Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਨਾਮਧਾਰੀ ਸੰਪਰਦਾ ਦੇ ਮੁਖੀ ਉਦੈ ਸਿੰਘ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

30 ਅਗਸਤ, 2025 10:00 PM

ਸੁਲਤਾਨਪੁਰ ਲੋਧੀ;  ਨਾਮਧਾਰੀ ਸੰਪਰਦਾ ਦੇ ਮੁੱਖੀ ਉਦੈ ਸਿੰਘ ਨੇ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਹੜ ਪ੍ਰਭਾਵਿਤ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਪੀੜਿਤ ਲੋਕਾਂ ਨਾਲ ਹਮਦਰਦੀ ਪ੍ਰਗਟਾਈ। ਇਸ ਮੌਕੇ ਉਹਨਾਂ ਨਾਲ ਹਲਕਾ ਸੁਲਤਾਨਪੁਰ ਲੋਧੀ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ਜਿਨਾਂ ਨੇ ਕਿ ਵੱਖ-ਵੱਖ ਪਿੰਡਾਂ ਵਿੱਚ ਉਦੇ ਸਿੰਘ ਨੂੰ ਪੀੜਤ ਲੋਕਾਂ ਦੇ ਰੂਬਰੂ ਕਰਵਾਇਆ।

ਪਿੰਡ ਆਹਲੀ ਕਲਾਂ ਪੁੱਜਣ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਉਹਨਾਂ ਦਾ ਸਵਾਗਤ ਕਰਦਿਆਂ ਉਦੈ ਸਿੰਘ ਨੂੰ ਆਪਣੀਆਂ ਮੁਸ਼ਕਿਲਾਂ ਦੱਸੀਆਂ। ਪਿੰਡ ਆਹਲੀ ਕਲਾਂ ਦੇ ਪੀੜਤ ਕਿਸਾਨਾਂ ਜਿਨ੍ਹਾਂ ਵਿੱਚ ਸ਼ਮਿੰਦਰ ਸਿੰਘ ,ਰਸ਼ਪਾਲ ਸਿੰਘ, ਜਥੇਦਾਰ ਗੁਰਜੰਟ ਸਿੰਘ ਤਰਲੋਚਨ ਸਿੰਘ,ਡਾਕਟਰ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਹਰ ਸਾਲ ਹੀ ਬਿਆਸ ਦਰਿਆ ਵਿਚ ਆਉਣ ਵਾਲੇ ਹੜ ਦੀ ਮਾਰ ਝੱਲਦੇ ਹਨ ਅਤੇ ਹਰ ਸਾਲ ਹੀ ਉਹਨਾਂ ਦੀਆਂ ਫਸਲਾਂ ਬਰਬਾਦ ਹੁੰਦੀਆਂ ਹਨ।

ਉਹਨਾਂ ਨੇ ਮੰਗ ਰੱਖੀ ਕਿ ਜੇ ਬਿਆਸ ਦਰਿਆ ਦੀ ਖੁਦਾਈ ਕਰਵਾ ਦਿੱਤੀ ਜਾਵੇ ਤਾਂ ਉਹ ਹੜਾਂ ਦੀ ਮਾਰ ਤੋਂ ਬਚ ਸਕਦੇ ਹਨ ।ਜਥੇਦਾਰ ਗੁਰਜੰਟ ਸਿੰਘ ਨੇ ਕਿਹਾ ਕਿ ਜੇ ਦਰਿਆ ਨੂੰ ਖੁਦਾਈ ਕਰਕੇ ਨਹਿਰ ਦਾ ਰੂਪ ਦਿੱਤਾ ਜਾਵੇ ਤਾਂ ਇਹ 2 ਲੱਖ ਕਿਊਸਕ ਦੇ ਕਰੀਬ ਪਾਣੀ ਖਿੱਚ ਸਕਦਾ ਹੈ। ਉਹਨਾਂ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਕੇਂਦਰ ਸਰਕਾਰ ਵੱਲੋਂ ਤਾਂ ਦੇ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਨੇ ਆਪਣਾ ਵਿੱਚ ਹਿੱਸਾ ਨਹੀਂ ਪਾਇਆ। ਇਸ ਮੌਕੇ ਉਦੈ ਸਿੰਘ ਨੇ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਹਨਾਂ ਨੂੰ ਹਰ ਸਾਲ ਕਰੋਪੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ  ਪਿਛਲੇ ਸਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਅਤੇ ਦਰਿਆ ਦੀ ਖੁਦਾਈ ਕਰਨ ਸਬੰਧੀ ਗੱਲਬਾਤ ਕਰਨਗੇ ।

ਇਸ ਮੌਕੇ ਪਿੰਡ ਆਹਲੀ ਕਲਾਂ ਦੀ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੰਡ ਬਾਊਪੁਰ ਵਿਖੇ ਪੀੜਤ ਕਿਸਾਨਾਂ ਨਾਲ਼ ਵੀ ਉਦੈ ਸਿੰਘ ਨੇ ਗੱਲਬਾਤ ਕੀਤੀ ਅਤੇ ਉਨ੍ਹਾਂ ਨਾਲ਼ ਹਮਦਰਦੀ ਪ੍ਰਗਟਾਈ।ਇਸ ਮੌਕੇ ਉਹਨਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ ਤਾਂ ਜ਼ੋ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਹੋ ਸਕੇ। ਇਸ ਮੌਕੇ ਉਦੇ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ  ਨਾਲ ਵੀ ਮੁਲਾਕਾਤ ਕੀਤੀ ਅਤੇ ਉਹਨਾਂ ਵੱਲੋਂ ਹੜਾਂ ਦੌਰਾਨ ਨਿਭਾਈ ਗਈ ਸੇਵਾ ਦੀ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਸੰਤ ਸੀਚੇਵਾਲ ਵੱਲੋਂ ਪਿਛਲੇ 15_ 16 ਦਿਨਾਂ ਦੌਰਾਨ ਪਾਣੀ ਵਿੱਚ ਘਿਰੇ ਲੋਕਾਂ ਤੱਕ ਪਹੁੰਚ ਕਰਕੇ ਉਹਨਾਂ ਦੀ ਹਰ ਤਰ੍ਹਾਂ ਸਹਾਇਤਾ ਕੀਤੀ ਹੈ ।ਸੰਤ ਸੀਚੇਵਾਲ ਦੀ ਇਸ ਸੇਵਾ ਨੂੰ ਉਹ ਨਤਮਸਤਕ ਹੁੰਦੇ ਹਨ। ਇਸ ਮੌਕੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਇਸ ਇਲਾਕੇ ਦੀ ਮੁੱਖ ਮੰਗ ਨੂੰ ਰੱਖਦਿਆਂ  ਪਿਛਲੇ ਸਮੇਂ ਦੌਰਾਨ ਪੁਲ ਦਾ ਨਿਰਮਾਣ ਕਰਵਾਇਆ ਗਿਆ ਸੀ ਜਿਸ ਦਾ 16 ਪਿੰਡਾਂ ਦੇ ਕਿਸਾਨਾਂ ਨੂੰ ਬਹੁਤ ਵੱਡਾ ਫਾਇਦਾ ਹੋ ਰਿਹਾ ਹੈ। ਇਸ ਤੋਂ ਉਪਰੰਤ ਉਦੈ ਸਿੰਘ ਖੈੜਾ ਬੇਟ ਵਿਖੇ ਮਹਾਤਮਾ ਮੁਨੀ ਅਤੇ ਸੰਤ ਅਮਰੀਕ ਸਿੰਘ ਖੁਖਰੈਣ ਵਾਲਿਆਂ ਨਾਲ ਵੀ ਮੁਲਾਕਾਤ ਕੀਤੀ। 

ਹਰਕਮਲ ਸਿੰਘ ਚੀਮਾ, ਮੁਖਤਿਆਰ ਸਿੰਘ ਭਗਤ ਪੁਰ, ਗੁਰਿੰਦਰਪਾਲ ਸਿੰਘ ਗੋਗਾ , ਨਰਿੰਦਰ ਸਿੰਘ ਪੰਨੂ ਸਾਰੇ ਬਲਾਕ ਪ੍ਰਧਾਨ, ਮਹਿੰਦਰ ਪਾਲ ਸਿੰਘ, ਕੁਲਦੀਪ ਸਿੰਘ ਡਡਵਿੰਡੀ, ਰਮੇਸ਼ ਸਿੰਘ ਡਡਵਿੰਡੀ ਸਾਬਕਾ ਜ਼ਿਲ੍ਹਾ ਪ੍ਰਧਾਨ, ਬਲਦੇਵ ਸਿੰਘ ਰੰਗੀਲਪੁਰ,ਅਮਰਜੀਤ ਸਿੰਘ ਹੀਰਾ, ਗੁਰਜੰਟ ਸਿੰਘ ਸੰਧੂ, ਸ਼ਮਿੰਦਰ ਸਿੰਘ ਸਰਪੰਚ, ਸ਼ਿੰਦਰ ਸਿੰਘ ਸਾਬਕਾ ਸਰਪੰਚ,  ਸੁਰਜੀਤ ਸਿੰਘ ਸੱਦੂਵਾਲ, ਹਰਦੀਪ ਸਿੰਘ , ਰਣਜੀਤ ਸਿੰਘ ਗੱਟੀ,  ਸੁੱਖਾ ਬੂਲੇ , ਡਾਕਟਰ ਨਰਿੰਦਰ ਸਿੰਘ ਗਿੱਲ, ਪਰਮਿੰਦਰ ਸਿੰਘ ਰਾਮਪੁਰ ਜਗੀਰ, ਪ੍ਰੀਤਮ ਸਿੰਘ ਅਕਾਲੀ, ਢੁੱਡੀਆ ਵਾਲ ਪਰਿਵਾਰ, ਬਲਵਿੰਦਰ ਸਿੰਘ ਫੱਤੂਵਾਲ, ਕੁਲਵੰਤ ਸਿੰਘ ਫੱਤੂਵਾਲ, ਵਿੱਕੀ ਟੋਹੜਾ, ਰੁਪਿੰਦਰ ਸੇਠੀ, ਬਲਦੇਵ ਸਿੰਘ, ਭਗਵੰਤ ਸਿੰਘ ਤਲਵੰਡੀ ਚੌਧਰੀਆਂ, ਤਰਲੋਕ ਸਿੰਘ ਬੂਹ,  ਦਲਵੀਰ ਸਿੰਘ ਚੀਮਾ, ਮਾਨ ਸਿੰਘ ਦੇਸਲ,  ਮਨਪ੍ਰੀਤ ਸਿੰਘ ਬੂਹ, ਬਲਕਾਰ ਸਿੰਘ ਹਰਨਾਮ ਪੁਰ, ਕੁਲਦੀਪ ਸਿੰਘ ਸਰਪੰਚ ਸਰੂਪਵਾਲ, ਨਿਰਮਲ ਸਿੰਘ ਭੱਡਾ, ਨਿਰਮਲ ਸਿੰਘ ਮੱਲ ਸਰਪੰਚ, ਸਾਬਕਾ ਵਾਈਸ ਪ੍ਰਧਾਨ ਜਗਪਾਲ ਸਿੰਘ ਚੀਮਾ, ਮੋਨੂੰ ਭੰਡਾਰੀ, ਬਲਦੇਵ ਸਿੰਘ ਮੁਰਾਦਪੁਰ, ਮਨਜੀਤ ਸਿੰਘ, ਹਰਨੇਕ ਸਿੰਘ, ਹੈਪੀ ਰੱਤਾ ਆਦਿ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ