਮ ਪਰਿਵਰਤਨ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਮੋਹਨ ਭਾਗਵਤ ਨੇ ਕਿਹਾ ਕਿ ਲਾਲਚ ਤੇ ਜ਼ਬਰਦਸਤੀ ਧਰਮ ਪਰਿਵਰਤਨ ’ਤੇ ਰੋਕ ਲਗਾਉਣ ਦੀ ਲੋੜ ਹੈ। ਪੰਜਾਬ ’ਚ ਵਧਦੇ ਨਸ਼ਿਆਂ ਦੇ ਸਵਾਲ ’ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਮੋਹਨ ਭਾਗਵਤ ਨੇ ਕਿਹਾ ਕਿ ਸੰਸਕਾਰ ਤੇ ਜੀਵਨ ਸ਼ੈਲੀ ’ਚ ਬਦਲਾਅ ਬੱਚਿਆਂ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਬਚਾਅ ਸਕਦਾ ਹੈ। ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਅੱਜ ਹਿੰਦੂਆਂ ਦੇ ਘਰ ਪਰਿਵਾਰ ਤਬਾਹ ਹੋ ਰਹੇ ਹਨ। ਵਿਆਹ ਦੀ ਸਹੀ ਉਮਰ 19 ਤੋਂ 25 ਸਾਲ ਦੀ ਹੈ, ਸਹੀ ਸਮੇਂ ’ਤੇ ਵਿਆਹ ਹੋਣ ਨਾਲ ਪਰਿਵਾਰਕ ਝਗੜੇ ਵੀ ਘੱਟ ਹੋਣਗੇ। ਹਿੰਦੂ ਕੋਈ ਧਰਮ ਨਹੀਂ, ਸਗੋਂ ਜੀਵਨ ਜਿਊਣ ਦੀ ਸ਼ੈਲੀ ਹੈ। ਉਨ੍ਹਾਂ ਸਾਰਿਆਂ ਨੂੰ ਵਾਤਾਵਰਣ ਸੁਰੱਖਿਆ ਲਈ ਕੰਮ ਕਰਨ, ਸਮਾਜਿਕ ਸਦਭਾਵਨਾ ਨੂੰ ਜੀਵਨ ’ਚ ਅਪਣਾਉਣ ਦਾ ਸੰਦੇਸ਼ ਦਿੰਦੇ ਹੋਏ ਕਿਹਾ ਕਿ ਜਦ ਅਸੀਂ ਸਮਾਜ ਨੂੰ ਇਕਜੁੱਟ ਕਰਨ ਦੀ ਗੱਲ ਕਰਦੇ ਹਾਂ ਤਾਂ ਇਸ ਦਾ ਮਤਲਬ ਸਾਰੇ 142 ਕਰੋੜ ਲੋਕਾਂ ਤੋਂ ਹੈ। ਸੈਮੀਨਾਰ ਵਿਚ ਪੰਜਾਬ ਤੋਂ ਲੱਗਭਗ 800 ਪ੍ਰਮੁੱਖ ਨਾਗਰਿਕਾਂ ਨੇ ਹਿੱਸਾ ਲਿਆ। ਮੰਚ ’ਤੇ ਪ੍ਰਾਂਤ ਸੰਘ ਚਾਲਕ ਇਕਬਾਲ ਸਿੰਘ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ