Tuesday, November 10, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

10 ਨਵੰਬਰ, 2026 04:46 PM

ਸੁਨਾਮ (ਰਮੇਸ਼ ਗਰਗ) : ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਵੱਲੋਂ ਸਮਾਜ ਸੇਵਾ ਦੀ ਭਾਵਨਾ ਨੂੰ ਮੁੱਖ ਰੱਖਦਿਆਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਸਮਾਨ ਵੰਡਿਆ ਗਿਆ, ਤਾਂ ਜੋ ਇਹ ਬੱਚੇ ਵੀ ਤਿਉਹਾਰ ਦੀਆਂ ਖੁਸ਼ੀਆਂ ਵਿੱਚ ਸ਼ਾਮਲ ਹੋ ਸਕਣ।

 

ਇਸ ਸਮਾਗਮ ਵਿੱਚ ਭਾਜਪਾ ਨੇਤਰੀ ਦਾਮਨ ਬਾਜਵਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਨਰਜੀਤ ਸਿੰਘ ਗੋਲਡੀ ਦੀ ਧਰਮ ਪਤਨੀ ਕਿਰਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਦੂਜਿਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਵਿੱਚ ਹੈ। ਲੋੜਵੰਦ ਬੱਚਿਆਂ ਦੀ ਮਦਦ ਕਰਨਾ ਅਤੇ ਉਨ੍ਹਾਂ ਨਾਲ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨਾ ਬਹੁਤ ਹੀ ਨੇਕ ਕਾਰਜ ਹੈ।
 
 
ਇਸ ਮੌਕੇ ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਦੀ ਪ੍ਰਧਾਨ ਸੁਨੀਤਾ ਸ਼ਰਮਾ ਅਤੇ ਸਕੱਤਰ ਮੀਨੂ ਕਾਂਸਲ ਨੇ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਅਤੇ ਮਿਠਾਈਆਂ ਵੰਡਣ ਦਾ ਤਿਉਹਾਰ ਨਹੀਂ, ਸਗੋਂ ਦੂਜਿਆਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਦਾ ਚਾਨਣ ਵੰਡਣ ਦਾ ਵੀ ਸੰਦੇਸ਼ ਦਿੰਦਾ ਹੈ। ਇਸੇ ਸੋਚ ਤਹਿਤ ਸੰਸਥਾ ਵੱਲੋਂ ਲੋੜਵੰਦ ਅਤੇ ਗਰੀਬ ਬੱਚਿਆਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਸਮਾਨ ਤੋਹਫ਼ੇ ਵਜੋਂ ਦਿੱਤਾ ਗਿਆ ਹੈ, ਤਾਂ ਜੋ ਉਹ ਵੀ ਦੀਵਾਲੀ ਦਾ ਤਿਉਹਾਰ ਖੁਸ਼ੀ ਅਤੇ ਉਤਸ਼ਾਹ ਨਾਲ ਮਨਾ ਸਕਣ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਸਮਾਜ ਸੇਵਾ ਕਰਨਾ, ਲੋੜਵੰਦਾਂ ਦੀ ਮਦਦ ਕਰਨਾ ਅਤੇ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਸੰਸਥਾ ਵੱਲੋਂ ਅਜਿਹੇ ਸਮਾਜ ਸੇਵੀ ਕਾਰਜ ਜਾਰੀ ਰੱਖੇ ਜਾਣਗੇ।
 
 
ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਦੀ ਸਮੁੱਚੀ ਟੀਮ:
ਪ੍ਰਧਾਨ: ਸੁਨੀਤਾ ਸ਼ਰਮਾ, ਮਮਤਾ ਬਾਂਸਲ, ਰੋਜ਼ੀ ਮੰਗਲਾ, ਸ਼ਸ਼ੀ ਗਰਗ, ਮੀਨੂ ਕਾਂਸਲ, ਹਿਮਾਂਸ਼ੀ, ਨਿਸ਼ਾ, ਸੋਨਾਕਸ਼ੀ, ਰੀਤ ਜਿੰਦਲ, ਮੰਜੂ ਗਰਗ
 
 
ਸੰਸਥਾ ਦੀ ਸਮੁੱਚੀ ਟੀਮ ਵੱਲੋਂ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸਾਂਝੇ ਤੌਰ ’ਤੇ ਯੋਗਦਾਨ ਪਾਇਆ ਗਿਆ। ਇਸ ਮੌਕੇ ਸੰਸਥਾ ਨੇ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਦੀਆਂ ਖੁਸ਼ੀਆਂ ਲੋੜਵੰਦਾਂ ਨਾਲ ਸਾਂਝੀਆਂ ਕਰਕੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਵੀ ਖੁਸ਼ੀਆਂ ਦੇ ਦੀਵੇ ਜਗਾਏ ਜਾਣ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ