Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਚੰਡੀਗੜ੍ਹ

ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਕਾਬੂ

26 ਜੁਲਾਈ, 2025 06:51 PM

ਚੰਡੀਗੜ੍ਹ/ਅੰਮ੍ਰਿਤਸਰ,  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਅਤੇ ਕਰਨ ਮਸੀਹ, ਦੋਵੇਂ ਵਾਸੀ ਅਟਾਰੀ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਅਤੇ ਅਜੈਪਾਲ ਸਿੰਘ, ਦੋਵੇਂ ਵਾਸੀ ਜੰਡਿਆਲਾ ਗੁਰੂ, ਅੰਮ੍ਰਿਤਸਰ ਵਜੋਂ ਹੋਈ ਹੈ । ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਆਟੋ ਰਿਕਸ਼ਾ (ਪੀਬੀ 02 ਡੀਐਨ 5173) ਜਿਸਦੀ ਵਰਤੋਂ ਦੋਸ਼ੀ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਿਲੀਵਰ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰ ਸ਼ਾਹ ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ, ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੂਬੇ ਵਿੱਚ ਹੋਰ ਪਾਰਟੀਆਂ ਨੂੰ ਅੱਗੇ ਨਸ਼ੀਲੇ ਪਦਾਰਥਾਂ ਦੀ ਖੇਪ ਡਿਲੀਵਰ ਕਰ ਰਹੇ ਸਨ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਅੰਮ੍ਰਿਤਸਰ ਦੇ ਪਿੰਡ ਅਟਾਰੀ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਮਿਲਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ 'ਤੇ ਸਥਿਤ ਬੱਸ ਸਟਾਪ ਕਠਾਣੀਆਂ ਨੇੜੇ ਚਾਰ ਮੁਲਜ਼ਮਾਂ ਨੂੰ ਉਦੋਂ ਰੋਕਿਆ, ਜਦੋਂ ਉਹ ਆਪਣੇ ਆਟੋ-ਰਿਕਸ਼ਾ 'ਤੇ ਖੇਪ ਪਹੁੰਚਾਉਣ ਜਾ ਰਹੇ ਸਨ ਅਤੇ ਉਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 40 ਮਿਤੀ 25-07-2025 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

GMSH ’ਚ ਅਗਲੇ ਹਫ਼ਤੇ ਤੋਂ ਸ਼ਾਮ ਦੀ OPD, ਮਰੀਜ਼ਾਂ ਨੂੰ ਮਿਲੇਗੀ ਸਹੂਲਤ

ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ

ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ

PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ

PGI 'ਚ ਕੋਵਿਡ ਵਰਗੀ ਮਹਾਂਮਾਰੀ ਨਾਲ ਨਜਿੱਠਣ ਦੀ ਤਿਆਰੀ! ਪ੍ਰਾਜੈਕਟ 'ਤੇ ਸ਼ੁਰੂ ਹੋਇਆ ਕੰਮ

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

PGI ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 176.64 ਲੱਖ ਨਾਲ CCTV ਸਿਸਟਮ ਹੋਵੇਗਾ ਅਪਗ੍ਰੇਡ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ